ਅੰਮ੍ਰਿਤਸਰ – ਨਿਊਜ਼ਲਾਈਨ ਐਕਸਪ੍ਰੈਸ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਰਬਾਰ ਸਾਹਿਬ ‘ਚ ਪਰਫਿਊਮ ਵਰਤਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। SGPC ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੁਰੀ ਵਿੱਚ ਪਰਫਿਊਮ ਛਿੜਕਣ ਤੇ ਪਾਬੰਦੀ ਲਗਾਈ ਹੈ। SGPC ਦੇ ਦਾਅਵੇ ਅਨੁਸਾਰ ਪਰਫਿਊਮ ਵਿਚ ਹਾਨੀਕਾਰਕ ਕੈਮੀਕਲ ਤੇ ਅਲਕੋਹਲ ਦਾ ਮਿਸ਼ਰਨ ਹੁੰਦਾ ਹੈ ਅਤੇ ਅਲਕੋਹਲ ਦਾ ਇਸਤੇਮਾਲ ਸਿੱਖ ਮਰਿਯਾਦਾ ਦੀ ਉਲੰਘਣਾ ਹੈ। SGPC ਨੇ ਇਸ ਸਬੰਧੀ ਸਾਰੇ ਗੁਰਦੁਆਰਿਆਂ ਦੇ ਮੈਨੇਜ਼ਰਾਂ ਨੂੰ ਸਰਕੂਲਰ ਜਾਰੀ ਕਰਦਿਆਂ ਇਸ ’ਤੇ ਪੂਰੀ ਤਰ੍ਹਾਂ ਰੋਕ ਲਾਉਂਦਿਆਂ ਪ੍ਰਬੰਧਕਾਂ ਨੂੰ ਇਸ ਦਾ ਕੋਈ ਬਦਲ ਵਰਤਣ ਦੀ ਹਦਾਇਤ ਦਿੱਤੀ ਹੈ।
previous post