newslineexpres

Breaking News
🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 🚩 ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ
Home Latest News ???? ਸ਼ਿਵ ਸੈਨਾ ਹਿੰਦੁਸਤਾਨ ਦੇ ਯੂਥ ਵਿੰਗ ਵਿੱਚ ਕੀਤੀਆਂ ਨਵੀਆਂ ਨਿਯੁਕਤੀਆਂ

???? ਸ਼ਿਵ ਸੈਨਾ ਹਿੰਦੁਸਤਾਨ ਦੇ ਯੂਥ ਵਿੰਗ ਵਿੱਚ ਕੀਤੀਆਂ ਨਵੀਆਂ ਨਿਯੁਕਤੀਆਂ

by Newslineexpres@1

???? ਸ਼ਿਵ ਸੈਨਾ ਹਿੰਦੁਸਤਾਨ ਦੇ ਯੂਥ ਵਿੰਗ ਵਿੱਚ ਕੀਤੀਆਂ ਨਵੀਆਂ ਨਿਯੁਕਤੀਆਂ

???? ਵਿਸ਼ਾਲ ਕੁਮਾਰ ਨੂੰ ਬਣਾਇਆ ਪਟਿਆਲਾ ਸ਼ਹਿਰੀ ਯੂਨਿਟ ਦਾ ਪ੍ਰਧਾਨ; ਰਮੇਸ਼ ਕੁਮਾਰ ਜਨਰਲ ਸਕੱਤਰ ਨਿਯੁਕਤ

ਪਟਿਆਲਾ / ਨਿਊਜ਼ਲਾਈਨ ਐਕਸਪ੍ਰੈਸ –  ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਦਫ਼ਤਰ ਵਿੱਚ ਸ਼ਿਵ ਸੈਨਾ ਹਿੰਦੁਸਤਾਨ ਦੇ ਯੂਥ ਵਿੰਗ ਹਿੰਦੁਸਤਾਨ ਯੁਵਾ ਸੈਨਾ ਜ਼ਿਲ੍ਹਾ ਪਟਿਆਲਾ ਦੀ ਪਟਿਆਲਾ ਸ਼ਹਿਰੀ ਇਕਾਈ ਦਾ ਅੱਜ ਗਠਨ ਕੀਤਾ ਗਿਆ। ਇਸ ਦੌਰਾਨ ਵਿਸ਼ਾਲ ਕੁਮਾਰ ਨੂੰ ਯੂਥ ਯੂਨਿਟ ਸ਼ਹਿਰੀ ਪਟਿਆਲਾ ਦਾ ਪ੍ਰਧਾਨ ਅਤੇ ਰਮੇਸ਼ ਕੁਮਾਰ ਨੂੰ ਸ਼ਹਿਰੀ ਇਕਾਈ ਦਾ ਜਨਰਲ ਸਕੱਤਰ ਨਿਯੁਕਤ ਕਰਨ ਦਾ ਐਲਾਨ ਖੁਦ ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਪਵਨ ਗੁਪਤਾ ਨੇ ਕੀਤਾ। ਇਸ ਮੌਕੇ ਪਾਰਟੀ ਦੇ ਮਹਿਲਾ ਵਿੰਗ ਦੀ ਉੱਤਰੀ ਭਾਰਤ ਪ੍ਰਧਾਨ, ਸੇਵਾਮੁਕਤ ਡੀ.ਜੀ.ਪੀ ਪੰਜਾਬ ਪੁਲਿਸ ਦੀ ਧਰਮ ਪਤਨੀ ਸ੍ਰੀਮਤੀ ਸਵਰਾਜ ਘੁੰਮਣ ਭਾਟੀਆ ਅਤੇ ਪੰਜਾਬ ਦੇ ਮੀਤ ਪ੍ਰਧਾਨ ਅਤੇ ਕੌਮੀ ਦਫ਼ਤਰ ਦੇ ਇੰਚਾਰਜ ਰਵਿੰਦਰ ਸਿੰਗਲਾ ਵੀ ਹਾਜ਼ਰ ਸਨ।

     ਇਸ ਮੌਕੇ ਵਿਸ਼ਾਲ ਕੁਮਾਰ ਦੀ ਅਗਵਾਈ ਵਿੱਚ ਇੱਕ ਦਰਜਨ ਨੌਜਵਾਨ ਸ਼ਿਵ ਸੈਨਾ ਹਿੰਦੁਸਤਾਨ ਦੇ ਯੂਥ ਵਿੰਗ ਵਿੱਚ ਸ਼ਾਮਲ ਹੋਏ। ਇਨ੍ਹਾਂ ਵਿੱਚ ਵਿਜੇ ਕੁਮਾਰ, ਸੰਜੇ ਕੁਮਾਰ, ਜਗਦੀਸ਼ ਪਾਸਵਾਨ, ਮੁਕੇਸ਼ ਕੁਮਾਰ, ਪ੍ਰਿੰਸ ਕੁਮਾਰ, ਰਾਜੇਸ਼ ਕੁਮਾਰ ਆਦਿ ਨੌਜਵਾਨ ਸ਼ਾਮਲ ਰਹੇ।  ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਨੇ ਉਨ੍ਹਾਂ ਨੂੰ ਭਗਵਾ ਪਟਕਾ ਪਹਿਨਾ ਕੇ ਸੰਗਠਨ ਵਿੱਚ ਸ਼ਾਮਲ ਕਰਵਾਇਆ।

   ਵਿਸ਼ਾਲ ਕੁਮਾਰ ਨੇ ਹਿੰਦੁਸਤਾਨ ਯੁਵਾ ਸੈਨਾ ਸ਼ਹਿਰੀ ਇਕਾਈ ਪਟਿਆਲਾ ਦਾ ਪ੍ਰਧਾਨ ਨਿਯੁਕਤ ਕਰਨ ਲਈ ਸ਼੍ਰੀ ਪਵਨ ਗੁਪਤਾ ਅਤੇ ਹੋਰ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਸ਼ਿਵ ਸੈਨਾ ਹਿੰਦੁਸਤਾਨ ਦੀ ਯੂਥ ਇਕਾਈ ਨੂੰ ਮਜ਼ਬੂਤ ਕਰਨ ਲਈ ਵੱਧ ਤੋਂ ਵੱਧ ਨੌਜਵਾਨਾਂ ਨੂੰ ਸੰਗਠਨ ਵੱਲ ਆਕਰਸ਼ਿਤ ਕਰਕੇ ਪਾਰਟੀ ਤੇ ਸੰਗਠਨ ਵਿੱਚ ਸ਼ਾਮਿਲ ਕਰਨਗੇ। Newsline Express

Related Articles

Leave a Comment