*???? ਭਾਰਤ ਸਰਕਾਰ ਦਾ ਅਹਿਮ ਫੈਸਲਾ ; ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਨਾਲ ਹੋਵੇਗੀ ਗੱਲਬਾਤ ਫਿਰ ਹੋਣਗੇ ਕਾਨੂੰਨ ਲਾਗੂ*
ਪਟਿਆਲਾ, 10 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ – ਭਾਰਤ ਸਰਕਾਰ ਵੱਲੋਂ ਲਿਆਂਦੇ ਹਿੱਟ ਐਂਡ ਰਨ ਕਾਨੂੰਨ ਦਾ ਪੂਰੇ ਦੇਸ਼ ਵਿੱਚ ਟਰੱਕ ਆਪਰੇਟਰਾਂ ਖਾਸ ਕਰਕੇ ਡਰਾਈਵਰਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਫੈਸਲੇ ‘ਤੇ ਹੁਣ ਭਾਰਤ ਸਰਕਾਰ ਦਾ ਅਹਿਮ ਫੈਸਲਾ ਸਾਹਮਣੇ ਆਇਆ ਹੈ, ਜਿਸ ਵਿੱਚ ਇਹ ਗੱਲ ਪ੍ਰਮੁਖਤਾ ਨਾਲ ਸਾਹਮਣੇ ਆਈ ਹੈ ਕਿ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਨਾਲ ਗੱਲਬਾਤ ਕਰਨ ਉਪਰੰਤ ਹੀ ਕਾਨੂੰਨ ਲਾਗੂ ਕੀਤੇ ਜਾਣਗੇ, ਉਸ ਤੋਂ ਪਹਿਲਾਂ ਲਾਗੂ ਨਹੀਂ ਹੋ ਸਕਦੇ। ਇਸ ਫੈਸਲੇ ਨਾਲ ਟਰਾਂਸਪੋਰਟਰਾਂ ਵਿੱਚ ਵੱਡੀ ਰਾਹਤ ਪਾਈ ਜਾ ਰਹੀ ਹੈ। ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦੇ ਆਗੂ ਅਮਰਤੀ ਲਾਲ ਮੈਦਾਨ ਵੱਲੋਂ ਜਾਰੀ ਬਿਆਨ ਰਾਹੀਂ ਜਾਣਕਾਰੀ ਦਿੱਤੀ ਗਈ ਹੈ ਕਿ ਭਾਰਤ ਸਰਕਾਰ ਦੀ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦੇ ਨੁਮਾਇੰਦਿਆਂ ਨਾਲ ਹੋਈ ਗੱਲਬਾਤ ਵਿੱਚ ਇਹ ਅਹਿਮ ਫੈਸਲਾ ਲਿਆ ਗਿਆ ਹੈ ਜਿਸ ਕਰਕੇ ਟਰਾਂਸਪੋਰਟਰਾਂ ਵਿੱਚ ਵਿੱਚ ਕੁਝ ਰਾਹਤ ਮਿਲਦੀ ਹੋਈ ਨਜ਼ਰ ਆ ਰਹੀ ਹੈ। ਯਾਦ ਰਹੇ ਕਿ ਟਰਾਂਸਪੋਰਟਰਾਂ ਵੱਲੋਂ ਇਸ ਕਾਨੂੰਨ ਦਾ ਡੱਟ ਕੇ ਵਿਰੋਧ ਕੀਤਾ ਜਾ ਰਿਹਾ ਹੈ। ਟਰੱਕ ਆਪਰੇਟਰਾਂ ਦੀ ਹੜਤਾਲ ਹੋਣ ਕਰਕੇ ਲੋਕਾਂ ਨੂੰ ਖੱਜਲ ਖਵਾਰ ਹੋਣਾ ਪੈ ਰਿਹਾ ਸੀ, ਪਰ ਹੁਣ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਵਿੱਚ ਇਹ ਫੈਸਲਾ ਹੋ ਚੁੱਕਿਆ ਹੈ ਕਿ ਪਹਿਲਾਂ ਗੱਲਬਾਤ ਹੋਵੇਗੀ ਅਤੇ ਉਸ ‘ਤੇ ਵਿਚਾਰ ਚਰਚਾ ਕਰਨ ਉਪਰੰਤ ਹੀ ਕਾਨੂੰਨ ਹੋਂਦ ਵਿੱਚ ਲਿਆਂਦੇ ਜਾਣਗੇ।
ਦੂੱਜੇ ਪਾਸੇ, ਚਰਚਾ ਹੈ ਕਿ ਟਰਾਂਸਪੋਰਟਰਾਂ ਵੱਲੋਂ ਅਜੇ ਵੀ ਹੜਤਾਲਾਂ ਕਰਨ ਦੀ ਗੱਲ ਕੀਤੀ ਜਾ ਰਹੀ ਹੈ ਜਿਸਦਾ ਆਮ ਲੋਕਾਂ ਵੱਲੋਂ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਸਪੱਸ਼ਟ ਕਰ ਹੀ ਦਿੱਤਾ ਹੈ ਕਿ ਹਿੱਟ ਐਂਡ ਰਨ ਕੇਸ ਸੰਬੰਧੀ ਕੋਈ ਵੀ ਨਵਾਂ ਕਾਨੂੰਨ ਲਾਗੂ ਕਰਨ ਤੋਂ ਪਹਿਲਾਂ ਟਰਾਂਸਪੋਰਟਰਾਂ ਨਾਲ ਗੱਲਬਾਤ ਕੀਤੀ ਜਾਵੇਗੀ ਤਾਂ ਅਜਿਹੇ ਵਿੱਚ ਉਨ੍ਹਾਂ ਨੂੰ ਹੜਤਾਲ ਕਰਕੇ ਜਨਤਾ ਲਈ ਸਮੱਸਿਆ ਪੈਦਾ ਨਹੀਂ ਕੀਤੀ ਜਾਣੀ ਚਾਹੀਦੀ। Newsline Express