newslineexpres

Breaking News
🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ 🚩 ਨਕਾਬਪੋਸ਼ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਚ ਚਲਾਈ ਗੋਲੀ ; 6 ਕਰੋੜ ਦੀ ਮੰਗੀ ਫਿਰੌਤੀ 🚩 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ 🚩 ED ਵਲੋਂ ਸਾਬਕਾ IAS ਦੇ ਘਰ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ
Home Crime ???? ਜਾਅਲੀ ਜਨਮ ਸਰਟੀਫਿਕੇਟ ਵੇਚਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਭਗੌੜਾ ਪ੍ਰਾਈਵੇਟ ਏਜੰਟ ਗ੍ਰਿਫਤਾਰ

???? ਜਾਅਲੀ ਜਨਮ ਸਰਟੀਫਿਕੇਟ ਵੇਚਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਭਗੌੜਾ ਪ੍ਰਾਈਵੇਟ ਏਜੰਟ ਗ੍ਰਿਫਤਾਰ

by Newslineexpres@1

???? ਜਾਅਲੀ ਜਨਮ ਸਰਟੀਫਿਕੇਟ ਵੇਚਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਭਗੌੜਾ ਪ੍ਰਾਈਵੇਟ ਏਜੰਟ ਗ੍ਰਿਫਤਾਰ

ਚੰਡੀਗੜ੍ਹ, 21 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਗਹਿਰੀ ਦੇ ਵਸਨੀਕ ਨਿਰੰਜਨ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਇੱਕ ਫੌਜਦਾਰੀ ਕੇਸ ਦੇ ਸਬੰਧ ਵਿੱਚ ਪਿਛਲੇ ਪੰਜ ਸਾਲਾਂ ਤੋਂ ਆਪਣੀ ਗ੍ਰਿਫਤਾਰੀ ਤੋਂ ਬਚ ਰਿਹਾ ਸੀ। ਉਸ ‘ਤੇ 10,000 ਰੁਪਏ ਪ੍ਰਤੀ ਜਨਮ ਸਰਟੀਫਿਕੇਟ ਵਸੂਲਣ ਦਾ ਦੋਸ਼ ਹੈ। 

ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਮੁਲਜ਼ਮ ਵਿਰੁੱਧ 27-05-2017 ਨੂੰ ਆਈਪੀਸੀ ਦੀਆਂ ਧਾਰਾਵਾਂ 420, 467, 468, 120-ਬੀ, ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਦੇ ਨਾਲ 13 (2) ਤਹਿਤ ਵਿਜੀਲੈਂਸ ਪੁਲਿਸ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਅਪਰਾਧਿਕ ਕੇਸ ਦਰਜ ਕੀਤਾ ਗਿਆ ਸੀ। ਦੋਸ਼ੀ ਨੂੰ ਅਦਾਲਤ ਵੱਲੋਂ 06-06-2018 ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ ਅਤੇ ਉਦੋਂ ਤੋਂ ਉਹ ਗ੍ਰਿਫਤਾਰੀ ਤੋਂ ਬਚ ਰਿਹਾ ਸੀ।

ਹੋਰ ਵੇਰਵੇ ਦਿੰਦੇ ਹੋਏ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਦੋਸ਼ੀ ਸਿਵਲ ਸਰਜਨ ਤਰਨਤਾਰਨ ਦਫਤਰ ਦੇ ਮੁਲਾਜ਼ਮਾਂ ਨਾਲ ਮਿਲੀਭੁਗਤ ਰਾਹੀਂ ਜਾਅਲੀ ਜਨਮ ਸਰਟੀਫਿਕੇਟ ਬਣਵਾ ਕੇ 10 ਹਜ਼ਾਰ ਰੁਪਏ ਵਿਚ ਪ੍ਰਤੀ ਸਰਟੀਫਿਕੇਟ ਵੇਚਦਾ ਸੀ। ਉਸ ਨੇ ਅਜਿਹੇ 20 ਤੋਂ ਵੱਧ ਜਾਅਲੀ ਸਰਟੀਫਿਕੇਟ ਜਾਰੀ ਕਰਕੇ ਮੋਟੀ ਰਕਮ ਇਕੱਠੀ ਕੀਤੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਅਦਾਲਤ ਨੇ ਉਕਤ ਮੁਲਜ਼ਮ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ। Newsline Express

Related Articles

Leave a Comment