Skip to main content

newslineexpres

Breaking News
🚩ਭਾਰਤ ਨੇ ਨਿਊਜ਼ੀਲੈਂਡ ਦੀ ਧਰਤੀ ’ਤੇ ਰਚਿਆ ਟੈਸਟ ਕ੍ਰਿਕਟ ਦਾ ਨਵਾਂ ਇਤਿਹਾਸ 🚩 ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਸਮਾਗਮ ‘ਅਭਿਉਦਯ-2026’ 21 ਨਵੰਬਰ ਨੂੰ 🚩 ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ 🚩 ਸੈਂਸਸ ਓਪਰੇਸ਼ਨ ਪੰਜਾਬ-ਚੰਡੀਗੜ੍ਹ ਦੇ ਸਹਾਇਕ ਡਾਇਰੈਕਟਰ ਵੱਲੋਂ ਰਾਜੀਵ ਗਾਂਧੀ ਯੂਨੀਵਰਸਿਟੀ ਵਿਖੇ ਮੀਟਿੰਗ; ਮਰਦਮਸ਼ੁਮਾਰੀ 2027 ਦੇ ਦੂਜੇ ਪੜਾਅ ਅਤੇ ‘ਸਵੈ-ਗਣਨਾ’ ਨੂੰ ਉਤਸ਼ਾਹਿਤ ਕਰਨ ਸਬੰਧੀ ਚਰਚਾ 🚩 ਵੋਟਰ ਜਾਗਰੂਕਤਾ ਗਤੀਵਿਧੀਆਂ ਤੇ 100 ਫ਼ੀਸਦੀ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੇ ਨਿਰਦੇਸ਼ :  ਏ ਡੀ ਸੀ 🚩 ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ HDB ਫਾਇਨੈਸ਼ੀਅਲ ਸਰਵਿਸ ਅਤੇ ਐਂਬਰ ਐਟਰਪ੍ਰਾਈਜ਼ ਦਾ ਪਲੇਸਮੈਂਟ ਕੈਂਪ 20 ਨਵੰਬਰ ਨੂੰ
Joe Rogan Podcasts You Must Listen
Home Chandigarh ????ਅਬਦੁਲ ਬਾਰੀ ਸਾਲਮਨੀ ਨੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

????ਅਬਦੁਲ ਬਾਰੀ ਸਾਲਮਨੀ ਨੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

by Newslineexpres@1

– ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਦੀ ਹਾਜ਼ਰੀ ਵਿੱਚ ਸੰਭਾਲਿਆ ਅਹੁਦਾ

ਚੰਡੀਗੜ੍ਹ, 16 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਦੀ ਮੌਜੂਦਗੀ ਵਿੱਚ ਪੰਜਾਬ ਦੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਅਬਦੁਲ ਬਾਰੀ ਸਾਲਮਨੀ ਨੇ ਅੱਜ ਅਹੁਦਾ ਸੰਭਾਲ ਲਿਆ ਹੈ। 

ਵਣ ਭਵਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਮੌਕੇ ਬੋਲਦਿਆਂ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਇਮਾਨਦਾਰ, ਨਿਰਪੱਖ ਅਤੇ ਅਗਾਂਹਵਧੂ ਸੋਚ ਵਾਲੇ ਆਗੂਆਂ ਨੂੰ ਲੋਕਾਂ ਦੀ ਸੇਵਾ ਲਈ ਅੱਗੇ ਲਿਆ ਰਹੀ ਹੈ। ਇਸੇ ਸੋਚ ਤਹਿਤ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਇੱਕ ਇਮਾਨਦਾਰ ਆਗੂ ਅਬਦੁਲ ਬਾਰੀ ਸਾਲਮਨੀ ਦੀ ਨਿਯੁਕਤੀ ਕੀਤੀ ਗਈ ਹੈ। ਅਬਦੁਲ ਬਾਰੀ ਸਾਲਮਨੀ ਨੂੰ ਵਧਾਈ ਦਿੰਦਿਆਂ ਉਨ੍ਹਾਂ ਉਮੀਦ ਪ੍ਰਗਟਾਈ ਕਿ ਉਹ ਘੱਟ ਗਿਣਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣਗੇ ਅਤੇ ਵੱਖ-ਵੱਖ ਸਰਕਾਰੀ ਸਕੀਮਾਂ ਉਨ੍ਹਾਂ ਤੱਕ ਪੁੱਜਦੀਆਂ ਕਰਨਗੇ। ਉਨ੍ਹਾਂ ਖੁਦ ਸਾਲਮਨੀ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਅਬਦੁਲ ਬਾਰੀ ਸਾਲਮਨੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਜ਼ਿਕਰਯੋਗ ਹੈ ਕਿ ਜਲੰਧਰ ਵਾਸੀ ਅਬਦੁਲ ਬਾਰੀ ਸਾਲਮਨੀ ਨੇ ਸਮਾਜ ਸੇਵਾ ਵਿਚ ਚੰਗਾ ਨਾਮਣਾ ਖੱਟਿਆ ਹੈ। ਇਸ ਮੌਕੇ ਬੁਢਲਾਡਾ ਤੋਂ ਵਿਧਾਇਕ ਬੁੱਧ ਰਾਮ, ਪੰਜਾਬ ਮੰਡੀਕਰਨ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ,  ਕੰਟੇਨਰ ਅਤੇ ਵੇਅਰ ਹਾਊਸ,ਪੰਜਾਬ ਦੇ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ ਅਤੇ ਪੰਜਾਬ ਜੈਨਕੋ ਦੇ ਚੇਅਰਮੈਨ ਨਵਜੋਤ ਸਿੰਘ ਵੀ ਹਾਜ਼ਰ ਸਨ।

Related Articles

Leave a Comment