Skip to main content

newslineexpres

Breaking News
🚩 ਰਾਜ ਚੋਣ ਕਮਿਸ਼ਨ ਵੱਲੋਂ ਸੀਨੀਅਰ IASਅਧਿਕਾਰੀ ਸੰਦੀਪ ਹੰਸ ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਲਈ ਆਬਜ਼ਰਵਰ ਨਿਯੁਕਤ 🚩 ਚੰਡੀਗੜ੍ਹ ਦੇ ਸੀਨੀਅਰ ਅਧਿਕਾਰੀਆਂ ਨੇ ਤਹਿਸੀਲ ਪਟਿਆਲਾ, ਰਾਜਪੁਰਾ ਅਤੇ ਪੰਜਾਬੀ ਯੂਨੀਵਰਸਿਟੀ ਦੇ ਫੀਲਡ ਦੌਰੇ ਦੌਰਾਨ ਜਨਗਣਨਾ 2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ ਸਰਕਾਰ ਤੋਂ ਗ੍ਰਾਂਟ ਦੀ ਮੰਗ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੂੰ ਸੌਂਪਿਆ ਮੰਗ ਪੱਤਰ 🚩 वीर हकीकत राय स्कूल की कृतिका ने पावरलिफ्टिंग में जीता सिल्वर मेडल 🚩 ਵੇਰਕਾ ਨੇ ਵੀ ਵਧਾਈਆਂ ਦੁੱਧ ਦੀਆਂ ਕੀਮਤਾਂ; ਅੱਜ ਤੋਂ ਨਵੇਂ ਰੇਟ ਲਾਗੂ 🚩 ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿੱਚ ਚੱਲਣਗੀਆ ਪੀ. ਆਰ. ਟੀ. ਸੀ ਜੂਨੀਅਰ ਬੱਸਾਂ : ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ
Joe Rogan Podcasts You Must Listen
Home Chandigarh ????ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ

????ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ

by Newslineexpres@1

????ਪੰਜਾਬ ਦੇ ਦਸਵੀਂ ਜਮਾਤ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ 8 ਜਨਵਰੀ ਤੋਂ 14 ਜਨਵਰੀ ਤੱਕ ਛੁੱਟੀਆਂ

ਮੁੱਖ ਮੰਤਰੀ ਵੱਲੋਂ ਸੂਬੇ ਦੇ ਦਸਵੀਂ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ

• ਠੰਢ ਵਧਣ ਦੇ ਮੱਦੇਨਜ਼ਰ ਜਾਰੀ ਕੀਤੇ ਆਦੇਸ਼

ਚੰਡੀਗੜ੍ਹ, 7 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ – ਠੰਢ ਵਧਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਦਸਵੀਂ ਤੱਕ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।

ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਖ਼ਰਾਬ ਮੌਸਮ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਨਾਲ ਬੱਚਿਆਂ ਦੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਜਾਣ ਵਾਲੇ ਵਿਦਿਆਰਥੀਆਂ ਦੇ ਵਡੇਰੇ ਹਿੱਤਾਂ ਲਈ ਇਹ ਹੁਕਮ ਜ਼ਰੂਰੀ ਹੈ ਅਤੇ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰੇਕ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

Related Articles

Leave a Comment