newslineexpres

Joe Rogan Podcasts You Must Listen
Home ਪੰਜਾਬ ਬੁੱਧਵਾਰ ਨੂੰ ਕੋਵਿਡ ਟੀਕਾਕਰਨ ਲਈ ਲਗਣਗੇ ਕੈਂਪ, ਜਾਣੋ ਕਿੱਥੇ

ਬੁੱਧਵਾਰ ਨੂੰ ਕੋਵਿਡ ਟੀਕਾਕਰਨ ਲਈ ਲਗਣਗੇ ਕੈਂਪ, ਜਾਣੋ ਕਿੱਥੇ

by Newslineexpres@1

ਪਟਿਆਲਾ ਜ਼ਿਲ੍ਹੇ ਵੁਿੱਚ 4 ਕੋਵਿਡ ਪੋਜ਼ੀਟਿਵ ਕੇਸਾਂ ਦੀ ਪੁਸ਼ਟੀ

        ਪਟਿਆਲਾ, 13 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਬੁੱਧਵਾਰ ਦੇ ਕੋਵਿਡ ਟੀਕਾਕਰਨ ਕੈਂਪਾਂ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਦੱਸਿਆ ਕਿ ਕੱਲ ਮਿਤੀ 14 ਜੁਲਾਈ ਦਿਨ ਬੁੱਧਵਾਰ ਨੂੰ ਕੋਵੈਕਸਿਨ ਕੋਵਿਡ ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ਼ ਸਕੂਲ ਮਾਡਲ ਟਾਉਨ, ਵੀਰ ਹਕੀਕਤ ਰਾਏ ਸਕੂਲ, ਰਾਧਾਸੁਆਮੀ ਸਤਸੰਗ ਘਰ, ਰਾਜਪੁਰਾ ਦੇ ਰਾਧਾਸੁਆਮੀ ਸਤਸੰਗ ਘਰ ਅਤੇ ਪਟੇਲ ਕਾਲੇਜ, ਨਾਭਾ ਦੇ ਐਮ.ਪੀ.ਡਬਲਿਉ ਸਕੂਲ ਅਤੇ ਰਾਧਾਸੁਆਮੀ ਸਤਸੰਗ ਘਰ, ਪਾਤੜਾਂ ਦੇ ਗੁਰੂਦੁਆਰਾ ਸਾਹਿਬ ਅਤੇ ਰਾਧਾਸੁਆਮੀ ਸਤਸੰਗ ਘਰ, ਪਿੰਡ ਡਕਾਲਾ, ਫਤਿਹਪੁਰ, ਹਰਪੂਰ ਖੇੜਕੀ, ਦੇਵੀਗੜ੍ਹ, ਬਿੰਜਲ, ਸਨੌਰ ਦੇ ਰਾਧਾਸੁਆਮੀ ਸਤਸੰਗ ਘਰਾਂ ਆਦਿ ਥਾਵਾਂ ਤੋਂ ਇਲਾਵਾ ਬਲਾਕ ਸ਼ੁਤਰਾਣਾ, ਕਾਲੋਮਾਜਰਾ, ਕੌਲੀ, ਹਰਪਾਲਪੁਰ, ਦੁਧਨਸਾਧਾਂ ਅਤੇ ਭਾਦਸੋਂ ਦੇ 50 ਦੇ ਕਰੀਬ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਜਦਕਿ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਨਾਗਰਿਕਾਂ ਦਾ ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ ਅਤੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਵਿਖੇ ਕੋਵਿਡ ਟੀਕਾਕਰਣ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁੂਸਰੀ ਡੋਜ਼ ਵੀ ਲਗਾਈ ਜਾਵੇਗੀ। ਉਹਨਾਂ ਲੋਕਾਂ ਨੂੰ ਟੀਕਾਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ ਕਿਉਂਕਿ ਇਹ ਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਇਕ ਵੱਡਾ ਕਦਮ ਹੈ।  ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜ਼ਿਲ੍ਹੇ ਵਿੱਚ 4 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 3 ਅਤੇ 1 ਕੇਸ ਰਾਜਪੁਰਾ ਤੋਂ ਰਿਪੋਰਟ ਹੋਇਆ ਹੈ।

Related Articles

Leave a Comment