newslineexpres

Home Chandigarh ????1 ਨਵੰਬਰ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ; ਹੁਕਮ ਜਾਰੀ

????1 ਨਵੰਬਰ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ; ਹੁਕਮ ਜਾਰੀ

by Newslineexpres@1

ਚੰਡੀਗੜ੍ਹ, 30 ਅਕਤੂਬਰ : ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਜਾਣਕਾਰੀ ਮੁਤਾਬਕ ਇਹ ਹੁਕਮ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 1 ਨਵੰਬਰ ਤੋਂ ਲਾਗੂ ਹੋ ਜਾਣਗੇ ਅਤੇ 28 ਫਰਵਰੀ ਤੱਕ ਇਨ੍ਹਾਂ ਦੀ ਪਾਲਣਾ ਕੀਤੀ ਜਾਵੇਗੀ। ਹੁਕਮਾਂ ਅਨੁਸਾਰ ਸਾਰੇ ਪ੍ਰਾਇਮਰੀ ਸਕੂਲਾਂ ਦਾ ਨਵਾਂ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ। ਇਸੇ ਤਰ੍ਹਾਂ ਹਾਈ ਅਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਹੁਕਮ ਜਾਰੀ ਕੀਤੇ ਹਨ। ਦੱਸ ਦਈਏ ਕਿ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ।

Related Articles

Leave a Comment