newslineexpres

Home Information ????ਪੰਜਾਬ ਦੇ ਇਸ ਜ਼ਿਲ੍ਹੇ ‘ਚ ਕੱਲ੍ਹ ਸਕੂਲ-ਕਾਲਜ ਰਹਿਣਗੇ ਬੰਦ

????ਪੰਜਾਬ ਦੇ ਇਸ ਜ਼ਿਲ੍ਹੇ ‘ਚ ਕੱਲ੍ਹ ਸਕੂਲ-ਕਾਲਜ ਰਹਿਣਗੇ ਬੰਦ

by Newslineexpres@1

ਜਲੰਧਰ, 26 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਜਲੰਧਰ ‘ਚ ਭਗਵਾਨ ਸ਼੍ਰੀ ਵਾਲਮੀਕਿ ਜਯੰਤੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਅਹਿਮ ਫੈਸਲਾ ਲਿਆ ਹੈ। ਪ੍ਰਸ਼ਾਸਨ ਨੇ 27 ਅਕਤੂਬਰ ਨੂੰ ਸਕੂਲ, ਕਾਲਜ ਅਤੇ ITI ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਪਹਿਲਾਂ ਸਿਰਫ 2 ਵਜੇ ਤੱਕ ਹੀ ਬੰਦ ਕਰਨ ਦੇ ਹੁਕਮ ਸਨ, ਪਰ ਵੀਰਵਾਰ ਨੂੰ ਜਾਰੀ ਹੁਕਮਾਂ ਵਿੱਚ ਪੂਰੇ ਦਿਨ ਲਈ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਭਗਵਾਨ ਸ਼੍ਰੀ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ 27 ਅਕਤੂਬਰ ਨੂੰ ਨਿਕਲਣ ਜਾ ਰਹੀ ਹੈ, ਜਿਸ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਨਗਰ ਨਿਗਮ ਦੀ ਸਰਹੱਦ ਵਿੱਚ ਆਉਣ ਵਾਲੇ ਸਾਰੇ ਸਕੂਲਾਂ ਨੂੰ ਇਹ ਹਿਦਾਇਤ ਜਾਰੀ ਕਰ ਦਿੱਤੀ ਗਈ ਹੈ।

Related Articles

Leave a Comment