newslineexpres

Home International ???? ਬੰਦੀ ਅੱਤਵਾਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਗਵਰਨਰ ਨੂੰ ਮਿਲਣ ਦੀ ਅੰਤਰਰਾਸ਼ਟਰੀ ਹਿੰਦੂ ਪਰਿਸ਼ਦ ਨੇ ਨਿਖੇਧੀ

???? ਬੰਦੀ ਅੱਤਵਾਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਗਵਰਨਰ ਨੂੰ ਮਿਲਣ ਦੀ ਅੰਤਰਰਾਸ਼ਟਰੀ ਹਿੰਦੂ ਪਰਿਸ਼ਦ ਨੇ ਨਿਖੇਧੀ

by Newslineexpres@1

???? ਬੰਦੀ ਅੱਤਵਾਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਗਵਰਨਰ ਨੂੰ ਮਿਲਣ ਦੀ ਅੰਤਰਰਾਸ਼ਟਰੀ ਹਿੰਦੂ ਪਰਿਸ਼ਦ ਨੇ ਨਿਖੇਧੀ

???? ਨਫਰਤ ਦੇ ਬੀਜ ਬੋ ਰਹੀ ਹੈ ਸ਼੍ਰੋਮਣੀ ਕਮੇਟੀ: ਵਿਜੇ ਕਪੂਰ

???? ਹਰਿਦੁਆਰ ‘ਚ ਹੋਣ ਵਾਲੇ 3 ਰੋਜ਼ਾ ਹਿੰਦੂ ਕਾਰਜਕਰਤਾ ਸੰਮੇਲਣ ‘ਚ ਇਸ ਮੁੱਦੇ ਨੂੰ ਉਠਾਏਗੀ ਅੰਤਰਰਾਸ਼ਟਰੀ ਹਿੰਦੂ ਪ੍ਰੀਸ਼ਦ

ਪਟਿਆਲਾ / ਅਸ਼ੋਕ ਵਰਮਾ – ਨਿਊਜ਼ਲਾਈਨ ਐਕਸਪ੍ਰੈਸ – ਅੰਤਰਰਾਸ਼ਟਰੀ ਹਿੰਦੂ ਪ੍ਰੀਸ਼ਦ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਸ਼ਿਵ ਸੈਨਾ ਪੰਜਾਬ ਦੇ ਪ੍ਰਧਾਨ ਵਿਜੇ ਕਪੂਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤਰਫੋਂ ਮਾਨਯੋਗ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਜੇਲ੍ਹਾਂ ਵਿੱਚ ਬੰਦ ਅੱਤਵਾਦੀਆਂ ਦੀ ਰਿਹਾਈ ਲਈ ਮੰਗ ਪੱਤਰ ਸੌਂਪਣ ਦਾ ਸਖ਼ਤ ਵਿਰੋਧ ਕੀਤਾ ਹੈ।
ਵਿਜੇ ਕਪੂਰ ਨੇ ਇਨ੍ਹਾਂ ਅੱਤਵਾਦੀਆਂ ਨੂੰ ਬੰਦੀ ਸਿੰਘ ਕਹਿਣ ‘ਤੇ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਹੈ ਕਿ ਅੱਤਵਾਦ ਦਾ ਕੋਈ ਧਰਮ ਨਹੀਂ ਹੁੰਦਾ। ਖ਼ਤਰਨਾਕ ਅਪਰਾਧ ਕਰਕੇ ਜੇਲ੍ਹਾਂ ਵਿਚ ਸਜਾ ਕੱਟ ਰਹੇ ਅੱਤਵਾਦੀਆਂ ਨੂੰ ‘ਸਿੰਘ’ ਕਹਿਣਾ ਅਤਿ ਨਿੰਦਣਯੋਗ ਹੈ ਅਤੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਅਤੇ ਅੱਤਵਾਦ ਦਾ ਸੰਤਾਪ ਝੱਲ ਚੁੱਕੇ ਲੋਕਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਦੇ ਬਰਾਬਰ ਹੈ।
ਵਿਜੇ ਕਪੂਰ ਦਾ ਕਹਿਣਾ ਹੈ ਕਿ ਇਨ੍ਹਾਂ ਅੱਤਵਾਦੀਆਂ ਨੇ ਹਜ਼ਾਰਾਂ ਲੋਕਾਂ ਦੀ ਜਾਨ ਲੈ ਲਈ। ਬਲਵੰਤ ਸਿੰਘ ਰਾਜੋਆਣਾ ਅਤੇ ਜਗਤਾਰ ਸਿੰਘ ਹਵਾਰਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਸਮੇਤ ਕਈ ਬੇਕਸੂਰ ਲੋਕਾਂ ਦਾ ਕਤਲ ਕੀਤਾ। ਅੱਤਵਾਦੀ ਦਵਿੰਦਰਪਾਲ ਸਿੰਘ ਨੇ 1993 ਵਿੱਚ ਦਿੱਲੀ ਵਿੱਚ ਬੰਬ ਧਮਾਕੇ ਕੀਤੇ ਸਨ ਜਿਸ ਵਿੱਚ ਕਈ ਲੋਕਾਂ ਦੀ ਜਾਨ ਚਲੀ ਗਈ ਸੀ। ਇਸ ਤੋਂ ਇਲਾਵਾ ਜਗਤਾਰ ਸਿੰਘ ਤਾਰਾ, ਲਖਵਿੰਦਰ ਸਿੰਘ ਲੱਖਾ ਅਤੇ ਹੋਰ ਕਈ ਖ਼ੌਫ਼ਨਾਕ ਅੱਤਵਾਦੀ ਜੋ ਵੱਡੀਆਂ ਹਿੰਸਕ ਵਾਰਦਾਤਾਂ ਨੂੰ ਅੰਜਾਮ ਦੇ ਕੇ ਟਾਡਾ ਵਰਗੇ ਕਾਨੂੰਨ ਤਹਿਤ ਜੇਲ੍ਹਾਂ ਦੀ ਸਜ਼ਾ ਕੱਟ ਰਹੇ ਹਨ।
ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਸ਼੍ਰੋਮਣੀ ਕਮੇਟੀ ਜਾਅਲੀ ਦਸਤਖਤ ਕਰਕੇ 26 ਲੱਖ ਲੋਕਾਂ ਦੀ ਆਵਾਜ਼ ਬਣਨ ਦਾ ਢੌਂਗ ਕਰ ਰਹੀ ਹੈ। ਕਪੂਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਜਿਹਾ ਕਰਕੇ ਦੇਸ਼ ਅੰਦਰ ਨਫਰਤ ਦੇ ਬੀਜ ਬੋ ਰਹੀ ਹੈ।
ਕਪੂਰ ਨੇ ਕਿਹਾ ਕਿ ਕਮੇਟੀ ਆਗੂ ਆਪਣੀ ਸਿਆਸਤ ਚਮਕਾਉਣ ਲਈ ਇਨ੍ਹਾਂ ਅੱਤਵਾਦੀਆਂ ਨੂੰ ਰਿਹਾਅ ਕਰਨ ਦੀ ਗੱਲ ਕਰ ਰਹੇ ਹਨ, ਉਨ੍ਹਾਂ ਨੂੰ ਆਪਣੀ ਗੰਦੀ ਸਿਆਸੀ ਸੋਚ ਛੱਡ ਕੇ ਸੂਬੇ ਦੇ ਲੋਕਾਂ ਬਾਰੇ ਸੋਚਣਾ ਚਾਹੀਦਾ ਹੈ ਅਤੇ ਪੰਜਾਬ ਵਿੱਚ ਅਮਨ-ਸ਼ਾਂਤੀ ਬਾਰੇ ਸੋਚਣਾ ਚਾਹੀਦਾ ਹੈ।
ਕਪੂਰ ਨੇ ਇਨ੍ਹਾਂ ਅੱਤਵਾਦੀਆਂ ਦੀ ਰਿਹਾਈ ਦੀ ਮੰਗ ਕਰਨ ‘ਤੇ ਗੁਰਦੁਆਰਿਆਂ ਦੇ ਗੇਟਾਂ ‘ਤੇ ਵੱਡੇ-ਵੱਡੇ ਹੋਰਡਿੰਗ ਲਗਾਉਣ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਹਜ਼ਾਰਾਂ ਲੋਕਾਂ ਦੀ ਜਾਨ ਲੈਣ ਵਾਲੇ ਅਜਿਹੇ ਖੌਫਨਾਕ ਅੱਤਵਾਦੀਆਂ ਲਈ ਗੁਰੂ ਘਰ ਦੀਆਂ ਕੰਧਾਂ ‘ਤੇ ਕੋਈ ਥਾਂ ਨਹੀਂ ਹੈ। ਉਹਨਾਂ ਕਿਹਾ ਕਿ ਏ.ਐਚ.ਪੀ ਨੇ ਇਹਨਾਂ ਅੱਤਵਾਦੀਆਂ ਦੀ ਰਿਹਾਈ ਦੀ ਮੰਗ ਦੇ ਖਿਲਾਫ ਕੁਝ ਮਹੀਨੇ ਪਹਿਲਾਂ ਮਾਨਯੋਗ ਰਾਜਪਾਲ ਪੰਜਾਬ ਨੂੰ ਮੰਗ ਪੱਤਰ ਸੌਂਪਿਆ ਸੀ ਅਤੇ ਜੇਕਰ ਲੋੜ ਪਈ ਤਾਂ ਏ.ਐਚ.ਪੀ ਦਾ ਵਫ਼ਦ ਇਸ ਸਬੰਧ ਵਿੱਚ ਜਲਦੀ ਹੀ ਮਾਨਯੋਗ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੂੰ ਮਿਲ ਕੇ ਮੰਗ ਕਰੇਗਾ ਕਿ ਸਰਕਾਰ ਉਹਨਾਂ ਅੱਤਵਾਦੀਆਂ ਨੂੰ ਜਲਦੀ ਤੋਂ ਜਲਦੀ ਫਾਂਸੀ ‘ਤੇ ਲਟਕਾਵੇ, ਜਿਨ੍ਹਾਂ ਨੂੰ ਅਦਾਲਤ ਵੱਲੋਂ ਫਾਂਸੀ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ।
ਇਸ ਦੇ ਨਾਲ ਹੀ ਵਿਜੇ ਕਪੂਰ ਨੇ ਕਿਹਾ ਕਿ 1 ਦਸੰਬਰ ਤੋਂ ਹਰਿਦੁਆਰ ‘ਚ ਹੋਣ ਵਾਲੀ ਅੰਤਰਰਾਸ਼ਟਰੀ ਕਾਰਜਕਰਤਾ ਹਿੰਦੂ ਸੰਮੇਲਣ ‘ਚ ਉਹ ਅੱਤਵਾਦੀਆਂ ਦੀ ਰਿਹਾਈ ਦੀ ਮੰਗ ਦੇ ਖਿਲਾਫ ਮੁੱਦਾ ਉਠਾਉਣਗੇ ਤਾਂ ਜੋ ਦੇਸ਼ ‘ਚ ਹੀ ਨਹੀਂ, ਸਗੋਂ ਪੂਰੇ ਵਿਸ਼ਵ ‘ਚ ਇਹ ਸੰਦੇਸ਼ ਜਾਵੇ ਕਿ ਦੇਸ਼ ਦਾ ਆਮ ਨਾਗਰਿਕ ਅਜਿਹੇ ਅੱਤਵਾਦੀਆਂ ਦੀ ਰਿਹਾਈ ਨਹੀਂ ਫਾਂਸੀ ਚਾਹੁੰਦਾ ਹੈ।
ਇਸ ਮੁੱਦੇ ‘ਤੇ ਹੋਈ ਅੰਤਰਰਾਸ਼ਟਰੀ ਹਿੰਦੂ ਪਰਿਸ਼ਦ ਦੀ ਵਿਸ਼ੇਸ਼ ਮੀਟਿੰਗ ਵਿਚ ਦਰਵੇਸ਼ ਗੋਇਲ, ਆਸ਼ੀਸ਼ ਕਪੂਰ, ਰਾਜੇਸ਼ ਗੁਪਤਾ ਮੀਨਾ, ਬਲਜੀਤ ਸਿੰਘ ਧੀਮਾਨ, ਦੀਪਕ ਗੋਲੂ, ਆਸ਼ੀਸ਼ ਵਰਮਾ, ਸੰਜੀਵ ਕੁਮਾਰ, ਸਮੀਰ ਕਟਾਰੀਆ, ਡਾ: ਹਰਸ਼, ਹਿਤੇਸ਼ ਪਾਂਧੀ, ਅਸ਼ੀਸ਼ ਕੀਮੋਥੀ ਆਦਿ ਹਾਜ਼ਰ ਸਨ।
Newsline Express

Related Articles

Leave a Comment