ਚੰਡੀਗੜ, 29 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸੂਬੇ ‘ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਅਨੁਸਾਰ ਸ਼ਹੀਦ ਸਭਾ ਨੂੰ ਮੁੱਖ ਰੱਖਦਿਆਂ 28-12-2023 (ਵੀਰਵਾਰ) ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।