newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home ਪੰਜਾਬ ਪਟਿਆਲਾ ਦੇ ਸੀਨੀਅਰ ਪੱਤਰਕਾਰ ਅਤੇ ਰਾਮਗੜ੍ਹੀਆ ਭਲਾਈ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਜਗਜੀਤ ਸਿੰਘ ਸੱਗੂ ਨੂੰ ਸਦਮਾ ; ਸੜਕ ਹਾਦਸੇ ਵਿਚ ਜ਼ਖਮੀ ਪਤਨੀ ਸਵਰਗਵਾਸ

ਪਟਿਆਲਾ ਦੇ ਸੀਨੀਅਰ ਪੱਤਰਕਾਰ ਅਤੇ ਰਾਮਗੜ੍ਹੀਆ ਭਲਾਈ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਜਗਜੀਤ ਸਿੰਘ ਸੱਗੂ ਨੂੰ ਸਦਮਾ ; ਸੜਕ ਹਾਦਸੇ ਵਿਚ ਜ਼ਖਮੀ ਪਤਨੀ ਸਵਰਗਵਾਸ

by Newslineexpres@1

ਪਟਿਆਲਾ ਦੇ ਸੀਨੀਅਰ ਪੱਤਰਕਾਰ ਅਤੇ ਰਾਮਗੜ੍ਹੀਆ ਭਲਾਈ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਜਗਜੀਤ ਸਿੰਘ ਸੱਗੂ ਨੂੰ ਸਦਮਾ ; ਸੜਕ ਹਾਦਸੇ ਵਿਚ ਜ਼ਖਮੀ ਪਤਨੀ ਸਵਰਗਵਾਸ

ਪਟਿਆਲਾ, 13 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪਟਿਆਲਾ ਸ਼ਹਿਰ ਦੇ ਲੋਕਾਂ ਅਤੇ ਪੱਤਰਕਾਰ ਭਾਈਚਾਰੇ ਵਿੱਚ ਅੱਜ ਉਸ ਸਮੇਂ ਸੋਗ ਦੀ ਲਹਿਰ ਦੌੜ ਪਈ, ਜਦੋਂ ਇਹ ਸਮਾਚਾਰ ਸੁਣਨ ਨੂੰ ਮਿਲਿਆ ਕਿ ਪਟਿਆਲਾ ਦੇ ਸੀਨੀਅਰ ਪੱਤਰਕਾਰ ਅਤੇ ਰਾਮਗੜ੍ਹੀਆ ਭਲਾਈ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਜਗਜੀਤ ਸਿੰਘ ਸੱਗੂ ਦੀ ਧਰਮਪਤਨੀ ਸ੍ਰੀਮਤੀ ਗੁਰਦੀਪ ਕੌਰ ਜੀ (ਉਮਰ 47 ਸਾਲ) ਦਾ ਦੇਹਾਂਤ ਹੋ ਗਿਆ ਹੈ। ਬੀਤੇ ਸ਼ੁੱਕਰਵਾਰ ਸਵੇਰ ਨੂੰ ਪਟਿਆਲਾ ਦੇ ਸ੍ਰੀ ਦੁਖਨਿਵਾਰਨ ਸਾਹਿਬ ਗੁਰੂਦਵਾਰਾ ਦੇ ਬਾਹਰ ਉਸ ਵੇਲੇ ਉਨ੍ਹਾਂ ਨੂੰ ਇਕ ਚਾਰ ਪਹੀਆ ਵਾਹਨ ਨੇ ਟੱਕਰ ਮਾਰ ਕੇ ਸੜਕ ਉਤੇ ਸੁੱਟ ਦਿੱਤਾ ਸੀ, ਜਦੋਂ ਉਹ ਗੁਰੂਦਵਾਰਾ ਵਿਖੇ ਮੱਥਾ ਟੇਕ ਕੇ ਬਾਹਰ ਨਿਕਲੇ ਹੀ ਸੀ। ਉਸ ਵੇਲੇ ਉਨ੍ਹਾਂ ਨੂੰ ਕਾਫੀ ਗੰਭੀਰ ਸੱਟਾਂ ਲੱਗੀਆਂ ਸਨ ਅਤੇ ਬੇਹੋਸ਼ੀ ਦੀ ਹਾਲਤ ਵਿਚ ਰਾਜਿੰਦਰਾ ਹਸਪਤਾਲ ਵਿਚ ਲਿਜਾਇਆ ਗਿਆ ਸੀ। ਓਥੋਂ ਉਨ੍ਹਾਂ ਨੂੰ ਪੀ ਜੀ ਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਸੀ।
ਪਰੰਤੂ ਬੀਤੀ ਰਾਤ ਪੀ ਜੀ ਆਈ ਵਿਖੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਇਹ ਖ਼ਬਰ ਸੁਣਦੇ ਹੀ ਸਮੂਹ ਪੱਤਰਕਾਰ ਭਾਈਚਾਰੇ ਸਮੇਤ ਪਟਿਆਲਾ ਸ਼ਹਿਰ ਵਿੱਚ ਸੋਗ ਦੀ ਲਹਿਰ ਦੇਖੀ ਜਾ ਰਹੀ ਹੈ।
ਅੱਜ ਬਾਅਦ ਦੁਪਹਿਰ ਮ੍ਰਿਤਕ ਦੇਹ ਦਾ ਸਸਕਾਰ ਕੀਤਾ ਜਾਵੇਗਾ। ਪਟਿਆਲਾ ਪੁਲਿਸ ਮ੍ਰਿਤਕ ਦੇਹ ਨੂੰ ਲਿਆਉਣ ਲਈ ਚੰਡੀਗੜ੍ਹ ਰਵਾਨਾ ਹੀ ਚੁੱਕੀ ਹੈ।
????????????
Newsline Express

Related Articles

Leave a Comment