Skip to main content

newslineexpres

Breaking News
🚩 ਰਾਜ ਚੋਣ ਕਮਿਸ਼ਨ ਵੱਲੋਂ ਸੀਨੀਅਰ IASਅਧਿਕਾਰੀ ਸੰਦੀਪ ਹੰਸ ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਲਈ ਆਬਜ਼ਰਵਰ ਨਿਯੁਕਤ 🚩 ਚੰਡੀਗੜ੍ਹ ਦੇ ਸੀਨੀਅਰ ਅਧਿਕਾਰੀਆਂ ਨੇ ਤਹਿਸੀਲ ਪਟਿਆਲਾ, ਰਾਜਪੁਰਾ ਅਤੇ ਪੰਜਾਬੀ ਯੂਨੀਵਰਸਿਟੀ ਦੇ ਫੀਲਡ ਦੌਰੇ ਦੌਰਾਨ ਜਨਗਣਨਾ 2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ ਸਰਕਾਰ ਤੋਂ ਗ੍ਰਾਂਟ ਦੀ ਮੰਗ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੂੰ ਸੌਂਪਿਆ ਮੰਗ ਪੱਤਰ 🚩 वीर हकीकत राय स्कूल की कृतिका ने पावरलिफ्टिंग में जीता सिल्वर मेडल 🚩 ਵੇਰਕਾ ਨੇ ਵੀ ਵਧਾਈਆਂ ਦੁੱਧ ਦੀਆਂ ਕੀਮਤਾਂ; ਅੱਜ ਤੋਂ ਨਵੇਂ ਰੇਟ ਲਾਗੂ 🚩 ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿੱਚ ਚੱਲਣਗੀਆ ਪੀ. ਆਰ. ਟੀ. ਸੀ ਜੂਨੀਅਰ ਬੱਸਾਂ : ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ
Joe Rogan Podcasts You Must Listen
Home Latest News ???? ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲੇ ਪਟਿਆਲਾ ਜ਼ਿਲ੍ਹੇ ਦੇ ਮੰਤਰੀ ਤੇ ਵਿਧਾਇਕ

???? ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲੇ ਪਟਿਆਲਾ ਜ਼ਿਲ੍ਹੇ ਦੇ ਮੰਤਰੀ ਤੇ ਵਿਧਾਇਕ

by Newslineexpres@1

???? ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲੇ ਪਟਿਆਲਾ ਜ਼ਿਲ੍ਹੇ ਦੇ ਮੰਤਰੀ ਤੇ ਵਿਧਾਇਕ

???? ਆਗਾਮੀ ਲੋਕ ਸਭਾ ਚੋਣਾਂ ਬਾਰੇ ਕੀਤੀ ਚਰਚਾ ਤੇ ਜ਼ਿਲ੍ਹੇ ਦੀ ਰਿਪੋਰਟ ਵੀ ਸੌਂਪੀ

???? ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਡਾ. ਬਲਬੀਰ ਸਿੰਘ ਤੇ ਵਿਧਾਇਕ ਕੋਹਲੀ, ਪਠਾਣਮਾਜਰਾ, ਗੁਰਲਾਲ, ਬਾਜ਼ੀਗਰ ਤੇ ਦੇਵ ਮਾਨ ਰਹੇ ਮੌਜੂਦ

ਪਟਿਆਲਾ/ਦਿੱਲੀ, 17 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ – ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਪੰਜਾਬ ਦੇ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਤੇ ਡਾ. ਬਲਬੀਰ ਸਿੰਘ ਸਮੇਤ ਵਿਧਾਇਕ ਸ. ਅਜੀਤਪਾਲ ਸਿੰਘ ਕੋਹਲੀ, ਸ. ਹਰਮੀਤ ਸਿੰਘ ਪਠਾਣਮਾਜਰਾ, ਸ. ਗੁਰਲਾਲ ਘਨੌਰ,ਸ. ਕੁਲਵੰਤ ਸਿੰਘ ਬਾਜ਼ੀਗਰ ਅਤੇ ਸ. ਗੁਰਦੇਵ ਸਿੰਘ ਦੇਵ ਮਾਨ ਨੇ ਆਗਾਮੀ ਲੋਕ ਸਭਾ ਚੋਣਾਂ ਬਾਰੇ ਚਰਚਾ ਕੀਤੀ ਅਤੇ ਪਟਿਆਲਾ ਜ਼ਿਲ੍ਹੇ ਵਿਚ ਆਮ ਆਦਮੀ ਪਾਰਟੀ ਦੀ ਰਿਪੋਰਟ ਵੀ ਸੌਂਪੀ। 

ਪਟਿਆਲਾ ਜ਼ਿਲ੍ਹੇ ਦੇ ਇਨ੍ਹਾਂ ਆਗੂਆਂ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਦੱਸਿਆ  ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਨਿਵਾਸੀਆਂ ਨਾਲ ਕੀਤਾ ਗਿਆ ਹਰੇਕ ਵਾਅਦਾ ਪੂਰਾ ਕੀਤੇ ਜਾਣ ਨਾਲ ਪੰਜਾਬ ਵਾਸੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਖੁਸ਼ ਹਨ।

ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਤੇ ਡਾ. ਬਲਬੀਰ ਸਿੰਘ ਨੇ ਆਪਣੇ ਵਿਭਾਗਾਂ ਦੀ ਕਾਰਗੁਜ਼ਾਰੀ ਬਾਰੇ ਵੀ ਦਿੱਲੀ ਦੇ ਮੁੱਖ ਮੰਤਰੀ ਨਾਲ ਚਰਚਾ ਕੀਤੀ ਅਤੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਪ੍ਰੋਗਰਾਮਾਂ ਨਾਲ ਪੰਜਾਬ ਦੇ ਵਾਸੀਆਂ ਦੀਆਂ ਲੰਮੇ ਸਮੇਂ ਤੋਂ ਲੰਬਿਤ ਮੁਸ਼ਕਿਲਾਂ ਹੱਲ ਹੋ ਰਹੀਆਂ ਹਨ। ਕੈਬਨਿਟ ਮੰਤਰੀਆਂ ਤੇ ਸਮੂਹ ਆਪ ਵਿਧਾਇਕਾਂ ਨੇ ਆਪ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਲੋਕ ਸਭਾ ਚੋਣਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ।

   ਸ੍ਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਰੇ ਆਗੂ ਪੰਜਾਬ ਸਰਕਾਰ ਦੀਆਂ ਲੋਕ ਹਿਤ ਵਾਲੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਤਾਂ ਕਿ ਹਰੇਕ ਨਾਗਰਿਕ ਤੇ ਲੋੜਵੰਦ ਲਾਭਪਾਤਰੀ ਪੰਜਾਬ ਦੀ ਆਪ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। 

  ਪਟਿਆਲਾ ਜ਼ਿਲ੍ਹੇ ਦੀ ਸੀਨੀਅਰ ਲੀਡਰਸ਼ਿਪ ਨੇ ਦੱਸਿਆ ਕਿ ਇਸ ਦੌਰਾਨ ਆਪ ਦੇ ਕੌਮੀ ਜਨਰਲ ਸਕੱਤਰ ਸ੍ਰੀ ਸੰਦੀਪ ਪਾਠਕ ਨਾਲ ਵੀ ਮੀਟਿੰਗ ਕੀਤੀ ਗਈ ਤੇ ਪਾਰਟੀ ਦੀ ਬਿਹਤਰੀ ਲਈ ਵੱਖ-ਵੱਖ ਮੁੱਦਿਆਂ ਸਮੇਤ ਪੰਜਾਬ ਦੀ ਆਪ ਸਰਕਾਰ ਵਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਫਲਤਾ ਪੂਰਵਕ ਕੀਤੇ ਜਾ ਰਹੇ ਲਾਮਿਸਾਲ ਕਾਰਜਾਂ ਬਾਰੇ ਚਰਚਾ ਕੀਤੀ ਗਈ।ਇਸ ਮੌਕੇ ਦਲਬੀਰ ਸਿੰਘ ਯੂਕੇ ਵੀ ਮੌਜੂਦ ਸਨ। Newsline Express

Related Articles

Leave a Comment