Skip to main content

newslineexpres

Breaking News
🚩 ਕੇਂਦਰੀ ਜੇਲ੍ਹ ‘ਚ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਜਾਗਰੂਕਤਾ ਸੈਮੀਨਾਰ ਤੇ ਕੌਂਸਲਿੰਗ ਕੈਂਪ 🚩 ਪਟਿਆਲਾ ‘ਚ ਤੰਬਾਕੂ ਨਿਯੰਤਰਣ ਮੁਹਿੰਮ ਤਹਿਤ 15 ਚਲਾਨ, 2500 ਰੁਪਏ ਜੁਰਮਾਨਾ 🚩 31 ਅਗਸਤ ਤੱਕ ਅਣਅਧਿਕਾਰਿਤ ਮੱਛੀ ਵਿਕ੍ਰੇਤਾਵਾਂ ਨੂੰ ਨਵੀਂ ਮੱਛੀ ਮੰਡੀ ’ਚ ਸ਼ਿਫਟ ਕਰਵਾਉਣ ਲਈ ਡੀਸੀ ਦੇ ਨਗਰ ਨਿਗਮ ਨੂੰ ਨਿਰਦੇਸ਼ 🚩 ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਬਲੋਵਾਲ ਵਿਖੇ ਸੜਕ ਦਾ ਕੰਮ ਜਲਦ ਮੁਕੰਮਲ ਕਰਕੇ ਡੇਅਰੀ ਫਾਰਮਰਜ਼ ਨੂੰ ਸ਼ਿਫਟ ਕੀਤਾ ਜਾਵੇ : ਡਾ. ਹਿਮਾਂਸ਼ੂ ਅਗਰਵਾਲ 🚩 ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ ‘ਚ ਬਣਾਇਆ ਮੋਹਰੀ-ਬਲਤੇਜ ਸਿੰਘ ਪੰਨੂ 🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज
Joe Rogan Podcasts You Must Listen
Home Chandigarh ????ਪੂਰੇ ਪੰਜਾਬ ‘ਚ ਸਿੰਥੈਟਿਕ ਟਰੈਕ ਵਾਲੇ ਖੇਡ ਮੈਦਾਨ ‘ਚ ਨਹੀਂ ਹੋਵੇਗੀ ਗਣਰਾਜ ਦਿਹਾੜੇ ਦੀ ਪਰੇਡ-ਮੁੱਖ ਮੰਤਰੀ ਨੇ ਜਾਰੀ ਕੀਤੇ ਨਿਰਦੇਸ਼

????ਪੂਰੇ ਪੰਜਾਬ ‘ਚ ਸਿੰਥੈਟਿਕ ਟਰੈਕ ਵਾਲੇ ਖੇਡ ਮੈਦਾਨ ‘ਚ ਨਹੀਂ ਹੋਵੇਗੀ ਗਣਰਾਜ ਦਿਹਾੜੇ ਦੀ ਪਰੇਡ-ਮੁੱਖ ਮੰਤਰੀ ਨੇ ਜਾਰੀ ਕੀਤੇ ਨਿਰਦੇਸ਼

by Newslineexpres@1

????ਅਸੀਂ ਨਹੀਂ ਚਾਹੁੰਦੇ ਕਿ ਪਰੇਡ ਕਰਕੇ ਖਿਡਾਰੀਆਂ ਲਈ ਬਣੇ ਟਰੈਕ ਨੂੰ ਕੋਈ ਨੁਕਸਾਨ ਹੋਵੇ-ਮੁੱਖ ਮੰਤਰੀ

????26 ਜਨਵਰੀ ਨੂੰ ਲੁਧਿਆਣਾ ਵਿਖੇ ਹੋਣ ਵਾਲਾ ਸਮਾਗਮ ਹੁਣ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੋਵੇਗਾ

ਚੰਡੀਗੜ੍ਹ, 6 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਭਰ ਵਿੱਚ ਸਿੰਥੈਟਿਕ ਟਰੈਕ ਵਾਲੇ ਕਿਸੇ ਵੀ ਖੇਡ ਮੈਦਾਨ ਵਿੱਚ ਗਣਤੰਤਰ ਦਿਵਸ ਦੀ ਪਰੇਡ ਨਹੀਂ ਹੋਵੇਗੀ।
ਅੱਜ ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਮਨਾਉਣ ਲਈ ਹੋਣ ਵਾਲੇ ਸਮਾਗਮਾਂ ਦੌਰਾਨ ਸਿੰਥੈਟਿਕ ਵਾਲੇ ਅਥਲੈਟਿਕ ਟਰੈਕਾਂ ਨੂੰ ਛੱਡ ਕੇ ਬਾਕੀ ਖੇਡ ਮੈਦਾਨਾਂ ਜਾਂ ਸਟੇਡੀਅਮਾਂ ਵਿੱਚ ਹੀ ਪਰੇਡ ਹੋਵੇਗੀ।ਉਨ੍ਹਾਂ ਕਿਹਾ ਕਿ ਪਰੇਡ ਦੌਰਾਨ ਸੂਬੇ ਅਤੇ ਦੇਸ਼ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਦਰਸਾਉਣ ਲਈ ਵੱਖ-ਵੱਖ ਝਾਕੀਆਂ ਕੱਢਣ ਤੋਂ ਇਲਾਵਾ ਹੋਰ ਸਮਾਗਮ ਕਰਵਾਏ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਗਮਾਂ ਦੌਰਾਨ ਪਰੇਡ ਹੋਣ ਮੌਕੇ ਵਾਹਨਾਂ ਅਤੇ ਹੋਰ ਮਸ਼ੀਨਰੀ ਦੀ ਆਵਾਜਾਈ ਟਰੈਕ ਨੂੰ ਨੁਕਸਾਨ ਪਹੁੰਚਾਉਂਦੀ ਹੈ। 

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਟਰੈਕ ਨੂੰ ਹੋਏ ਨੁਕਸਾਨ ਕਾਰਨ ਖਿਡਾਰੀਆਂ ਨੂੰ ਬਹੁਤ ਜ਼ਿਆਦਾ ਮੁਸ਼ਕਲ ਪੇਸ਼ ਆਉਂਦੀ ਹੈ ਜੋ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਚਣ ਲਈ ਸੂਬਾ ਸਰਕਾਰ ਨੇ ਗਣਤੰਤਰ ਦਿਵਸ ਦੀ ਪਰੇਡ ਸਿੰਥੈਟਿਕ ਟਰੈਕ ਵਾਲੇ ਕਿਸੇ ਵੀ ਸਟੇਡੀਅਮ ਵਿੱਚ ਨਾ ਕਰਵਾਉਣ ਦਾ ਫੈਸਲਾ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਹੋਰ ਪ੍ਰਫੁੱਲਤ ਕਰਨ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸੇ ਫੈਸਲੇ ਤਹਿਤ ਗਣਤੰਤਰ ਦਿਵਸ ਮੌਕੇ ਲੁਧਿਆਣਾ ਵਿਖੇ ਹੋਣ ਵਾਲਾ ਸਮਾਗਮ ਵੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੀ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਖਿਡਾਰੀਆਂ ਜਾਂ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਬਾਰੇ ਸੋਚਿਆ ਵੀ ਨਹੀਂ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਗੌਰਵਮਈ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਇਸੇ ਭਾਵਨਾ ਨਾਲ ਹੀ ਇਹ ਸਮਾਗਮ ਕਰਵਾਏ ਜਾਣਗੇ।

Related Articles

Leave a Comment