newslineexpres

Breaking News
🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 🚩 ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ
Home Chandigarh ???? ਪੰਜਾਬ ਦੇ ਕਿਸਾਨਾਂ ਵਲੋਂ ਵੱਡੇ ਅੰਦੋਨਲ ਦਾ ਐਲਾਨ, 26 ਨਵੰਬਰ ਨੂੰ ਟਰਾਲੀਆਂ, ਬੱਸਾਂ ਤੇ ਹੋਰ ਵਾਹਨਾਂ ਰਾਹੀਂ ਪਹੁੰਚਣਗੇ ਚੰਡੀਗੜ੍ਹ

???? ਪੰਜਾਬ ਦੇ ਕਿਸਾਨਾਂ ਵਲੋਂ ਵੱਡੇ ਅੰਦੋਨਲ ਦਾ ਐਲਾਨ, 26 ਨਵੰਬਰ ਨੂੰ ਟਰਾਲੀਆਂ, ਬੱਸਾਂ ਤੇ ਹੋਰ ਵਾਹਨਾਂ ਰਾਹੀਂ ਪਹੁੰਚਣਗੇ ਚੰਡੀਗੜ੍ਹ

by Newslineexpres@1

Breaking News

???? ਧਰਨੇ ਦੀਆਂ ਤਿਆਰੀਆਂ ਲਈ ਲਗਾਈਆਂ ਡਿਊਟੀਆਂ ; 22 ਨਵੰਬਰ ਨੂੰ ਚੰਡੀਗੜ੍ਹ ਵਿਖੇ ਲਿਆ ਜਾਵੇਗਾ ਜਾਇਜ਼ਾ

???? ਪੰਜਾਬ ਦੇ ਕਿਸਾਨਾਂ ਵਲੋਂ ਵੱਡੇ ਅੰਦੋਨਲ ਦਾ ਐਲਾਨ, 26 ਨਵੰਬਰ ਨੂੰ ਟਰਾਲੀਆਂ, ਬੱਸਾਂ ਤੇ ਹੋਰ ਵਾਹਨਾਂ ਰਾਹੀਂ ਪਹੁੰਚਣਗੇ ਚੰਡੀਗੜ੍ਹ

ਲੁਧਿਆਣਾ / ਮੋਹਿਤ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਕਿਸਾਨਾਂ ਨੇ ਇੱਕ ਵਾਰੀ ਫੇਰ ਵੱਡੇ ਅੰਦੋਲਨ ਦਾ ਫੈਸਲਾ ਕੀਤਾ ਹੈ। ਇਸ ਅੰਦੋਲਨ ਲਈ ਪੰਜਾਬ ਦੇ ਕੋਨੇ-ਕੋਨੇ ਤੋਂ ਟਰਾਲੀਆਂ, ਬੱਸਾਂ, ਕਾਰਾਂ, ਮੋਟਰ ਸਾਇਕਲਾਂ ਆਦਿ ਸਾਧਨਾਂ ਰਾਹੀਂ ਕਿਸਾਨ ਚੰਡੀਗੜ੍ਹ ਪੁੱਜਣਗੇ। ਕਿਸਾਨ ਮੋਰਚੇ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਐੱਮ ਐੱਸ ਪੀ ਤੇ ਖਰੀਦ ਦੀ ਗਾਰੰਟੀ ਤੋਂ ਭੱਜਣ ਦਾ ਰਾਹ ਲੱਭ ਰਹੀ ਹੈ।
ਮੰਡੀਆਂ ਬੰਦ ਕਰਨ ਦੇ ਸਰਕਾਰ ਦੇ ਫੈਸਲੇ ਦੀ ਨਿੰਦਾ ਕਰਦਿਆਂ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਮੰਡੀਆਂ ਬੰਦ ਕਰਨ ਦਾ ਤੁਗਲਕੀ ਫਰਮਾਨ ਤੁਰੰਤ ਵਾਪਸ ਲਵੇ ਅਤੇ ਝੋਨੇ ਦਾ ਦਾਣਾ-ਦਾਣਾ ਖਰੀਦੇ।
ਇਸ ਸੰਬਧੀ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਲੁਧਿਆਣਾ ਵਿਖੇ ਨਿਰਭੈ ਸਿੰਘ ਢੁੱਡੀਕੇ, ਮਨਜੀਤ ਸਿੰਘ ਧਨੇਰ, ਬਲਦੇਵ ਸਿੰਘ ਲਤਾਲਾ, ਬਲਵਿੰਦਰ ਸਿੰਘ ਮੱਲੀਨੰਗਲ ਅਤੇ ਸੁੱਖ ਗਿੱਲ ਮੋਗਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਚੰਡੀਗੜ੍ਹ ਵਿਖੇ 26 ਨਵੰਬਰ ਤੋਂ 28 ਨਵੰਬਰ ਤੱਕ ਲੱਗਣ ਵਾਲੇ ਲਗਾਤਾਰ ਧਰਨੇ ਦੀ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਵੱਖ ਵੱਖ ਕਮੇਟੀਆਂ ਬਣਾ ਕੇ ਪ੍ਰਬੰਧਕੀ ਜ਼ਿੰਮੇਵਾਰੀਆਂ ਲਗਾਈਆਂ ਗਈਆਂ।
ਮੀਟਿੰਗ ਦੌਰਾਨ ਕਿਸਾਨ ਮੋਰਚੇ ਦੇ ਆਗੂਆਂ ਨੇ ਪੰਜਾਬ ਸਰਕਾਰ ਦੀ ਸੋਚ ਦੀ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਐੱਮ ਐੱਸ ਪੀ ਤੇ ਖਰੀਦ ਦੀ ਗਾਰੰਟੀ ਤੋਂ ਭੱਜਣ ਦਾ ਰਾਹ ਲੱਭ ਰਹੀ ਹੈ ਜਦੋਂਕਿ ਚਾਹੀਦਾ ਤਾਂ ਇਹ ਹੈ ਕਿ ਪੰਜਾਬ ਸਰਕਾਰ ਝੋਨੇ ਤੇ ਕਣਕ ਤੋਂ ਇਲਾਵਾ ਹੋਰ ਫਸਲਾਂ ਖਾਸ ਕਰਕੇ ਮੱਕੀ, ਮੂੰਗੀ, ਗੰਨਾ, ਬਾਸਮਤੀ ਅਤੇ ਸਬਜ਼ੀਆਂ ਆਦਿ ਦੀ ਐੱਮ ਐੱਸ ਪੀ ਤੇ ਖਰੀਦ ਦੀ ਗਾਰੰਟੀ ਲਈ ਕਦਮ ਚੁੱਕੇ। ਮੀਟਿੰਗ ਵਿੱਚ ਪਰਾਲੀ ਪ੍ਰਦੂਸ਼ਣ ਮਾਮਲੇ ਉਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਵਿਰੁੱਧ ਕੇਸ ਦਰਜ਼ ਕਰਨ ਦੀ ਥਾਂ ਕੌਮੀ ਗ੍ਰੀਨ ਟ੍ਰਿਬਿਊਨਲ ਵਲੋਂ ਦਿੱਤੇ ਫੈਸਲੇ ਨੂੰ ਅਮਲ ਵਿੱਚ ਲਿਆਉਣ ਦੀ ਮੰਗ ਕੀਤੀ।
ਮੀਟਿੰਗ ਦੌਰਾਨ ਕਿਸਾਨ ਮੋਰਚੇ ਦੇ ਆਗੂਆਂ ਨੇ ਮੰਡੀਆਂ ਬੰਦ ਕਰਕੇ ਝੋਨੇ ਦੀ ਖਰੀਦ ਤੋਂ ਹੱਥ ਪਿੱਛੇ ਖਿੱਚਣ ਦੇ ਸਰਕਾਰ ਦੇ ਫੈਸਲੇ ਦੀ ਨਿੰਦਾ ਕਰਦਿਆਂ ਝੋਨੇ ਦਾ ਦਾਣਾ ਦਾਣਾ ਖਰੀਦ ਕਰਨ ਲਈ ਸਰਕਾਰ ਨੂੰ ਪ੍ਰਬੰਧ ਕਰਨ ਦੀ ਮੰਗ ਕੀਤੀ। ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਪ੍ਰਧਾਨਗੀ ਮੰਡਲ ਨੇ ਦੱਸਿਆ ਕਿ 26 ਨਵੰਬਰ ਨੂੰ ਪੰਜਾਬ ਦੇ ਕੋਨੇ ਕੋਨੇ ਤੋਂ ਟਰਾਲੀਆਂ, ਗੱਡੀਆਂ ਅਤੇ ਬੱਸਾਂ ਆਦਿ ਸਾਧਨਾਂ ਰਾਹੀਂ ਕਿਸਾਨ ਚੰਡੀਗੜ੍ਹ ਪਹੁੰਚਣਗੇ। ਦੂਰ ਦੁਰਾਡੇ ਵਾਲੇ ਇਲਾਕੇ ਦੇ ਕਿਸਾਨ ਆਪਣੇ ਟਰੈਕਟਰ ਟਰਾਲੀਆਂ ਲੈਕੇ 25 ਨਵੰਬਰ ਨੂੰ ਹੀ ਚੱਲ ਪੈਣਗੇ। ਉਨ੍ਹਾਂ ਦੱਸਿਆ ਕਿ ਹਜ਼ਾਰਾਂ ਦੀ ਗਿਣਤੀ ਵਿੱਚ ਟਰੈਕਟਰ ਟਰਾਲੀਆਂ ਰਾਹੀਂ ਕਿਸਾਨ ਇਸ ਪ੍ਰੋਗਰਾਮ ਵਿੱਚ ਪਹੁੰਚਣਗੇ। ਪ੍ਰੋਗਰਾਮ ਦੀ ਸਫਲਤਾ ਲਈ ਥਾਂ ਦਾ ਪ੍ਰਬੰਧ, ਸਟੇਜ, ਖਾਣ ਪੀਣ ਆਦਿ ਦਾ ਪ੍ਰਬੰਧ ਕਰਨ ਲਈ ਵਲੰਟੀਅਰਾਂ ਦੀਆਂ ਡਿਊਟੀਆਂ ਲਗਾਉਣ ਲਈ ਕਮੇਟੀਆਂ ਬਣਾਈਆਂ ਗਈਆਂ ਹਨ। ਸਾਰੀਆਂ ਜਥੇਬੰਦੀਆਂ ਨੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਵਾਲੇ ਕਿਸਾਨਾਂ ਅਤੇ ਟਰੈਕਟਰ ਟਰਾਲੀਆਂ ਦੀ ਗਿਣਤੀ ਨੋਟ ਕਰਵਾਈ ਅਤੇ ਪਿੰਡਾਂ ਵਿੱਚ ਚੱਲ ਰਹੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਗਈ।
ਕਿਸਾਨ ਆਗੂਆਂ ਨੇ ਦੱਸਿਆ ਕਿ ਇਹ ਧਰਨਾ ਭਾਵੇਂ ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਪ੍ਰੋਗਰਾਮ ਅਨੁਸਾਰ ਸਾਰੇ ਰਾਜਾਂ ਦੀਆਂ ਰਾਜਧਾਨੀਆਂ ਵਿੱਚ ਲੱਗਣ ਵਾਲੇ ਧਰਨਿਆਂ ਦੀ ਕੜੀ ਵਜੋਂ ਲਾਇਆ ਜਾ ਰਿਹਾ ਹੈ, ਪਰ ਮੀਟਿੰਗ ਨੇ ਸਰਬਸੰਮਤੀ ਨਾਲ ਪੰਜਾਬ ਸਰਕਾਰ ਨਾਲ ਸਬੰਧਿਤ ਮੰਗਾਂ ਵੀ ਵਿਚਾਰੀਆਂ। ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਪੰਜਾਬ ਸਰਕਾਰ ਨਾਲ ਸਬੰਧਤ ਮੰਗਾਂ ਮਨਵਾਉਣ ਅਤੇ ਲਾਗੂ ਕਰਵਾਉਣ ਲਈ ਵੀ ਜ਼ੋਰ ਦਿੱਤਾ ਜਾਵੇਗਾ। ਇਹ ਵੀ ਕਿਹਾ ਗਿਆ ਕਿ ਜੇਕਰ ਧਰਨੇ ਦੌਰਾਨ ਲੱਗਿਆ ਕਿ ਪੰਜਾਬ ਸਰਕਾਰ ਟਾਲ ਮਟੋਲ ਕਰ ਰਹੀ ਹੈ ਤਾਂ ਲੋੜ ਅਨੁਸਾਰ ਇਸ ਸੰਘਰਸ਼ ਨੂੰ ਨਵਾਂ ਰੂਪ ਦਿੱਤਾ ਜਾ ਸਕਦਾ ਹੈ।
ਕਿਸਾਨ ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਨਾਲ ਸਬੰਧਿਤ ਮੰਗਾਂ ਵਿੱਚ ਹੜ੍ਹਾਂ ਅਤੇ ਗੜ੍ਹੇਮਾਰੀ ਨਾਲ ਬਰਬਾਦ ਹੋਈਆਂ ਫਸਲਾਂ ਦਾ ਮੁਆਵਜ਼ਾ, ਸ਼ਹੀਦ ਪਰਿਵਾਰਾਂ ਨੂੰ ਮੁਆਵਜਾ ਅਤੇ ਨੌਕਰੀਆਂ ਦੇਣੀਆਂ, ਕਿਸਾਨਾਂ ਦਾ ਕਰਜ਼ਾ ਰੱਦ ਕਰਨ, ਚਿੱਪ ਵਾਲੇ ਸਮਾਰਟ ਮੀਟਰ ਬੰਦ ਕਰਕੇ ਪਹਿਲਾਂ ਲਗਾਏ ਜਾਂਦੇ ਇਲੈਕਟ੍ਰਾਨਿਕ ਮੀਟਰ ਲਗਾਉਣ, ਗੰਨਾ ਕਾਸ਼ਤਕਾਰਾਂ ਨੂੰ 450 ਰੁਪਏ ਪ੍ਰਤੀ ਕੁਇੰਟਲ ਭਾਅ ਦੇਣ ਸਮੇਤ ਬਕਾਇਆ ਰਾਸ਼ੀ ਵਿਆਜ਼ ਸਮੇਤ ਜਾਰੀ ਕਰਨ, ਸ਼ਬਜੀਆਂ ਮੂੰਗੀ ਅਤੇ ਮੱਕੀ ਸਮੇਤ ਬਾਕੀ ਫਸਲਾਂ ਦੀ ਘੱਟੋ ਘੱਟ ਸਮਰਥਨ ਮੁੱਲ ‘ਤੇ ਖਰੀਦ, ਸੁਸਾਇਟੀਆਂ ਵਿੱਚ ਨੈਨੋ ਖਾਦਾਂ ਦੀ ਪੈਕਿੰਗ ਜਬਰੀ ਦੇਣ ਅਤੇ ਪਰਾਲੀ ਸਬੰਧੀ ਕਿਸਾਨਾਂ ਤੇ ਦਰਜ ਕੀਤੇ ਪਰਚੇ ਅਤੇ ਰੈਡ ਐਂਟਰੀਆਂ ਰੱਦ ਕਰਨ ਦੀਆਂ ਮੰਗਾਂ ਸ਼ਾਮਲ ਹਨ। ਪੰਜਾਬ ਵਿੱਚ ਆਬਾਦਕਾਰ ਕਿਸਾਨਾਂ ਦੀਆਂ ਜਮੀਨਾਂ ਖੋਹਣ ਦਾ ਮਸਲਾ ਉਚੇਚੇ ਤੌਰ ‘ਤੇ ਵਿਚਾਰਿਆ ਗਿਆ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਕਿਸਾਨਾਂ ਤੋਂ ਜਮੀਨਾਂ ਖੋਹ ਕੇ ਉਜਾੜਾ ਬੰਦ ਕਰਕੇ ਮਾਲਕੀ ਹੱਕ ਦਿੱਤੇ ਜਾਣ।
ਕਿਸਾਨ ਆਗੂਆਂ ਨੇ ਦੱਸਿਆ ਕਿ ਧਰਨੇ ਦੀਆਂ ਅੰਤਮ ਛੋਹਾਂ ਦੇਣ ਲਈ 22 ਨਵੰਬਰ ਨੂੰ ਚੰਡੀਗੜ੍ਹ ਵਿਖੇ ਮੀਟਿੰਗ ਬੁਲਾ ਲਈ ਗਈ ਹੈ। ਇਸ ਪ੍ਰੋਗਰਾਮ ਦੀ ਸਫਲਤਾ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਬਲਵੀਰ ਸਿੰਘ ਰਾਜੇਵਾਲ ਵਾਲੇ ਮੋਰਚੇ ਨਾਲ ਵੀ ਗੱਲਬਾਤ ਕਰਨ ਲਈ ਡਿਊਟੀ ਲਾਈ ਗਈ।
Newsline Express

Related Articles

Leave a Comment