???? ਸ਼ਿਵ ਸੈਨਾ ਹਿੰਦੁਸਤਾਨ ਦੇ ਨਵੇਂ ਰਾਸ਼ਟਰੀ ਦਫਤਰ ਦਾ ਉਦਘਾਟਨ
???? ਖਾਲਿਸਤਾਨੀ ਅੱਤਵਾਦੀ ਗੁਰਵੰਤ ਪੰਨੂ ਦੀਆਂ ਗਿੱਦੜ ਧਮਕੀਆਂ ਦਾ ਕੋਈ ਅਸਰ ਨਹੀਂ: ਸ਼ਿਵ ਸੈਨਾ ਹਿੰਦੂਸਤਾਨ
???? ਮੋਦੀ ਦੀ ਅਗਵਾਈ ਵਿੱਚ ਭਾਰਤ ਸਰਕਾਰ ਹੁਣ ਵਿਦੇਸ਼ੀ ਧਰਤੀ ‘ਤੇ ਵੀ ਅੱਤਵਾਦੀਆਂ ਨੂੰ ਉਨ੍ਹਾਂ ਦੀ ਔਕਾਤ ਦਿਖਾਉਣ ਦੇ ਸਮਰੱਥ : ਪਵਨ ਗੁਪਤਾ
ਪਟਿਆਲਾ / ਨਿਊਜ਼ਲਾਈਨ ਐਕਸਪ੍ਰੈਸ – ਕੇ. ਰਾਜ ਕਪੂਰ – ਪਹਿਲਾਂ ਕੀਤੇ ਗਏ ਐਲਾਨ ਅਨੁਸਾਰ ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਦਫਤਰ ਦਾ ਉਦਘਾਟਨ ਐਤਵਾਰ ਸਵੇਰੇ 11:15 ਵਜੇ ਪਟਿਆਲਾ ਦੇ ਪੁਰਾਣਾ ਬੱਸ ਸਟੈਂਡ ਦੇ ਨੇੜੇ ਸਥਿਤ ਦੇਸੀ ਮਹਿਮਾਨਦਾਰੀ ਇਲਾਕੇ ਵਿਖੇ ਸਨਾਤਨ ਹਿੰਦੂ ਰੀਤੀ ਰਿਵਾਜਾਂ ਅਨੁਸਾਰ ਹਵਨ ਯੱਗ ਕਰਕੇ ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਵੱਲੋਂ ਕੀਤਾ ਗਿਆ। ਇਹ ਹਵਨ ਯੱਗ ਵੀ ਸ਼ਿਵ ਸੈਨਾ ਹਿੰਦੂਸਤਾਨ ਦੀ ਧਾਰਮਿਕ ਸ਼ਾਖਾ ਸ਼੍ਰੀ ਰਾਮ ਹਨੂੰਮਾਨ ਸੇਵਾ ਦਲ ਦੇ ਪ੍ਰਚਾਰਕ ਪੰਡਿਤ ਡਾ: ਸ਼ਿਵ ਭਾਰਦਵਾਜ ਅਤੇ ਪੰਡਿਤ ਸ਼੍ਰੀ ਬਦਰੀ ਪ੍ਰਸਾਦ ਜੀ ਵੱਲੋਂ ਕੀਤਾ ਗਿਆ। ਇਸ ਹਵਨ ਯੱਗ ਵਿੱਚ ਸ਼੍ਰੀ ਪਵਨ ਗੁਪਤਾ ਨਾਲ ਉਨ੍ਹਾਂ ਦੀ ਧਰਮ ਪਤਨੀ ਸ਼੍ਰੀਮਤੀ ਸੁਮਨ ਗੁਪਤਾ ਅਤੇ ਬੇਟੀ ਕੁਮਾਰੀ ਕਿਰਨ ਗੁਪਤਾ ਨੇ ਵੀ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕੀਤੀ।
ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਦਫਤਰ ਦੇ ਉਦਘਾਟਨ ਦੇ ਸ਼ੁਭ ਮੌਕੇ ‘ਤੇ ਆਯੋਜਿਤ ਪ੍ਰੋਗਰਾਮ ਵਿੱਚ ਵੱਖ-ਵੱਖ ਰਾਜਾਂ ਤੋਂ ਸ਼ਿਵ ਸੈਨਾ ਹਿੰਦੁਸਤਾਨ ਦੇ ਬਹੁਤ ਹੀ ਮਹੱਤਵਪੂਰਨ ਤੇ ਰਾਸ਼ਟਰੀ ਅਤੇ ਖੇਤਰੀ ਆਗੂਆਂ ਨੇ ਸ਼ਮੂਲੀਅਤ ਕੀਤੀ। ਇਨ੍ਹਾਂ ਵਿੱਚ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਸ਼੍ਰੀ ਕ੍ਰਿਸ਼ਨ ਸ਼ਰਮਾ, ਸ਼੍ਰੀ ਹੇਮਰਾਜ ਗੋਇਲ ਰਾਸ਼ਟਰੀ ਸਲਾਹਕਾਰ, ਪਾਰਟੀ ਦੇ ਰਾਸ਼ਟਰੀ ਦਫਤਰ ਪ੍ਰਬੰਧਕ ਪੰਜਾਬ ਸ਼੍ਰੀ ਰਵਿੰਦਰ ਸਿੰਗਲਾ, ਸ਼੍ਰੀਮਤੀ ਸਵਰਾਜ ਘੁੰਮਣ ਭਾਟੀਆ ਪ੍ਰਧਾਨ ਉੱਤਰੀ ਭਾਰਤ ਹਿੰਦੁਸਤਾਨ ਮਹਿਲਾ ਸੈਨਾ, ਸ਼੍ਰੀ ਕੇ. ਕੇ. ਗਾਬਾ ਪ੍ਰਧਾਨ ਹਿੰਦੂਸਤਾਨ ਵਪਾਰ ਸੈਨਾ ਪੰਜਾਬ ਰਾਜ, ਸ਼੍ਰੀ ਰਾਜਿੰਦਰ ਪਾਲ ਆਨੰਦ ਰਿਟਾਇਰਡ ਡੀ.ਐਸ.ਪੀ ਪੰਜਾਬ ਪੁਲਿਸ ਸੀਨੀਅਰ ਮੀਤ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ ਪੰਜਾਬ, ਸ਼੍ਰੀਮਤੀ ਮਨਦੀਪ ਸ਼ਰਮਾ ਪੰਜਾਬ ਪ੍ਰਧਾਨ ਹਿੰਦੁਸਤਾਨ ਮਹਿਲਾ ਸੈਨਾ, ਸ਼੍ਰੀ ਸ਼ਮਾਕਾਂਤ ਪਾਂਡੇ ਮੀਤ ਪ੍ਰਧਾਨ ਪੰਜਾਬ ਤੇ ਇੰਚਾਰਜ ਉੱਤਰ ਪ੍ਰਦੇਸ਼, ਹਿੰਦੁਸਤਾਨ ਐਡਵੋਕੇਟ ਸੈਨਾ ਪੰਜਾਬ ਸੂਬਾ ਪ੍ਰਧਾਨ ਐਡਵੋਕੇਟ ਸ੍ਰੀ ਪੰਕਜ ਗੌੜ, ਐਡਵੋਕੇਟ ਸ੍ਰੀ ਅਮਨ ਗਰਗ ਸੂਬਾ ਜਨਰਲ ਸਕੱਤਰ ਸ਼ਿਵ ਸੈਨਾ ਹਿੰਦੁਸਤਾਨ ਪੰਜਾਬ, ਸ੍ਰੀ ਰਾਜਾ ਵਾਲੀਆ ਸੰਗਠਨ ਮੰਤਰੀ ਪੰਜਾਬ ਅਤੇ ਬਟਾਲਾ ਤੋਂ ਉਨ੍ਹਾਂ ਦੇ ਸਾਥੀ, ਸ੍ਰੀ ਅਜੈ ਚੌਹਾਨ ਸੂਬਾ ਪ੍ਰਧਾਨ ਚੰਡੀਗੜ੍ਹ, ਸ੍ਰੀ ਜਗੀਰ ਮੋਰ ਕਾਰਜਕਾਰੀ ਸੂਬਾ ਪ੍ਰਧਾਨ ਹਰਿਆਣਾ, ਸ੍ਰੀ ਹਿਤੇਸ਼ ਰਿੰਕੂ ਭਾਰਦਵਾਜ, ਪੰਜਾਬ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ ਆਈ.ਟੀ.ਸੈਨਾ, ਸ਼੍ਰੀ ਰਾਮ ਬੱਚਨ ਰਾਏ ਮੀਤ ਪ੍ਰਧਾਨ ਪੰਜਾਬ ਰਾਜ, ਸ਼੍ਰੀ ਰਾਮ ਹਨੂੰਮਾਨ ਸੇਵਾ ਦਲ ਜਿਲ੍ਹਾ ਸਕੱਤਰ ਪਟਿਆਲਾ ਤੋਂ ਸ਼੍ਰੀ ਰਾਜ ਕੁਮਾਰ ਬਿੱਟੂ, ਸ਼੍ਰੀਮਤੀ ਨੀਲਮ ਸ਼ਰਮਾ ਜਿਲ੍ਹਾ ਮਹਿਲਾ ਚੇਅਰਮੈਨ ਸ਼੍ਰੀ ਰਾਮ ਹਨੂੰਮਾਨ ਸੇਵਾ ਦਲ ਪਟਿਆਲਾ, ਸ਼੍ਰੀ ਪੁਰਸ਼ੋਤਮ ਕੁਮਾਰ ਸ਼੍ਰੀ ਰਾਮ ਹਨੂੰਮਾਨ ਸੇਵਾ ਦਲ, ਸ੍ਰੀ ਭੋਲਾ ਸ਼ਰਮਾ ਜ਼ਿਲ੍ਹਾ ਮੀਤ ਪ੍ਰਧਾਨ ਪਟਿਆਲਾ, ਸ੍ਰੀ ਵਿਸ਼ਾਲ ਸ਼ਰਮਾ ਯੂਥ ਆਗੂ ਸ਼ਿਵ ਸੈਨਾ ਹਿੰਦੁਸਤਾਨ ਪਟਿਆਲਾ ਮੁਹਾਲੀ, ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂ ਸ੍ਰੀ ਅਖਿਲੇਸ਼ ਕੁਮਾਰ, ਸ੍ਰੀ ਅਸ਼ਵਨੀ ਕੁਮਾਰ, ਸ੍ਰੀ ਦਿਨੇਸ਼ ਕੁਮਾਰ, ਸ੍ਰੀ ਬੀ.ਐਨ. ਗਿਰੀ, ਮੋਗਾ, ਸ਼੍ਰੀ ਖੇਮਚੰਦ ਮੀਤ ਪ੍ਰਧਾਨ, ਪੰਜਾਬ ਅਤੇ ਹੋਰ ਆਗੂ ਹਾਜ਼ਰ ਸਨ। ਇਨ੍ਹਾਂ ਤੋਂ ਇਲਾਵਾ ਇਸ ਪ੍ਰੋਗਰਾਮ ਵਿੱਚ ਸੇਵਾਮੁਕਤ ਡਾਇਰੈਕਟਰ ਪੰਚਾਇਤ ਵਿਭਾਗ ਪੰਜਾਬ ਸਰਕਾਰ ਸ਼੍ਰੀ ਜੇ.ਪੀ ਸਿੰਗਲਾ ਨੇ ਵੀ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕੀਤੀ।
ਰਾਸ਼ਟਰੀ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ ਸ਼੍ਰੀ ਪਵਨ ਗੁਪਤਾ ਨੇ ਉਦਘਾਟਨ ਉਪਰੰਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਿਵ ਸੈਨਾ ਹਿੰਦੁਸਤਾਨ ਅਤੇ ਹਿੰਦੁਸਤਾਨ ਸ਼ਕਤੀ ਸੈਨਾ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਅਤੇ ਲੋਕ ਸਭਾ ਚੋਣਾਂ ਪੂਰੀ ਤਿਆਰੀ ਨਾਲ ਲੜੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਮੁਖੀ ਡੀ.ਜੀ.ਪੀ ਸ੍ਰੀ ਗੌਰਵ ਯਾਦਵ ਨੂੰ ਪੰਜਾਬ ਵਿੱਚ ਲਗਾਤਾਰ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਵੱਲ ਧਿਆਨ ਦੇਣਾ ਚਾਹੀਦਾ ਹੈ ਕਿਉਂਕਿ ਪੰਜਾਬ ਵਿੱਚ ਲਗਾਤਾਰ ਆਮ ਲੋਕਾਂ ਨਾਲ ਵਾਪਰ ਰਹੀਆਂ ਘਟਨਾਵਾਂ ਕਾਰਨ ਆਮ ਲੋਕ ਬਹੁਤ ਡਰੇ ਤੇ ਸਹਿਮੇ ਹੋਏ ਹਨ। ਲੁੱਟਾਂ-ਖੋਹਾਂ ਅਤੇ ਚੋਰੀਆਂ ਲਗਾਤਾਰ ਵੱਧ ਰਹੀਆਂ ਹਨ, ਦਿਨ-ਦਿਹਾੜੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਗੈਂਗਸਟਰ ਸ਼ਰੇਆਮ ਧਮਕੀਆਂ ਦੇ ਰਹੇ ਹਨ ਅਤੇ ਫਿਰੌਤੀ ਦੀ ਮੰਗ ਕਰ ਰਹੇ ਹਨ। ਇਸ ਲਈ ਸ਼ਿਵ ਸੈਨਾ ਹਿੰਦੁਸਤਾਨ, ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਡੀਜੀਪੀ ਤੋਂ ਪੁਰਜ਼ੋਰ ਮੰਗ ਕਰਨਾ ਚਾਹੁੰਦੀ ਹੈ ਕਿ ਉਹ ਅਜਿਹੇ ਮਾਮਲਿਆਂ ਵੱਲ ਸਖ਼ਤੀ ਨਾਲ ਧਿਆਨ ਦੇਣ।
ਸ਼ਿਵ ਸੈਨਾ ਹਿੰਦੂਸਤਾਨ ਦੇ ਸੁਪਰੀਮੋ ਪਵਨ ਗੁਪਤਾ ਨੇ ਅੱਜ ਦੀ ਮੀਡੀਆ ਵਿਚ ਆਈਆਂ ਖਬਰਾਂ ਅਨੁਸਾਰ ਸਿੱਖ ਫੋਰ ਜਸਟਿਸ ਦੇ ਪ੍ਰਧਾਨ ਗੁਰਬੰਤ ਸਿੰਘ ਪੰਨੂ ਦੇ ਉਸ ਬਿਆਨ ਦਾ ਮਜ਼ਾਕ ਉਡਾਇਆ, ਜਿਸ ਵਿੱਚ ਪੰਨੂ ਨੇ ਸਿੱਖਾਂ ਨੂੰ 19 ਨਵੰਬਰ ਨੂੰ ਏਅਰ ਇੰਡੀਆ ਦਾ ਜਹਾਜ਼ ਉਡਾਉਣ ਦੀ ਗੱਲ ਕਹਿ ਕੇ ਏਅਰ ਇੰਡੀਆ ਵਿੱਚ ਸਫ਼ਰ ਕਰਨ ਦੀ ਮਨਾਹੀ ਕੀਤੀ ਹੈ। ਪਵਨ ਗੁਪਤਾ ਨੇ ਕਿਹਾ ਕਿ ਪੰਨੂ ਦੀਆਂ ਕੋਝੀਆਂ ਤੇ ਗਿੱਦੜ ਧਮਕੀਆਂ ਦਾ ਕੋਈ ਅਸਰ ਨਹੀਂ ਹੋਇਆ। ਉਨ੍ਹਾਂ ਕਿਹਾ ਪੰਨੂ ਨੂੰ ਚੈਲੇਂਜ ਕਰਦਿਆਂ ਕਿਹਾ ਕਿ ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਹੋਣ ਦੇ ਨਾਤੇ ਮੈਂ ਪਨੂੰ ਨੂੰ ਚੁਣੌਤੀ ਦਿੰਦਾ ਹਾਂ ਕਿ ਜੇਕਰ ਉਸ ਵਿੱਚ ਹਿੰਮਤ ਹੈ ਤਾਂ ਉਹ ਭਾਰਤ ਦੀ ਧਰਤੀ ‘ਤੇ ਆ ਕੇ ਇਹ ਸਾਰੀਆਂ ਗੱਲਾਂ ਦੁਹਰਾਉਣ, ਉਸ ਨੂੰ ਉਸ ਦੀ ਔਕਾਤ ਸਮਝਾ ਦਿੱਤੀ ਜਾਵੇਗੀ।
ਪਵਨ ਗੁਪਤਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਸਰਕਾਰ ਹੁਣ ਵਿਦੇਸ਼ੀ ਧਰਤੀ ‘ਤੇ ਵੀ ਅੱਤਵਾਦੀਆਂ ਨੂੰ ਉਨ੍ਹਾਂ ਦੀ ਔਕਾਤ ਦਿਖਾਉਣ ਦੇ ਸਮਰੱਥ ਹੋ ਗਈ ਹੈ।
Newsline Express