ਪਟਿਆਲਾ – ਨਿਊਜ਼ਲਾਈਨ ਐਕਸਪ੍ਰੈਸ – ਸੀਨੀਅਰ ਸੈਕੰਡਰੀ ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਵੱਲੋਂ ਹਰੀ ਦੀਵਾਲੀ ਅਤੇ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ ਗਿਆ। ਸਵੇਰ ਦੀ ਸਭਾ ਵਿੱਚ ਐਨਸੀਸੀ ਕੈਡਿਟ ਜ਼ਰੀਨ ਅਤੇ ਪ੍ਰਭਨੂਰ ਕੌਰ ਨੇ ਦੀਵਾਲੀ ਦੀ ਮਹੱਤਤਾ ‘ਤੇ ਭਾਸ਼ਣ ਦਿੱਤਾ। ਵਿਦਿਆਰਥੀਆਂ ਨੇ ਵੱਡੇ, ਸ਼ੋਰ ਤੇ ਪ੍ਰਦੂਸ਼ਣ ਵਾਲੇ ਪਟਾਕੇ ਨਾ ਚਲਾਉਣ ਅਤੇ ਰੁੱਖ ਲਗਾਉਣ ਦਾ ਪ੍ਰਣ ਲਿਆ। ਇਸ ਤੋਂ ਇਲਾਵਾ, ਉਨ੍ਹਾਂ ਨੇ ਪਰਾਲੀ ਸਾੜਨ ਦੇ ਨੁਕਸਾਨਦੇਹ ਪ੍ਰਭਾਵਾਂ ਤੋਂ ਵੀ ਜਾਣੂ ਕਰਵਾਇਆ।
ਕਿਉਂਕਿ ਸਕੂਲ ਦੇ ਜ਼ਿਆਦਾਤਰ ਵਿਦਿਆਰਥੀਆਂ ਦਾ ਪਿਛੋਕੜ ਖੇਤੀਬਾੜੀ ਹੈ, ਇਸ ਲਈ ਉਨ੍ਹਾਂ ਨੇ ਆਪਣੇ ਪਰਿਵਾਰਾਂ ਨਾਲ ਜਾਣਕਾਰੀ ਸਾਂਝੀ ਕਰਨ ਅਤੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਮਨਾਉਣ ਦਾ ਵਾਅਦਾ ਕੀਤਾ। ਵਿਦਿਆਰਥੀਆਂ ਨੇ ’ਗਰੀਨ ਦੀਵਾਲੀ, ਕਲੀਨ ਦੀਵਾਲੀ’ ਦਾ ਸੰਦੇਸ਼ ਦੇਣ ਵਾਲੀਆਂ ਤਖ਼ਤੀਆਂ ਵੀ ਵਿਖਾਈਆਂ ਅਤੇ ਮਿੱਟੀ ਦੇ ਦੀਵੇ ਜਗਾਉਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰਿੰਸੀਪਲ ਡਾ: ਬਾਲ ਕ੍ਰਿਸ਼ਨ, ਏ.ਐਨ.ਓ ਸਤਵੀਰ ਸਿੰਘ ਗਿੱਲ, ਗਗਨਦੀਪ ਸਿੰਘ ਅਤੇ ਸਕੂਲ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ।
Newsline Express