newslineexpres

Home Chandigarh ????ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਮੌਕੇ ਥੋੜ੍ਹੇ ਸਮੇਂ ਲਈ ਸਿਰਫ਼ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ: ਮੀਤ ਹੇਅਰ

????ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਮੌਕੇ ਥੋੜ੍ਹੇ ਸਮੇਂ ਲਈ ਸਿਰਫ਼ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ: ਮੀਤ ਹੇਅਰ

by Newslineexpres@1

????ਪੰਜਾਬ ਵਿੱਚ ਪਟਾਕਿਆਂ ਦੇ ਆਨਲਾਈਨ ਆਰਡਰ ਅਤੇ ਵਿਕਰੀ ਲਈ ਸਾਰੀਆਂ ਈ-ਕਾਮਰਸ ਵੈੱਬਸਾਈਟਾਂ ‘ਤੇ ਲਗਾਈ ਪਾਬੰਦੀ

????ਵਾਤਾਵਰਣ ਮੰਤਰੀ ਨੇ ਲੋਕਾਂ ਨੂੰ ਨਿਰਧਾਰਤ ਥਾਂਵਾਂ ਉਤੇ ਮਿਲ ਕੇ ਪਟਾਕੇ ਚਲਾਉਣ ਦੀ ਕੀਤੀ ਅਪੀਲ

ਚੰਡੀਗੜ੍ਹ, 27 ਅਕਤੂਬਰ – ਨਿਊਜ਼ਲਾਈਨ ਐਕਸਪ੍ਰੈਸ – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਥੋੜ੍ਹੇ ਸਮੇਂ ਲਈ ਸਿਰਫ਼ ਹਰੇ ਪਟਾਕੇ ਚਲਾਉਣ ਦੀ ਹੀ ਇਜਾਜ਼ਤ ਦੇਣ ਦਾ ਫੈਸਲਾ ਕੀਤਾ ਗਿਆ ਹੈ।

ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਜਾਰੀ ਪ੍ਰੈੱਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.), ਪੰਜਾਬ ਤੇ ਹਰਿਆਣਾ ਹਾਈਕੋਰਟ ਅਤੇ ਕੇਂਦਰੀ ਵਾਤਾਵਰਣ, ਜੰਗਲਾਤ ਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਦਿੱਤੀਆਂ ਗਈਆਂ ਵੱਖ-ਵੱਖ ਹਦਾਇਤਾਂ ਦੀ ਪਾਲਣਾ ਕਰਦਿਆਂ ਸੂਬਾ ਸਰਕਾਰ ਹਰੇ ਪਟਾਕਿਆਂ ਦੀ ਵਰਤੋਂ ਨੂੰ ਉਤਸ਼ਾਹਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਸਮੇਤ ਤਿਉਹਾਰਾਂ ਦਾ ਸੀਜ਼ਨ ਨੇੜੇ ਆ ਰਿਹਾ ਹੈ ਜਿਸ ਦੌਰਾਨ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਸਿਰਫ਼ ਹਰੇ ਪਟਾਕਿਆਂ ਦੀ ਹੀ ਇਜਾਜ਼ਤ ਦੇਵੇਗਾ ਜਿਸ ਵਿੱਚ ਬੇਰੀਅਮ ਸਾਲਟ ਜਾਂ ਐਂਟੀਮੋਨੀ, ਲਿਥੀਅਮ, ਮਰਕਰੀ, ਆਰਸੈਨਿਕ, ਲੀਡ ਜਾਂ ਸਟ੍ਰੋਂਟੀਅਮ ਕ੍ਰੋਮੇਟ ਦੇ ਮਿਸ਼ਰਨ ਦੀ ਵਰਤੋਂ ਨਾ ਕੀਤੀ ਗਈ ਹੋਵੇ।

Related Articles

Leave a Comment