newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home Latest News ਵਿਜੀਲੈਂਸ ਨੇ ਜੂਨ ਮਹੀਨੇ ਦੌਰਾਨ ਰਿਸ਼ਵਤ ਲੈਣ ਦੇ ਮਾਮਲੇ `ਚ 9 ਕਰਮਚਾਰੀਆਂ ਅਤੇ 1 ਪ੍ਰਾਈਵੇਟ ਵਿਅਕਤੀ ਨੂੰ ਕੀਤਾ ਕਾਬੂ

ਵਿਜੀਲੈਂਸ ਨੇ ਜੂਨ ਮਹੀਨੇ ਦੌਰਾਨ ਰਿਸ਼ਵਤ ਲੈਣ ਦੇ ਮਾਮਲੇ `ਚ 9 ਕਰਮਚਾਰੀਆਂ ਅਤੇ 1 ਪ੍ਰਾਈਵੇਟ ਵਿਅਕਤੀ ਨੂੰ ਕੀਤਾ ਕਾਬੂ

by Newslineexpres@1

ਚੰਡੀਗੜ੍ਹ, 14 ਜੁਲਾਈ: ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਜੂਨ ਮਹੀਨੇ ਵਿੱਚ ਵੱਖ-ਵੱਖ ਤਰ੍ਹਾਂ ਦੇ ਰਿਸ਼ਵਤਖੋਰੀ ਦੇ 8 ਮਾਮਲਿਆਂ ਵਿੱਚ 9 ਸਰਕਾਰੀ ਕਰਮਚਾਰੀਆਂ ਅਤੇ 1 ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਜਿਸ ਵਿਚ ਪੁਲਿਸ ਦੇ 3 ਮੁਲਾਜ਼ਮ ਅਤੇ ਮਾਲ ਵਿਭਾਗ ਦੇ 2 ਕਰਮਚਾਰੀ ਸ਼ਾਮਲ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਫ਼ ਡਾਇਰੈਕਟਰ-ਕਮ-ਡੀ.ਜੀ.ਪੀ. ਵਿਜੀਲੈਂਸ ਬਿਊਰੋ ਪੰਜਾਬ ਸ੍ਰੀ ਬੀ.ਕੇ. ਉੱਪਲ ਨੇ ਕਿਹਾ ਕਿ ਬਿਊਰੋ ਨੇ ਇਸ ਅਰਸੇ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹੋਰਾਂ ਦਰਮਿਆਨ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਠੋਸ ਕੋਸ਼ਿਸ਼ਾਂ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ ਵਿਜੀਲੈਂਸ ਵੱਲੋਂ ਦਰਜ 12 ਮੁਕੱਦਮਿਆਂ `ਚ ਚਲਾਨ ਦਾਖਲ ਕੀਤੇ ਗਏ। ਇਸ ਸਮੇਂ ਦੌਰਾਨ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਪੂਰੀ ਡੂੰਘਾਈ ਨਾਲ ਜਾਂਚ ਲਈ 6 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ। ਇਸ ਤੋਂ ਇਲਾਵਾ ਇਸੇ ਅਰਸੇ ਦੌਰਾਨ ਕੀਤੀਆਂ ਵਿਜੀਲੈਂਸ ਪੜਤਾਲਾਂ ਦੇ ਆਧਾਰ `ਤੇ 4 ਨਵੇਂ ਮੁਕੱਦਮੇ ਵੀ ਦਰਜ ਕੀਤੇ ਗਏ ਹਨ।

Related Articles

Leave a Comment