newslineexpres

Joe Rogan Podcasts You Must Listen
Home Police ???? ਰਾਜਪੁਰਾ ਪੁਲਿਸ ਵੱਲੋਂ 2 ਕਿਲੋ 600 ਗ੍ਰਾਮ ਅਫੀਮ ਸਮੇਤ ਇੱਕ ਵਿਅਕਤੀ ਗ੍ਰਿਫਤਾਰ

???? ਰਾਜਪੁਰਾ ਪੁਲਿਸ ਵੱਲੋਂ 2 ਕਿਲੋ 600 ਗ੍ਰਾਮ ਅਫੀਮ ਸਮੇਤ ਇੱਕ ਵਿਅਕਤੀ ਗ੍ਰਿਫਤਾਰ

by Newslineexpres@1
ਐਸਐਸਪੀ ਪਟਿਆਲਾ ਵਰੁਣ ਸ਼ਰਮਾ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ। ਉਨ੍ਹਾਂ ਦੇ ਨਾਲ ਐਸ ਪੀ ਇਨਵੈਸਟੀਗੇਸ਼ਨ ਹਰਬੀਰ ਸਿੰਘ ਅਟਵਾਲ, ਡੀ ਐਸ ਪੀ ਰਾਜਪੁਰਾ ਸੁਰਿੰਦਰ ਮੋਹਨ, ਥਾਣਾ ਸਦਰ ਰਾਜਪੁਰਾ ਦੇ ਐਸ ਐਚ ਓ ਇੰਸਪੇਕਟਰ ਕਿਰਪਾਲ ਸਿੰਘ ਅਤੇ ਹੋਰ ਪੁਲਿਸ ਟੀਮ। Newsline Express

???? ਰਾਜਪੁਰਾ ਪੁਲਿਸ ਵੱਲੋਂ 2 ਕਿਲੋ 600 ਗ੍ਰਾਮ ਅਫੀਮ ਸਮੇਤ ਇੱਕ ਵਿਅਕਤੀ ਗ੍ਰਿਫਤਾਰ

ਪਟਿਆਲਾ/ ਗਰੋਵਰ, ਰਜਵੰਤ ਕੌਰ / ਨਿਊਜ਼ਲਾਈਨ ਐਕਸਪ੍ਰੈਸ –  ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਪਟਿਆਲਾ ਦੀ ਰਾਜਪੁਰਾ ਪੁਲਿਸ ਨੂੰ ਰਾਜਪੁਰਾ ਪੁਲਿਸ ਨੂੰ ਅੱਜ ਉਸ ਵੇਲੇ ਸਫਲਤਾ ਪ੍ਰਾਪਤ ਹੋਈ ਜਦੋਂ ਥਾਣਾ ਸਦਰ ਰਾਜਪੁਰਾ ਦੀ ਪੁਲਿਸ ਨੇ ਇੱਕ ਬੱਸ ਵਿੱਚੋਂ ਦੋ ਕਿਲੋ 600 ਗ੍ਰਾਮ ਅਫੀਮ ਬਰਾਮਦ ਕੀਤੀ ਅਤੇ ਨਸ਼ਾ ਤਸਕਰ ਨੂੰ ਕਾਬੂ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਰੁਨ ਸ਼ਰਮਾ ਐਸ.ਐਸ.ਪੀ. ਪਟਿਆਲਾ ਨੇ ਅੱਜ ਪੁਲਿਸ ਲਾਈਨ ਪਟਿਆਲਾ ਵਿਖੇ ਆਯੋਜਿਤ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਦੱਸਿਆ ਕਿ ਮਾਨਯੋਗ ਡੀ.ਜੀ.ਪੀ ਪੰਜਾਬ ਸ਼੍ਰੀ ਗੋਰਵ ਯਾਦਵ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਸ਼੍ਰੀ ਮੁਖਵਿੰਦਰ ਸਿੰਘ ਛੀਨਾ ਏ.ਡੀ.ਜੀ.ਪੀ ਪਟਿਆਲਾ ਰੇਂਜ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੁਰਿੰਦਰ ਮੋਹਨ ਡੀ.ਐਸ.ਪੀ. ਸਰਕਲ ਰਾਜਪੁਰਾ ਦੀ ਯੋਗ ਅਗਵਾਈ ਹੇਠ ਇੰਸਪੈਕਟਰ ਕਿਰਪਾਲ ਸਿੰਘ ਐਸ.ਐਚ.ਓ. ਥਾਣਾ ਸਦਰ ਰਾਜਪੁਰਾ ਵੱਲੋਂ ਨਸ਼ਾ ਰੋਕੂ ਕੀਤੇ ਜਾ ਰਹੇ ਉਪਰਾਲਿਆਂ ਅਧੀਨ ਕੱਲ੍ਹ 17 ਅਕਤੂਬਰ ਨੂੰ ਏ ਐਸ ਆਈ ਪਰਮਜੀਤ ਸਿੰਘ ਨੇ ਸਮੇਤ ਪੁਲਿਸ ਪਾਰਟੀ ਮੇਨ ਸੜਕ ਸਾਹਮਣੇ ਜਸ਼ਨ ਹੋਟਲ ਬਾ-ਹੱਦ ਪਿੰਡ ਉੱਪਲਹੇੜੀ ਨਾਕਾ ਬੰਦੀ ਕੀਤੀ ਹੋਈ ਸੀ। ਦੌਰਾਨੇ ਨਾਕਾ ਬੰਦੀ ਰਾਜਪੁਰਾ ਸਾਇਡ ਵੱਲੋਂ ਆਉਂਦੀ ਇੱਕ ਬੱਸ ਨਾਕਾਬੰਦੀ ਪਰ ਬੈਰੀਗੇਟ ਦੇ ਪਿੱਛੇ ਹੋਲੀ ਹੋਈ ਜਿਸ ਵਿੱਚੋਂ ਵਿਨੇਸ਼ੀਲ ਜੋਸ਼ੀ ਪੁੱਤਰ ਸੁਦਰਸ਼ਨ ਜੋਸ਼ੀ ਵਾਸੀ ਮਕਾਨ ਨੰਬਰ 9 ਗਲੀ ਨੰਬਰ 10 ਫਰੈਂਡਜ ਕਲੌਨੀ ਜਲੰਧਰ ਥਾਣਾ ਡਵੀਜਨ ਨੰਬਰ 1 ਜਲੰਧਰ ਜਿਲ੍ਹਾ ਜਲੰਧਰ ਉਤਰ ਕੇ ਸਰਵਿਸ ਰੋਡ ਰਾਹੀਂ ਪਿੱਛੇ ਨੂੰ ਟਲਣ ਲੱਗਾ ਤਾਂ ਸ਼ੱਕ ਪੈਣ ਉਤੇ ਉਸਨੂੰ ਰੋਕ ਕੇ ਪੁੱਛਗਿੱਛ ਕੀਤੀ ਤਾਂ ਤਲਾਸ਼ੀ ਲੈਣ ‘ਤੇ ਉਸ ਪਾਸੋਂ 2 ਕਿਲੋ 600 ਗ੍ਰਾਮ ਅਫੀਮ ਬ੍ਰਾਮਦ ਕੀਤੀ ਗਈ। ਦੋਸ਼ੀ ਖਿਲਾਫ ਮੁੱਕਦਮਾ ਨੰਬਰ 91 ਮਿਤੀ 17-10-2023 ਅ/ਧ 18 ਐਨ.ਡੀ.ਪੀ.ਐਸ. ਐਕਟ ਥਾਣਾ ਸਦਰ ਰਾਜਪੁਰਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ, ਜਿਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਇਸ ਦੇ ਬੈਕਵਰਡ ਅਤੇ ਫਾਰਵਰਡ ਸਬੰਧਾਂ ਬਾਰੇ ਪਤਾ ਕੀਤਾ ਜਾਵੇਗਾ।
Newsline Express

Related Articles

Leave a Comment