???? ਪਟਿਆਲਾ ਪੁਲਿਸ ਵੱਲੋਂ 3 ਕਿਲੋ 600 ਗ੍ਰਾਮ ਅਫੀਮ ਸਮੇਤ ਇੱਕ ਵਿਅਕਤੀ ਅਤੇ ਇੱਕ ਔਰਤ ਗ੍ਰਿਫਤਾਰ
ਪਟਿਆਲਾ, 11 ਦਸੰਬਰ / ਨਿਊਜ਼ਲਾਈਨ ਐਕਸਪ੍ਰੈਸ – ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜ
ਜਦੋਂ ਵਰੁਨ ਸ਼ਰਮਾ, ਆਈ.ਪੀ.ਐਸ, ਐਸ.ਐਸ.ਪੀ ਪਟਿਆਲਾ ਦੇ ਨਿਰਦੇਸ਼ਾਂ ਉਤੇ ਸ੍ਰੀ ਹਰਬੀਰ ਸਿੰਘ ਅਟਵਾਲ, ਪੀ.ਪੀ.ਐਸ, ਕਪਤਾਨ ਪੁਲਿਸ (ਇੰਨਵੈਸਟੀਗੇਸਨ) ਪਟਿਆਲਾ ਅਤੇ ਸ੍ਰੀ ਸੁਰਿੰਦਰ ਮੋਹਨ, ਪੀ.ਪੀ.ਐਸ, ਉਪ ਕਪਤਾਨ ਪੁਲਿਸ ਰਾਜਪੁਰਾ ਦੀ ਯੋਗ ਅਗਵਾਈ ਹੇਠ ਇੰਸਪੈਕਟਰ ਪ੍ਰਿੰਸਪ੍ਰੀਤ ਸਿੰਘ ਭੱਟੀ ਮੁੱਖ ਅਫਸਰ ਥਾਣਾ ਸਿਟੀ ਰਾਜਪੁਰਾ ਵੱਲੋਂ ਨਸ਼ਾ ਰੋਕੂ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਬੀਤੀ 9 ਦਸੰਬਰ ਨੂੰ ਏ.ਐਸ.ਆਈ ਗੁਰਮੀਤ ਸਿੰਘ ਸਮੇਤ ਪੁਲਿਸ ਪਾਰਟੀ ਦੋਰਾਨੇ ਗਸ਼ਤ ਨੇੜੇ ਟੀ ਪੁਆਇੰਟ ਪਿੰਡ ਖਰਾਜਪੁਰ ਮੋਜੂਦ ਸੀ ਤਾਂ ਇੱਕ ਵਿਅਕਤੀ ਅਤੇ ਇੱਕ ਅੋਰਤ ਆਉਂਦੇ ਦਿਖਾਈ ਦਿੱਤੇ ਜਿਨ੍ਹਾਂ ਦੇ ਮੋਡੇ ਉਤੇ ਪਿੱਠੂ ਬੈਗ ਪਾਏ ਹੋਏ ਸਨ, ਉਨਾਂ ਨੂੰ ਕਾਬੂ ਕਰਕੇ ਨਾਮ ਪਤਾ ਵਗੈਰਾ ਪੁੱਛਣ ਦੌਰਾਨ ਮੋਨੇ ਵਿਅਕਤੀ ਨੇ ਆਪਣਾ ਨਾਮ ਮੁਨੇਸ਼ਵਰ ਕੁਮਾਰ ਦਾਂਗੀ ਪੁੱਤਰ ਸੁਖਦੇਵ ਮਹਾਤੋ ਵਾਸੀ ਪਿੰਡ ਉਨਟਾ ਥਾਣਾ ਸਦਰ ਚਤਰਾ ਜਿਲਾ ਚਤਰਾ ਝਾਰਖੰਡ ਅਤੇ ਅੋਰਤ ਨੇ ਆਪਣ ਨਾਮ ਕਿਰਨ ਦੇਵੀ ਪਤਨੀ ਕੁਲਦੀਪ ਗੰਜੂ ਵਾਸੀ ਪਿੰਡ ਬਾਰਾਤਰੀ ਡਾਕਖਾਨਾ ਪੀਰੀ ਥਾਣਾ ਸਿਮਰੀਆ ਜਿਲਾ ਚਤਰਾ ਝਾਰਖੰਡ ਦੱਸਿਆ। ਉਨ੍ਹਾਂ ਦੇ ਮੋਢਿਆ ਵਿੱਚ ਪਾਏ ਬੈਗ ਦੀ ਚੈਕਿੰਗ ਕਰਨ ਉਤੇ ਮੁਨੇਸਵਰ ਕੁਮਾਰ ਦੇ ਬੈਗ ਵਿਚੋਂ 2 ਕਿਲੋ 600 ਗ੍ਰਾਮ ਅਫੀਮ ਅਤੇ ਕਿਰਨ ਦੇਵੀ ਦੇ ਬੈਗ ਵਿਚੋ 1 ਕਿਲੋ ਅਫੀਮ, ਕੁੱਲ 3 ਕਿਲੋ 600 ਗ੍ਰਾਮ ਅਫੀਮ ਬਰਾਮਦ ਹੋਈ। ਦੋਸ਼ੀਆਨ ਮੁਨੇਸ਼ਵਰ ਕੁਮਾਰ ਅਤੇ ਕਿਰਨ ਦੇਵੀ ਉਕਤਾਨ ਦੇ ਖਿਲਾਫ ਮੁਕਦਮਾ ਨੰਬਰ 358 ਅ/ਧ 18/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਰਾਜਪੁਰਾ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀਆਨ ਨੂੰ ਮਾਨਯੋਗ ਅਦਾਲਤ ਵਿੱਚ ਪੇਸ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। Newsline Express