newslineexpres

Home Latest News ???? ਵੋਟਾਂ ਬਣਾਉਣ ਲਈ ਸਪੈਸ਼ਲ ਕੈਂਪ ਲਗਾਇਆ, ਬੀ.ਐਲ.ਓਜ਼ ਨੇ ਕੀਤਾ ਵੋਟਰਾਂ ਨੂੰ ਜਾਗਰੂਕ

???? ਵੋਟਾਂ ਬਣਾਉਣ ਲਈ ਸਪੈਸ਼ਲ ਕੈਂਪ ਲਗਾਇਆ, ਬੀ.ਐਲ.ਓਜ਼ ਨੇ ਕੀਤਾ ਵੋਟਰਾਂ ਨੂੰ ਜਾਗਰੂਕ

by Newslineexpres@1

ਪਟਿਆਲਾ, 4 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ – ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.01.2024 ਦੇ ਅਧਾਰ ਤੇ ਵੋਟਰ ਸੂਚੀ ਦੀ ਸਮਰੀ ਰਿਵੀਜ਼ਨ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਤਹਿਤ ਵੋਟਾਂ ਬਣਾਉਣ ਸਬੰਧੀ ਦਾਅਵੇ ਅਤੇ ਇਤਰਾਜ ਮਿਤੀ 27.10.2023 ਤੋਂ ਮਿਤੀ 09.12.2023 ਤੱਕ ਪ੍ਰਾਪਤ ਕੀਤੇ ਜਾਣੇ ਹਨ। ਇਹਨਾਂ ਮਿਤੀਆਂ ਦੌਰਾਨ ਕਮਿਸ਼ਨ ਵੱਲੋਂ ਸਪੈਸ਼ਲ ਕੈਂਪ 4.11.2023 ਦਿਨ ਸ਼ਨੀਵਾਰ ਅਤੇ 05.11.2023 ਦਿਨ ਐਤਵਾਰ ਤੋਂ ਇਲਾਵਾ 2.12.2023 ਦਿਨ ਸ਼ਨੀਵਾਰ ਅਤੇ 03.12.2023 ਦਿਨ ਐਤਵਾਰ ਨੂੰ ਲਗਾਏ ਜਾ ਰਹੇੇ ਹਨ। ਇਨ੍ਹਾਂ ਸਪੈਸ਼ਲ ਕੈਂਪਾਂ ਦੌਰਾਨ ਬੀ.ਐਲ.ਓਜ਼ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ਤੇ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੈਠੇ ਅਤੇ ਆਮ ਜਨਤਾ ਤੋਂ ਫਾਰਮ ਪ੍ਰਾਪਤ ਕਰ ਰਹੇ ਹਨ। ਇਸ ਲਈ ਇਨਾਂ ਮਿਤੀਆਂ ਨੂੰ ਉਮੀਦਵਾਰ ਆਪਣੇ ਘਰ ਦੇ ਨੇੜੇ ਦੇ ਪੋਲਿੰਗ ਸਟੇਸ਼ਨ ਤੇ ਜਾ ਕੇ ਆਪਣੇ ਬੂਥ ਲੈਵਲ ਅਫ਼ਸਰ ਪਾਸ ਵੋਟ ਬਣਾਉਣ ਲਈ ਫਾਰਮ ਨਬੰਰ 6 ਅਤੇ ਵੋਟ ਕਟਵਾਉਣ ਲਈ ਫਾਰਮ ਨੰਬਰ 7 ਅਤੇ ਕਿਸੇ ਕਿਸਮ ਦੀ ਸੋਧ ਕਰਵਾਉਣ ਲਈ ਜਾਂ ਇੱਕ ਪੋਲਿੰਗ ਸਟੇਸ਼ਨ ਤੋਂ ਦੂਸਰੇ ਪੋਲਿੰਗ ਸਟੇਸ਼ਨ ਵਿੱਚ ਵੋਟ ਟਰਾਂਸਫਰ ਕਰਨ ਲਈ ਫਾਰਮ ਨੰਬਰ 8 ਭਰਕੇ ਦੇ ਸਕਦਾ ਹੈ। ਇਹ ਵੋਟਰ ਸੂਚੀ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਵਰਤੀ ਜਾਵੇਗੀ ਇਸ ਲਈ ਹਰੇਕ ਵੋਟਰ ਆਪਣਾ ਨਾਮ ਵੋਟਰ ਸੂਚੀ ਵਿੱਚ ਜਰੂਰ ਚੈਕ ਕਰੇ ਤਾਂ ਜੋ ਵੋਟਾਂ ਵਾਲੇ ਦਿਨ ਉਸ ਨੂੰ ਪੋਲਿੰਗ ਸਟੇਸ਼ਨ ਤੇ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟ http://voters.eci.gov.in/ ਅਤੇ ਗੂਗਲ ਪਲੇ ਸਟੋਰ ਤੋਂ ਵੋਟਰ ਹੈਲਪਲਾਈਨ ਐਪ ਡਾਊਨਲੋਡ ਕਰਕੇ ਇਹ ਫਾਰਮ ਆਨਲਾਈਨ ਵੀ ਭਰ ਸਕਦੇ ਹੋ। ਜੇਕਰ ਫਿਰ ਵੀ ਕਿਸੇ ਕਿਸਮ ਦੀ ਪਰੇਸ਼ਾਨੀ ਆਉਂਦੀ ਹੈ ਤਾਂ 1950 ਟੋਲ ਫ੍ਰੀ ਨੰਬਰ ਤੇ ਮੁਫ਼ਤ ਕਾਲ ਕਰਕੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।

Newsline Express

Related Articles

Leave a Comment