newslineexpres

Home Chandigarh ????ਰਾਜਪਾਲ ਦੀ ਧਮਕੀ ਪੰਜਾਬ ਦੇ ਲੋਕਾਂ ਨਾਲ ਧੱਕਾ- ਮੁੱਖ ਮੰਤਰੀ

????ਰਾਜਪਾਲ ਦੀ ਧਮਕੀ ਪੰਜਾਬ ਦੇ ਲੋਕਾਂ ਨਾਲ ਧੱਕਾ- ਮੁੱਖ ਮੰਤਰੀ

by Newslineexpres@1

????ਨਿਯੁਕਤ ਕੀਤਾ ਹੋਇਆ ਰਾਜਪਾਲ ਲੋਕਾਂ ਦੀ ਚੁਣੀ ਹੋਈ ਸਰਕਾਰ ਨੂੰ ਲੋਕ ਪੱਖੀ ਫੈਸਲੇ ਲੈਣ ਵਿੱਚ ਅੜਿੱਕੇ ਡਾਹ ਕੇ ਧੱਕੇਸ਼ਾਹੀ ਕਰ ਰਿਹਾ*

????ਵਿਧਾਨਕ ਬਿੱਲਾਂ ਸਬੰਧੀ ਰਾਜਪਾਲ ਦੀ ਮਨਮਰਜ਼ੀ ਦੇ ਖਿਲਾਫ਼ ਸੁਪਰੀਮ ਕੋਰਟ ਵੱਲ ਰੁਖ਼ ਕਰੇਗੀ ਪੰਜਾਬ ਸਰਕਾਰ-ਮੁੱਖ ਮੰਤਰੀ

????ਸੁਪਰੀਮ ਕੋਰਟ ਤੋਂ ਇਨਸਾਫ ਮਿਲਣ ਤੱਕ ਕੋਈ ਬਿੱਲ ਪੇਸ਼ ਨਹੀਂ ਕਰੇਗੀ ਸੂਬਾ ਸਰਕਾਰ

????ਅਗਲੇ ਹੁਕਮਾਂ ਤੱਕ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ

ਚੰਡੀਗੜ੍ਹ, 20 ਅਕਤੂਬਰਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਜ਼ਿੱਦੀ ਵਤੀਰਾ ਧਾਰਨ ਕਰਨ ਵਾਲੇ ਸੂਬੇ ਦੇ ਰਾਜਪਾਲ ਪਾਸੋਂ ਲੰਬਿਤ ਵਿਧਾਨਕ ਬਿੱਲਾਂ ਨੂੰ ਪਾਸ ਕਰਵਾਉਣ ਲਈ ਸੂਬਾ ਸਰਕਾਰ ਸੁਪਰੀਮ ਕੋਰਟ ਦਾ ਦਰ ਖੜ੍ਹਕਾਏਗੀ।
ਅੱਜ ਪੰਜਾਬ ਵਿਧਾਨ ਸਭਾ ਦੇ ਸਦਨ ਵਿੱਚ ਬਹਿਸ ’ਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਨਿਯੁਕਤ ਕੀਤਾ ਹੋਇਆ ਰਾਜਪਾਲ ਜਮਹੂਰੀ ਢੰਗ ਨਾਲ ਚੁਣੀ ਗਈ ਸਰਕਾਰ ਨੂੰ ਲੋਕ ਪੱਖੀ ਫੈਸਲੇ ਲੈਣ ਤੋਂ ਰੋਕਣ ਲਈ ਧੱਕੇਸ਼ਾਹੀ ਦਾ ਸਹਾਰਾ ਲੈ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਦੀ ਮਨਮਰਜ਼ੀ ਕਾਨੂੰਨੀ ਨਜ਼ਰੀਏ ਤੋਂ ਟਿਕ ਨਹੀਂ ਸਕੇਗੀ ਅਤੇ ਸੁਪਰੀਮ ਕੋਰਟ ਵੱਲੋਂ ਇਸ ਨੂੰ ਮੁੱਢੋਂ ਰੱਦ ਕਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਜਪਾਲ ਪੰਜਾਬੀਆਂ ਨੂੰ ਹਲਕੇ ਵਿੱਚ ਲੈ ਰਿਹਾ ਹੈ ਅਤੇ ਇਸ ਜ਼ਿੱਦੀ ਰਵੱਈਏ ਲਈ ਉਨ੍ਹਾਂ ਨੂੰ ਢੁਕਵਾਂ ਸਬਕ ਸਿਖਾਇਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੱਕ ਇਸ ਮਾਮਲੇ ਦਾ ਸੁਪਰੀਮ ਕੋਰਟ ਵੱਲੋਂ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੂਬਾ ਸਰਕਾਰ ਵਿਧਾਨ ਸਭਾ ਵਿੱਚ ਕੋਈ ਬਿੱਲ ਪੇਸ਼ ਨਹੀਂ ਕਰੇਗੀ। ਉਨ੍ਹਾਂ ਨੇ ਰਾਜਪਾਲ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ ਉਹ ਆਪਣੇ ਅੜੀਅਲ ਰਵੱਈਏ ਨਾਲ ਪੰਜਾਬੀਆਂ ਨੂੰ ਧਮਕਾਉਣਾ ਬੰਦ ਕਰਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੀ ਅਜੀਬ ਗੱਲ ਹੈ ਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ ਨੂੰ ਚੁਣਿਆ ਹੈ ਪਰ ਨਿਯੁਕਤ ਕੀਤੇ ਰਾਜਪਾਲ ਸੂਬਾ ਸਰਕਾਰ ਦੇ ਲੋਕ ਭਲਾਈ ਦੇ ਕੰਮਕਾਜ ਵਿੱਚ ਅੜਿੱਕਾ ਪੈਦਾ ਕਰ ਰਹੇ ਹਨ।

ਦਿਵਾਉਣ ਲਈ ਸੰਘਰਸ਼ ਕਰਾਂਗੇ।
ਮੁੱਖ ਮੰਤਰੀ ਨੇ ਸੂਬੇ ਵਿੱਚ ਤਗਮੇ ਲਿਆਉਣ ਲਈ ਏਸ਼ੀਆਈ ਖੇਡਾਂ ਦੇ ਦਲ ਦਾ ਹਿੱਸਾ ਰਹੇ ਖਿਡਾਰੀਆਂ ਨੂੰ ਵਧਾਈ ਵੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵੱਡੇ ਉਪਰਾਲੇ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਦਾ ਨਤੀਜਾ ਹੈ ਕਿ ਪੰਜਾਬੀਆਂ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਏਸ਼ੀਅਨ ਖੇਡਾਂ ਵਿੱਚ 19 ਤਗਮੇ ਜਿੱਤੇ ਹਨ, ਜੋ ਕਿ ਹੁਣ ਤੱਕ ਏਸ਼ੀਆਈ ਖੇਡਾਂ ਵਿੱਚ ਸੂਬੇ ਦੇ ਸਭ ਤੋਂ ਵੱਧ ਤਗਮੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਕੇਂਦਰ ਸਰਕਾਰ ਵੱਲ ਪੈਟਰੋਲ-ਡੀਜ਼ਲ ਸੈੱਸ ਦਾ 170 ਕਰੋੜ ਰੁਪਏ ਦਾ ਬਕਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਵੀਰਵਾਰ ਨੂੰ ਕੇਂਦਰੀ ਮੰਤਰੀ ਨਿਤਿਨ ਗਡਕਰੀ ਕੋਲ ਇਸ ਮਸਲੇ ਨੂੰ ਉਠਾਇਆ ਸੀ ਅਤੇ ਉਨ੍ਹਾਂ ਤੋਂ 250 ਕਰੋੜ ਰੁਪਏ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨੇ ਸੂਬੇ ਨੂੰ 80 ਕਰੋੜ ਰੁਪਏ ਅਡਵਾਂਸ ਦੇਣ ਲਈ ਸਹਿਮਤੀ ਦਿੱਤੀ ਹੈ ਜੋ ਕਿ ਸੂਬੇ ਦੀ ਭਲਾਈ ਅਤੇ ਵਿਕਾਸ ਲਈ ਸੂਝ-ਬੂਝ ਨਾਲ ਖਰਚ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਅੰਮ੍ਰਿਤਸਰ ਆਉਣ ਵਾਲੇ ਸ਼ਰਧਾਲੂਆਂ ਅਤੇ ਸੈਲਾਨੀਆਂ ਦੀ ਸਹੂਲਤ ਲਈ ਪਵਿੱਤਰ ਸ਼ਹਿਰ ਵਿੱਚ ‘ਸਕਾਈ ਟਰਾਂਸਪੋਰਟ’ ਸੇਵਾ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਮਹੱਤਵਪੂਰਨ ਸਥਾਨ ਜੋੜਨ ਲਈ 30-30 ਯਾਤਰੀਆਂ ਦੀ ਸਮਰੱਥਾ ਵਾਲੀਆਂ ਕੇਬਲ ਕਾਰਾਂ ਸ਼ੁਰੂ ਕੀਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਟਰਾਂਸਪੋਰਟ ਸੇਵਾ ਵਾਹਗਾ ਬਾਰਡਰ ਨੂੰ ਵੀ ਜੋੜ ਦੇਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਦਸੰਬਰ ਦੇ ਮਹੀਨੇ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਜੀ ਅਤੇ ਸਾਹਿਬਜ਼ਾਦਿਆਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ ਜਿਸ ਕਰਕੇ ਇਹ ਸਮੁੱਚੀ ਮਨੁੱਖਤਾ ਲਈ ਸੋਗ ਦਾ ਮਹੀਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ 20 ਦਸੰਬਰ ਤੋਂ 30 ਦਸੰਬਰ ਤੱਕ ਕੋਈ ਵੀ ਖੁਸ਼ੀ ਤੇ ਜਸ਼ਨ ਦਾ ਸਮਾਗਮ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਦੇ ਪਰਿਵਾਰ ਵੱਲੋਂ ਦਿੱਤੀ ਲਾਸਾਨੀ ਕੁਰਬਾਨੀ ਪ੍ਰਤੀ ਸੂਬਾ ਸਰਕਾਰ ਦੀ ਇਹ ਨਿਮਾਣੀ ਜਿਹੀ ਸ਼ਰਧਾਂਜਲੀ ਹੋਵੇਗੀ।

Related Articles

Leave a Comment