ਪਟਿਆਲਾ – 9 ਮਾਰਚ ਨੂੰ ਅਗਲੀ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਲੋਕਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਕੇਸਾਂ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣ ਨੂੰ ਤਰਜੀਹ ਦੇਣ ਕਿਉਂਕਿ ਇਸ ਨਾਲ ਕਿਸੇ ਇਕ ਧਿਰ ਦੀ ਜਿੱਤ ਹਾਰ ਨਹੀਂ ਹੁੰਦੀ, ਸਗੋਂ ਦੋਨੇ ਧਿਰਾਂ ਦੀ ਹੀ ਇਕ ਤਰ੍ਹਾਂ ਨਾਲ ਜਿੱਤ ਹੁੰਦੀ ਹੈ ਅਤੇ ਕੇਸ ਦਾ ਵੀ ਪੱਕਾ ਨਿਪਟਾਰਾ ਹੋ ਜਾਂਦਾ ਹੈ।
ਜ਼ਿਕਰਯੋਗ ਹੈ ਕਿ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਵੀ ਦਿੱਤੀਆਂ ਜਾ ਰਹੀਆਂ ਹਨ। ਇਸ ਲਈ ਵਿਅਕਤੀ ਦਾ ਜਿੱਥੇ ਕੇਸ ਚਲਦਾ ਹੋਵੇ, ਉਥੇ ਜਾ ਕੇ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
ਬੈਠਕ ਵਿਚ ਪੁਲਿਸ ਵਿਭਾਗ ਨੂੰ ਅਣਟ੍ਰੇਸਡ ਕੇਸਾਂ ਸਬੰਧੀ ਤੇਜੀ ਨਾਲ ਕਾਰਵਾਈ ਕਰਨ ਅਤੇ ਕਲੋਜਰ ਰਿਪੋਰਟ ਜਿੱਥੇ ਭਰੀ ਜਾਣੀ ਹੈ, ਉਹ ਜਲਦੀ ਭਰਨ ਦੀ ਹਦਾਇਤ ਵੀ ਕੀਤੀ ਗਈ ਹੈ।
Newsline Express