newslineexpres

Home Information ????ਨੈਸ਼ਨਲ ਹਾਈਵੇ ਤੋਂ ਬਾਅਦ ਰੇਲਵੇ ਟਰੈਕ ਵੀ ਜਾਮ; 80 ਟਰੇਨਾਂ ਪ੍ਰਭਾਵਿਤ

????ਨੈਸ਼ਨਲ ਹਾਈਵੇ ਤੋਂ ਬਾਅਦ ਰੇਲਵੇ ਟਰੈਕ ਵੀ ਜਾਮ; 80 ਟਰੇਨਾਂ ਪ੍ਰਭਾਵਿਤ

by Newslineexpres@1

ਜਲੰਧਰ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਜਲੰਧਰ ‘ਚ ਦਿੱਲੀ-ਜੰਮੂ ਨੈਸ਼ਨਲ ਹਾਈਵੇ (NH-44) ਤੋਂ ਬਾਅਦ ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਰੇਲ ਮਾਰਗ ਜਾਮ ਕਰ ਦਿੱਤਾ ਹੈ। ਕਿਸਾਨ ਗੰਨੇ ਦੇ ਰੇਟ ਵਧਾਉਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਲੁਧਿਆਣਾ ਵੱਲ ਜਾਂਦੇ ਸਮੇਂ PAP ਚੌਂਕ ਤੋਂ ਕੁਝ ਦੂਰੀ ’ਤੇ ਧਨੋਵਾਲੀ ਫਾਟਕ ਨੇੜੇ ਰੇਲਵੇ ਟਰੈਕ ਅਤੇ ਨੈਸ਼ਨਲ ਹਾਈਵੇ ਨੂੰ ਬੰਦ ਕਰ ਦਿੱਤਾ ਹੈ। ਰੇਲਵੇ ਟ੍ਰੈਕ ਬੰਦ ਹੁੰਦੇ ਹੀ ਸ਼ਤਾਬਦੀ ਐਕਸਪ੍ਰੈਸ ਨੂੰ ਕਪੂਰਥਲਾ ਦੇ ਫਗਵਾੜਾ ਵਿਖੇ ਰੋਕ ਦਿੱਤਾ ਗਿਆ। ਇਹ ਪ੍ਰਦਰਸ਼ਨ ਜਲੰਧਰ ਕੈਂਟ ਸਟੇਸ਼ਨ ਨੇੜੇ ਹੋ ਰਿਹਾ ਹੈ। ਇਸ ਲਈ ਆਮਰਪਾਲੀ ਐਕਸਪ੍ਰੈਸ ਨੂੰ ਜਲੰਧਰ ਸਿਟੀ ਸਟੇਸ਼ਨ ‘ਤੇ ਰੋਕਿਆ ਜਾਵੇਗਾ। ਰੇਲਵੇ ਮੁਤਾਬਕ ਇਸ ਟ੍ਰੈਕ ‘ਤੇ ਹਰ 24 ਘੰਟਿਆਂ ‘ਚ 120 ਟਰੇਨਾਂ ਦੀ ਆਵਾਜਾਈ ਪ੍ਰਭਾਵਿਤ ਹੋਵੇਗੀ।

Related Articles

Leave a Comment