newslineexpres

Breaking News
🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 🚩 ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ
Home Latest News ???? ਸ਼ਿਵ ਸੈਨਾ ਹਿੰਦੂਸਤਾਨ ਦੇ ਵਪਾਰ ਵਿੰਗ ਦੀ ਮੀਟਿੰਗ ਵਿੱਚ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ

???? ਸ਼ਿਵ ਸੈਨਾ ਹਿੰਦੂਸਤਾਨ ਦੇ ਵਪਾਰ ਵਿੰਗ ਦੀ ਮੀਟਿੰਗ ਵਿੱਚ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ

by Newslineexpres@1

???? ਸ਼ਿਵ ਸੈਨਾ ਹਿੰਦੂਸਤਾਨ ਦੇ ਵਪਾਰ ਵਿੰਗ ਦੀ ਮੀਟਿੰਗ ਵਿੱਚ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ

???? ਪਟਿਆਲਾ ਦੇ ਪੁਰਾਣੇ ਬੱਸ ਅੱਡੇ ਨੂੰ ਲੋਕਲ ਬੱਸ ਅੱਡਾ ਬਣਾਉਣ ਦੀ ਮੰਗ ‘ਤੇ ਦਿੱਤਾ ਜ਼ੋਰ

???? ਸ਼ਿਵ ਸੈਨਾ ਹਿੰਦੂਸਤਾਨ ਪੂਰੀ ਤਰ੍ਹਾਂ ਵਪਾਰੀਆਂ ਦੇ ਨਾਲ: ਪਵਨ ਗੁਪਤਾ

ਪਟਿਆਲਾ / ਨਿਊਜ਼ਲਾਈਨ ਐਕਸਪ੍ਰੈਸ – ਸ਼ਿਵ ਸੈਨਾ ਹਿੰਦੁਸਤਾਨ ਦੇ ਵਪਾਰਕ ਵਿੰਗ ਹਿੰਦੁਸਤਾਨ ਵਪਾਰ ਸੈਨਾ ਜ਼ਿਲ੍ਹਾ ਪਟਿਆਲਾ ਨਾਲ ਸਬੰਧਤ ਵਪਾਰੀਆਂ ਦੀ ਮੀਟਿੰਗ ਅੱਜ ਪ੍ਰਸਿੱਧ ਵਪਾਰੀ ਆਗੂ ਤੇ ਇਸ ਜਥੇਬੰਦੀ ਦੇ ਪੰਜਾਬ ਪ੍ਰਧਾਨ ਦੇ ਨਿਵਾਸ ਵਿਖੇ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਨ ਲਈ ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਸ਼੍ਰੀ ਪਵਨ ਗੁਪਤਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਪਟਿਆਲਾ ਦੇ ਵੱਖ-ਵੱਖ ਬਾਜ਼ਾਰਾਂ ਨਾਲ ਸਬੰਧਤ ਵਪਾਰੀ ਆਗੂਆਂ ਵਿੱਚ ਮੁੱਖ ਤੌਰ ’ਤੇ ਕ੍ਰਿਸ਼ਨ ਲਾਲ ਬਾਂਸਲ ਜ਼ਿਲ੍ਹਾ ਚੇਅਰਮੈਨ ਹਿੰਦੁਸਤਾਨ ਵਪਾਰ ਸੈਨਾ ਪਟਿਆਲਾ, ਅਸ਼ੋਕ ਆਨੰਦ ਜ਼ਿਲ੍ਹਾ ਜਨਰਲ ਸਕੱਤਰ ਪਟਿਆਲਾ, ਸਤੀਸ਼ ਆਨੰਦ, ਪ੍ਰਦੀਪ ਆਹੂਜਾ, ਸੰਦੀਪ ਗਰਗ, ਜਿੰਮੀ, ਰਾਕੇਸ਼ ਮਾਈਕਲ, ਬਿੱਟੂ, ਮੁਕੇਸ਼, ਸ਼ਿਆਮ ਲਾਲ, ਯਸ਼ ਕੁਮਾਰ, ਸ਼ਨੀ ਨਾਰੰਗ, ਗੁਲਸ਼ਨ ਕੁਮਾਰ, ਆਸ਼ੂ, ਤਰਸੇਮ, ਸੀਪੂ ਤੇ ਹੋਰ ਵਪਾਰੀ ਵੀ ਹਾਜ਼ਰ ਸਨ। ਇਸ ਮੀਟਿੰਗ ਵਿੱਚ ਪਟਿਆਲਾ ਦੇ ਵਪਾਰੀਆਂ ਨਾਲ ਸਬੰਧਤ ਸਾਰੇ ਮੁੱਦਿਆਂ ਨੂੰ ਪੂਰੀ ਗੰਭੀਰਤਾ ਨਾਲ ਵਿਚਾਰਿਆ ਗਿਆ। ਵੱਖ-ਵੱਖ ਬਜ਼ਾਰਾਂ ਤੋਂ ਆਏ ਵਪਾਰੀ ਆਗੂਆਂ ਨੇ ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਨੂੰ ਆਪਣੀਆਂ ਸਮੱਸਿਆਵਾਂ ਵਿਸਥਾਰ ਨਾਲ ਪੇਸ਼ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸੂਬੇ ਦੀ ਸੱਤਾ ‘ਤੇ ਕਾਬਜ਼ ਪਾਰਟੀ ਦੇ ਵਿਧਾਇਕਾਂ ਕੋਲ ਆਪਣੀਆਂ ਸਮੱਸਿਆਵਾਂ ਬੜੀ ਜ਼ੋਰਦਾਰ ਢੰਗ ਨਾਲ ਉਠਾਈਆਂ ਹਨ ਪਰ ਅਫਸੋਸਜਨਕ ਹੈ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਖਾਸ ਕਰਕੇ ਪੁਰਾਣੇ ਬੱਸ ਸਟੈਂਡ ਪਟਿਆਲਾ ਨਾਲ ਸਬੰਧਤ ਕਾਰੋਬਾਰੀ ਪੂਰੀ ਤਰ੍ਹਾਂ ਨਾਲ ਲਾਂਭੇ ਹੋ ਚੁੱਕੇ ਹਨ। ਉਨ੍ਹਾਂ ਦੀ ਅਹਿਮ ਮੰਗ ਹੈ ਕਿ ਪੁਰਾਣੇ ਬੱਸ ਸਟੈਂਡ ਤੋਂ ਪਟਿਆਲਾ ਤੱਕ ਲੋਕਲ ਬੱਸਾਂ ਲਈ ਬੱਸ ਸਟੈਂਡ ਬਣਾਇਆ ਜਾਵੇ, ਜਿੱਥੇ ਆਮ ਜਨਤਾ ਨੂੰ ਰਾਹਤ ਦਿੱਤੀ ਜਾਵੇ, ਤਾਂ ਜੋ ਪਟਿਆਲਾ ਦੇ ਵਪਾਰੀਆਂ, ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਰਾਹਤ ਮਿਲ ਸਕਦੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਹੋਣ ਨਾਲ ਆਮ ਜਨਤਾ ਨੂੰ ਬਹੁਤ ਫਾਇਦਾ ਹੋਵੇਗਾ, ਪ੍ਰੰਤੂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਮੰਗ ਵੱਲ ਕੋਈ ਧਿਆਨ ਨਹੀਂ ਦੇ ਰਹੀ।
ਪਟਿਆਲਾ ਨਾਲ ਸਬੰਧਤ ਵਪਾਰੀਆਂ ਦੀਆਂ ਗੱਲਾਂ ਸੁਣਨ ਤੋਂ ਬਾਅਦ ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਨੇ ਸਮੂਹ ਵਪਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਰੇ ਵਪਾਰੀ ਇੱਕਜੁੱਟ ਹੋ ਕੇ ਆਪਣੀਆਂ ਮੰਗਾਂ ਲਈ ਆਵਾਜ਼ ਬੁਲੰਦ ਕਰਨ ਅਤੇ ਇਹ ਸਰਕਾਰ ਦਾ ਫਰਜ਼ ਵੀ ਹੈ ਕਿ ਜਨਤਾ ਦੀਆਂ ਜ਼ਰੂਰੀ ਸੁਵਿਧਾਵਾਂ ਵੱਲ ਧਿਆਨ ਦਿੱਤਾ ਜਾਵੇ ਅਤੇ ਨਾਲ ਹੀ ਸੂਬਾ ਸਰਕਾਰ ਦਾ ਖਜ਼ਾਨਾ ਭਰਨ ਵਾਲੇ ਵਪਾਰੀਆਂ ਦੀਆਂ ਜਾਇਜ਼ ਮੰਗਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਵਪਾਰੀਆਂ ਨੂੰ ਭਰੋਸਾ ਦਵਾਇਆ ਕਿ ਸ਼ਿਵ ਸੈਨਾ ਹਿੰਦੁਸਤਾਨ ਵਪਾਰ ਸੈਨਾ ਪਟਿਆਲਾ ਰਾਹੀਂ ਪੰਜਾਬ ਸਰਕਾਰ ਖਾਸ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਟਿਆਲਾ ਦੇ ਸਮੂਹ ਵਿਧਾਇਕਾਂ ਅਤੇ ਆਮ ਆਦਮੀ ਪਾਰਟੀ ਦੇ ਸਾਰੇ ਅਹਿਮ ਮੈਂਬਰਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਉਣ ਦਾ ਯਤਨ ਕਰੇਗੀ। ਪਾਰਟੀ ਦੇ ਆਗੂਆਂ ਨੂੰ ਨਾਲ ਲੈ ਕੇ ਇਸ ਸਮੱਸਿਆ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰੇਗੀ। ਉਨ੍ਹਾਂ ਸਪੱਸ਼ਟ ਕਿਹਾ ਕਿ ਉਹ ਹਰ ਤਰ੍ਹਾਂ ਨਾਲ ਵਪਾਰੀਆਂ ਦੇ ਨਾਲ ਹਨ ਅਤੇ ਉਨ੍ਹਾਂ ਨਾਲ ਕੋਈ ਬੇਇਨਸਾਫੀ ਨਹੀਂ ਹੋਣ ਜਾਂ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ।
ਮੀਟਿੰਗ ਦੇ ਅੰਤ ਵਿੱਚ ਹਿੰਦੁਸਤਾਨ ਵਪਾਰ ਸੈਨਾ ਪੰਜਾਬ ਦੇ ਪ੍ਰਧਾਨ ਕੇ.ਕੇ ਗਾਬਾ ਨੇ ਵਪਾਰੀਆਂ ਦੀ ਇਸ ਮੀਟਿੰਗ ਵਿੱਚ ਆਉਣ ਲਈ ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੇ ਜਿਸ ਤਰ੍ਹਾਂ ਵਪਾਰੀ ਵਰਗ ਦਾ ਮਾਰਗ ਦਰਸ਼ਨ ਕੀਤਾ ਹੈ, ਉਸ ਨਾਲ ਉਨ੍ਹਾਂ ਦਾ ਮਨੋਬਲ ਵਧੇਗਾ ਅਤੇ ਵਪਾਰੀ ਇਕਜੁੱਟ ਹੋ ਕੇ ਆਪਣੀਆਂ ਮੰਗਾਂ ਲਈ ਜ਼ੋਰਦਾਰ ਸੰਘਰਸ਼ ਕਰਨਗੇ।
Newsline Express

Related Articles

Leave a Comment