???? ਧਾਰਾ 370 ‘ਤੇ ਸੁਪਰੀਮ ਕੋਰਟ ਦਾ ਫੈਸਲਾ ਇਤਿਹਾਸਕ : ਵਿਜੇ ਕਪੂਰ
???? ਉੱਜੜੇ ਕਸ਼ਮੀਰੀ ਹਿੰਦੂਆਂ ਦੇ ਮੁੜ ਵਸੇਬੇ ਲਈ ਕੰਮ ਕਰੇ ਕੇਂਦਰ ਸਰਕਾਰ
ਪਟਿਆਲਾ / ਨਿਊਜ਼ਲਾਈਨ ਐਕਸਪ੍ਰੈਸ – ਸੁਪਰੀਮ ਕੋਰਟ ਦੇ ਪੰਜ ਮੈਂਬਰੀ ਬੈਂਚ ਨੇ ਸੰਵਿਧਾਨ ਦੀ ਧਾਰਾ 370 ਨੂੰ ਖਤਮ ਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਫੈਸਲਾ ਸੁਣਾਉਂਦੇ ਹੋਏ ਸੁਪਰੀਮ ਕੋਰਟ ਦੇ ਚੀਫ ਜਸਟੀਸ ਡੀ ਵਾਈ ਚੰਦਰ ਚੁੜ ਨੇ ਕਿਹਾ ਕਿ ਰਾਸ਼ਟਰਪਤੀ ਵੱਲੋਂ ਧਾਰਾ 370 ਨੂੰ ਖਤਮ ਕਰਨ ਦਾ ਹੁਕਮ ਸੰਵਿਧਾਨਕ ਤੌਰ ‘ਤੇ ਜਾਇਜ਼ ਹੈ। ਸਾਨੂੰ ਧਾਰਾ 370 ਨੂੰ ਰੱਦ ਕਰਨ ਵਿੱਚ ਕੋਈ ਬੁਰਾਈ ਨਹੀਂ ਲੱਗਦੀ। ਅਸੀਂ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰਨ ਵਾਲੇ ਸੰਵਿਧਾਨਕ ਆਦੇਸ਼ ਜਾਰੀ ਕਰਨ ਲਈ ਰਾਸ਼ਟਰਪਤੀ ਦੀ ਸ਼ਕਤੀ ਦੀ ਵਰਤੋਂ ਨੂੰ ਜਾਇਜ਼ ਮੰਨਦੇ ਹਾਂ।
ਸੁਪਰੀਮ ਕੋਰਟ ਦੇ ਇਸ ਫੈਸਲੇ ਨੂੰ ਇਤਿਹਾਸਕ ਦੱਸਦਿਆਂ ਅੰਤਰਰਾਸ਼ਟਰੀ ਹਿੰਦੂ ਪ੍ਰੀਸ਼ਦ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਵਿਜੇ ਕਪੂਰ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਧਾਰਾ 370 ਅਤੇ 35ਏ ਸਬੰਧੀ ਦਿੱਤਾ ਗਿਆ ਫੈਸਲਾ ਇਤਹਾਸਕ ਹੈ। ਇਹ ‘ਇਕ ਭਾਰਤ-ਸ਼੍ਰੇਸ਼ਟ ਭਾਰਤ’ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਾਲਾ ਫੈਸਲਾ ਹੈ। ਅਜਿਹਾ ਮਹਿਸੂਸ ਹੁੰਦਾ ਹੈ ਜਿਵੇਂ ਦੇਸ਼ ਸੁਰੱਖਿਅਤ ਹੱਥਾਂ ਵਿੱਚ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਸਰਕਾਰ ਦੇ 5 ਅਗਸਤ 2019 ਦੇ ਫੈਸਲੇ ਨੂੰ ਬਰਕਰਾਰ ਰੱਖਣ ਦਾ ਫੈਸਲਾ ਇਤਿਹਾਸ ਵਿੱਚ ਦਰਜ ਹੋਵੇਗਾ। ਇਹ ਭਾਰਤ ਦੀ ਜਿੱਤ ਹੈ। ਇਹ ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਸਾਡੀਆਂ ਭੈਣਾਂ ਅਤੇ ਭਰਾਵਾਂ ਲਈ ਉਮੀਦ, ਤਰੱਕੀ ਅਤੇ ਏਕਤਾ ਦਾ ਸ਼ਾਨਦਾਰ ਐਲਾਨ ਹੈ।
ਵਿਜੈ ਕਪੂਰ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਕ ਦਿਨ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਨੂੰ ਭਾਰਤ ਵਿਚ ਸ਼ਾਮਿਲ ਕਰ ਲਿਆ ਜਾਵੇਗਾ ਅਤੇ ਕਰੋੜਾਂ ਹਿੰਦੂਆਂ ਦਾ ਅਖੰਡ ਭਾਰਤ ਦਾ ਸੁਪਨਾ ਜਲਦੀ ਹੀ ਪੂਰਾ ਹੋਵੇਗਾ।
ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕਸ਼ਮੀਰ ਤੋਂ ਉਜਾੜੇ ਗਏ ਲੱਖਾਂ ਕਸ਼ਮੀਰੀ ਹਿੰਦੂਆਂ ਨੂੰ ਉਥੇ ਮੁੱੜ ਵਸਾਇਆ ਜਾਵੇ ਅਤੇ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ।
ਫੈਸਲਾ ਸੁਣਾਉਂਦੇ ਹੋਏ ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਚੋਣ ਕਮਿਸ਼ਨ ਨੂੰ ਨਿਰਦੇਸ਼ ਦਿੱਤੇ ਕਿ ਓਹ ਸਤੰਬਰ 2024 ਤੱਕ ਜੰਮੂ-ਕਸ਼ਮੀਰ ਵਿੱਚ ਚੋਣਾਂ ਕਰਵਾਉਣ। ਚੀਫ਼ ਜਸਟਿਸ ਚੰਦਰਚੂੜ ਨੇ ਕਿਹਾ, “ਅਸੀਂ ਨਿਰਦੇਸ਼ ਦਿੰਦੇ ਹਾਂ ਕਿ ਭਾਰਤੀ ਚੋਣ ਕਮਿਸ਼ਨ 30 ਸਤੰਬਰ, 2024 ਤੱਕ ਜੰਮੂ ਕਸ਼ਮੀਰ ਵਿਧਾਨਸਭਾ ਦੀਆਂ ਕਰਵਾਉਣ ਲਈ ਕਦਮ ਚੁੱਕੇ।
Newsline Express