newslineexpres

Breaking News
🚩 IPL क्रिकेट में पंजाब किंग्स टीम की लगातार पांचवीं हार ; दर्शक गुस्से में  🚩गेंदबाजों ने फिर किया निराश, आखिरी ओवरों में की बेकार गेंदबाजी  🚩जीता हुआ मैच भी गंवाया  🚩तिलक वर्मा की शानदार बल्लेबाजी से मुंबई इंडियंस की रोमांचक जीत 🚩Devotees’ Sentiments Must Be Respected During Beautification of Kali Mata Temple: Pawan Gupta 🚩काली देवी मंदिर के सौंदर्यीकरण में श्रद्धालुओं की भावनाओं का रखा जाए विशेष ध्यान : पवन गुप्ता 🚩 ਬਾਰਵੀਂ ਦੀ ਮੈਰਿਟ ‘ਚ ਚਮਕੀਆਂ ਪੁਰਾਣੀ ਪੁਲਿਸ ਲਾਈਨ ਸਕੂਲ ਦੀਆਂ 4 ਵਿਦਿਆਰਥਣਾਂ 🚩 ਯੋਗਰਾਜ ਸਿੰਘ ਦੇ ਮਹਿਲਾਵਾਂ ਬਾਰੇ ਬੋਲੇ ਵਿਵਾਦਿਤ ਡਾਇਲੌਗ ਮਾਮਲੇ ’ਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਿਆ ਸੂ-ਮੋਟੋ ਨੋਟਿਸ 🚩 ਦਿੱਲੀ ’ਚ Work From Home ਦਾ ਐਲਾਨ; ਸਰਕਾਰੀ ਮੁਲਾਜ਼ਮ 2 ਦਿਨ ਕਰਨਗੇ ਘਰ ਤੋਂ ਕੰਮ
Joe Rogan Podcasts You Must Listen
Home Chandigarh ????ਮੁੱਖ ਮੰਤਰੀ ਨੇ ਸ਼ਹੀਦ ਜਸਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ

????ਮੁੱਖ ਮੰਤਰੀ ਨੇ ਸ਼ਹੀਦ ਜਸਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ

by Newslineexpres@1

????ਸਮੁੱਚਾ ਦੇਸ਼ ਸਰਹੱਦਾਂ ਦੀ ਰਾਖੀ ਕਰਦਿਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਦਾ ਕਰਜ਼ਦਾਰ: ਮੁੱਖ ਮੰਤਰੀ

ਬਘਰੌਲ (ਦਿੜ੍ਹਬਾ), 11 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਹਵਲਦਾਰ ਜਸਪਾਲ ਸਿੰਘ ਦੇ ਘਰ ਪੁੱਜੇ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸ਼ਹੀਦ ਦੇ ਸਤਿਕਾਰ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ।



ਸ਼ਹੀਦ ਹਵਲਦਾਰ ਜਸਪਾਲ ਸਿੰਘ, ਜੋ 9 ਮਹਾਰ ਰੈਜੀਮੈਂਟ ਵਿੱਚ ਤਾਇਨਾਤ ਸਨ, ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਸੇਵਾ ਦੌਰਾਨ ਆਪਣੀ ਜਾਨ ਵਾਰਨ ਵਾਲੇ ਸ਼ਹੀਦ ਦਾ ਦੇਸ਼ ਹਮੇਸ਼ਾ ਕਰਜ਼ਦਾਰ ਰਹੇਗਾ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਤੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ ਅਤੇ ਇਸ ਦੀ ਭਰਪਾਈ ਕਿਸੇ ਵੀ ਕੀਮਤ ‘ਤੇ ਨਹੀਂ ਕੀਤੀ ਜਾ ਸਕਦੀ ਪਰ ਸਰਕਾਰ ਨੇ ਸ਼ਹੀਦ ਦੇ ਸਤਿਕਾਰ ਲਈ ਨਿਮਾਣਾ ਜਿਹਾ ਉਪਰਾਲਾ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹੀਦ ਕੇਵਲ ਇਕ ਪਰਿਵਾਰ ਜਾਂ ਸੂਬੇ ਦਾ ਨਹੀਂ, ਸਗੋਂ ਸਮੁੱਚੀ ਕੌਮ ਦਾ ਹੁੰਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਖੜ੍ਹੀ ਹੈ ਅਤੇ ਹਰ ਸੰਭਵ ਸਹਾਇਤਾ ਮੁਹੱਈਆ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਹਵਲਦਾਰ ਜਸਪਾਲ ਸਿੰਘ ਦੀ ਕੁਰਬਾਨੀ ਦੇ ਹਮੇਸ਼ਾ ਰਿਣੀ ਰਹਿਣਗੇ। ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਡਿਊਟੀ ਦੌਰਾਨ ਬਹਾਦਰੀ, ਸਮਰਪਣ ਅਤੇ ਦਲੇਰੀ ਦਾ ਪ੍ਰਦਰਸ਼ਨ ਕਰਕੇ ਦੇਸ਼ ਅਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ।

Related Articles

Leave a Comment