newslineexpres

Home Information ????ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਸੌਣਾ ਹੋ ਸਕਦੇ ਖ਼ਤਰਨਾਕ : DC ਸਾਕਸ਼ੀ ਸਾਹਨੀ

????ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਸੌਣਾ ਹੋ ਸਕਦੇ ਖ਼ਤਰਨਾਕ : DC ਸਾਕਸ਼ੀ ਸਾਹਨੀ

by Newslineexpres@1

– ਠੰਡ ’ਚ ਬਜ਼ੁਰਗਾਂ ਅਤੇ ਬੱਚਿਆਂ ਦਾ ਰੱਖਿਆ ਜਾਵੇ ਖਾਸ ਧਿਆਨ

ਪਟਿਆਲਾ, 16 ਜਨਵਰੀ: ਨਿਊਜ਼ਲਾਈਨ ਐਕਸਪ੍ਰੈਸ – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਠੰਡ ਦੇ ਇਸ ਮੌਸਮ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਵਿਭਾਗ ਵੱਲੋਂ ਠੰਡ ਤੋਂ ਬਚਾਅ ਲਈ ਜਾਰੀ ਐਡਵਾਈਜ਼ਰੀ ਦਾ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਮੌਸਮ ਵਿੱਚ ਬਜ਼ੁਰਗਾਂ ਅਤੇ ਛੋਟੇ ਬੱਚਿਆਂ ਦਾ ਖਾਸ ਖਿਆਲ ਰੱਖਿਆ ਜਾਵੇ।
ਸਾਕਸ਼ੀ ਸਾਹਨੀ ਨੇ ਕਿਹਾ ਕਿ ਘਰਾਂ ਵਿੱਚ ਬੰਦ ਕਮਰੇ ਅੰਦਰ ਅੰਗੀਠੀ ਬਾਲ ਕੇ ਅੱਗ ਨਾ ਸੇਕੀ ਜਾਵੇ, ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਜਿਸ ਨਾਲ ਬੰਦ ਕਮਰੇ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਾਡੇ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ।
ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਕਿਹਾ ਕਿ ਬਜ਼ੁਰਗ ਅਤੇ ਦਿਲ ਦੇ ਰੋਗਾਂ ਦੇ ਮਰੀਜ਼ ਨੂੰ ਸਵੇਰੇ ਅਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਡ ਅਤੇ ਧੁੰਦ ਹੋਣ ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਛੋਟੇ ਬੱਚਿਆਂ ਨੂੰ ਇਸ ਮੌਸਮ ਵਿੱਚ ਨੁਮੋਨੀਆਂ ਹੋਣ ਦਾ ਖਤਰਾ ਜ਼ਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀ, ਦਸਤ ਵੀ ਲੱਗ ਸਕਦੇ ਹਨ। ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖਾਸ ਧਿਆਨ ਦਿੰਦੇ ਹੋਏ ਸਰਦੀ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੂਰੀ ਤਰਾਂ ਸਰੀਰ ਢੱਕਣ ਵਾਲੇ ਗਰਮ ਕੱਪੜੇ ਪਾਉਣ ਦੇ ਨਾਲ ਸਿਰ ਨੂੰ ਵੀ ਢਕਿਆ ਜਾਵੇ ਅਤੇ ਪੈਰਾਂ ਵਿੱਚ ਜੁਰਾਬਾਂ ਜ਼ਰੂਰ ਪਾਈਆਂ ਜਾਣ।
            ਉਨ੍ਹਾਂ ਕਿਹਾ ਕਿ ਇਸ ਮੌਸਮ ਵਿੱਚ ਗਰਮ ਕੱਪੜੇ ਦੋ ਜਾਂ ਤਿੰਨ ਪਰਤਾਂ ਵਿੱਚ ਪਾਏ ਜਾਣ ਤਾਂ ਜੋ ਸਰੀਰ ਦਾ ਤਾਪਮਾਨ ਨਾਰਮਲ ਬਣਿਆ ਰਹੇ। ਸਰੀਰ ਵਿੱਚ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਥੋੜ੍ਹੇ ਥੋੜ੍ਹੇ ਸਮੇਂ ਜਾ ਲੋੜ ਅਨੁਸਾਰ ਕੋਸਾ ਜਾਂ ਗਰਮ ਗੁਨਗੁਨਾ ਪਾਣੀ ਪੀਤਾ ਜਾਵੇ, ਸੰਤੁਲਿਤ ਖੁਰਾਕ ਦਾ ਸੇਵਨ ਕੀਤਾ ਜਾਵੇ।

Related Articles

Leave a Comment