ਨਵੀਂ ਦਿੱਲੀ, 18 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ – ਕੇਂਦਰ ਸਰਕਾਰ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਮੁਲਾਜ਼ਮਾਂ ਦੀਆਂ ਭਾਵਨਾਵਾਂ ਅਤੇ ਉਨ੍ਹਾਂ ਦੀ ਬੇਨਤੀ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਅੱਧੇ ਦਿਨ ਦੀ ਛੁੱਟੀ (Half Day Holiday) ਦਾ ਐਲਾਨ ਕੀਤਾ ਹੈ। ਰਾਮ ਮੰਦਰ ਦੇ ਉਦਘਾਟਨ ਨੂੰ ਲੈ ਕੇ ਪੂਰੇ ਜ਼ੋਰਾਂ ‘ਤੇ ਚੱਲ ਰਹੀਆਂ ਤਿਆਰੀਆਂ ਵਿਚਾਲੇ ਕੇਂਦਰ ਦੀ ਮੋਦੀ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਕੇਂਦਰੀ ਰਾਜ ਮੰਤਰੀ ਜਤਿੰਦਰ ਸਿੰਘ ਨੇ ਐਲਾਨ ਕੀਤਾ ਕਿ ਰਾਮ ਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਮੌਕੇ 22 ਜਨਵਰੀ ਨੂੰ ਦੁਪਿਹਰ 2.30 ਵਜੇ ਤੱਕ ਸਰਕਾਰੀ ਦਫ਼ਤਰ ਅੱਧੇ ਦਿਨ ਲਈ ਬੰਦ ਰਹਿਣਗੇ।
previous post