newslineexpres

Breaking News
🚩 ਲੋਕ ਹੜ੍ਹਾਂ ਬਾਰੇ ਕੋਈ ਚਿੰਤਾ ਨਾ ਕਰਨ, ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ-ਸਿਹਤ ਮੰਤਰੀ 🚩 ਪ੍ਰਸਿੱਧ ਅਮਰੀਕੀ ਅਟਾਰਨੀ ਜਸਪ੍ਰੀਤ ਸਿੰਘ ਗਿੱਲ ਵੱਲੋਂ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ 100 ਹੋਣਹਾਰ ਖਿਡਾਰੀਆਂ ਲਈ ਸਾਲਾਨਾ 50 ਲੱਖ ਰੁਪਏ ਦੀ ਡਾਈਟ ਸਹਾਇਤਾ ਦਾ ਐਲਾਨ 🚩 ਭਾਰਤੀ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਜਾਰੀ ਸੋਧੇ ਸ਼ਡਿਊਲ ਮੁਤਾਬਕ ਸਾਰੀ ਪ੍ਰਕਿਰਿਆ ਮੁਕੰਮਲ ਕੀਤੀ ਜਾਵੇਗੀ : ਡਾ. ਹਿਮਾਂਸ਼ੂ ਅਗਰਵਾਲ 🚩 ਹਾਰ ਜਾਂ ਫੇਲ ਹੋਣ ਦਾ ਡਰ ਮਨ ‘ਚੋਂ ਕੱਢਕੇ ਲਗਾਤਾਰ ਮਿਹਨਤ ਕਰਨ ਵਿਦਿਆਰਥੀ : ਡਾ. ਹਿਮਾਂਸ਼ੂ ਅਗਰਵਾਲ 🚩 ADC ਨੇ ਆਜ਼ਾਦੀ ਦਿਹਾੜੇ ਦੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨੂੰ ਸੌਂਪੀਆਂ ਵੱਖ-ਵੱਖ ਜ਼ਿੰਮੇਵਾਰੀਆਂ 🚩 ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ
Joe Rogan Podcasts You Must Listen
Home Chandigarh ????ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 5 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

????ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 5 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

by Newslineexpres@1

????ਨਵ-ਨਿਯੁਕਤ ਕਲਰਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ

????ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਤਰਜੀਹ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣਾ

ਚੰਡੀਗੜ, 11 ਜਨਵਰੀ: ਨਿਊਜ਼ਲਾਈਨ ਐਕਸਪ੍ਰੈਸ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 5 ਕਲਰਕਾਂ ਨੂੰ ਆਪਣੇ ਪੰਜਾਬ ਸਿਵਲ ਸਕੱਤਰੇਤ ਵਿਖੇ ਸਥਿਤ ਦਫਤਰ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ।

ਇਸ ਮੌਕੇ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਰੁਜਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਪਨੇ ਨੂੰ ਉਜਾਗਰ ਕਰਦਿਆਂ ਡਾ ਬਲਜੀਤ ਕੌਰ ਨੇ ਕਿਹਾ ਕਿ ਸਾਡੀ ਸੂਬਾ ਸਰਕਾਰ ਪੰਜਾਬ ਨੂੰ “ਰੰਗਲਾ ਪੰਜਾਬ” ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ। ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ।

ਇਸ ਮੌਕੇ  ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਝੱਜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Related Articles

Leave a Comment