newslineexpres

Home Latest News ਸੂਫੀ ਗਾਇਕ ਕੰਵਰ ਗਰੇਵਾਲ ਨੂੰ ਵੱਡਾ ਝਟਕਾ, ਮਾਤਾ ਮਨਜੀਤ ਕੌਰ ਦਾ ਹੋਇਆ ਦਿਹਾਂਤ

ਸੂਫੀ ਗਾਇਕ ਕੰਵਰ ਗਰੇਵਾਲ ਨੂੰ ਵੱਡਾ ਝਟਕਾ, ਮਾਤਾ ਮਨਜੀਤ ਕੌਰ ਦਾ ਹੋਇਆ ਦਿਹਾਂਤ

by Newslineexpres@1

ਚੰਡੀਗੜ੍ਹ, 22 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ – ਮਸ਼ਹੂਰ ਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ ਨੂੰ ਵੱਡਾ ਸਦਮਾ ਲੱਗਿਆ ਹੈ। ਦਰਅਸਲ ਗਾਇਕ ਦੀ ਮਾਤਾ ਮਨਜੀਤ ਕੌਰ ਦਾ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਉਨ੍ਹਾਂ ਦੀ ਮਾਤਾ ਲੰਬੇ ਸਮੇਂ ‘ਤੋਂ ਬਿਮਾਰ ਸਨ। ਉਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਪਰ ਬੀਤੀ ਰਾਤ ਮਾਤਾ ਮਨਜੀਤ ਕੌਰ ਦੀ ਮੌਤ ਹੋ ਗਈ।
ਮਿਲੀ ਜਾਣਕਾਰੀ ਮੁਤਾਬਕ ਕਨਵਰ ਗਰੇਵਾਲ ਦੀ ਮਾਤਾ ਮਨਜੀਤ ਕੌਰ ਪਹਿਲਾਂ ਕੈਂਸਰ ਦੀ ਬਿਮਾਰੀ ਤੋਂ ਪੀੜਿਤ ਸੀ ਤੇ ਉਸ ਤੋਂ ਬਾਅਦ ਫਿਰ ਬਿਲਕੁਲ ਤੰਦਰੁਸਤ ਹੋ ਚੁੱਕੇ ਸੀ ਪਰ ਅਚਾਨਕ ਜਦੋਂ ਤਬੀਅਤ ਵਿਗੜੀ ਤਾਂ ਮੁਹਾਲੀ ਹਸਪਤਾਲ ਦੇ ਵਿੱਚ ਦਾਖਿਲ ਕਰਵਾਇਆ ਗਿਆ ਸੀ ਇਸ ਦੌਰਾਨ ਬੀਤੀ ਰਾਤ ਉਹ ਦੁਨੀਆਂ ਨੂੰ ਅਲਵਿਦਾ ਕਹਿ ਗਏ। ਕੰਵਰ ਗਰੇਵਾਲ ਇਨ੍ਹੀਂ ਦਿਨੀਂ ਵਿਦੇਸ਼ ਦੌਰੇ ’ਤੇ ਹਨ। ਮਾਤਾ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਉਹ ਪੰਜਾਬ ਲਈ ਰਵਾਨਾ ਹੋ ਗਏ ਹਨ। ਕੰਵਰ ਗਰੇਵਾਲ ਦੇ ਇਥੇ ਪਹੁੰਚਣ ਤੋਂ ਬਾਅਦ ਹੀ ਉਨ੍ਹਾਂ ਦੇ ਮਾਤਾ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।

Related Articles

Leave a Comment