Skip to main content

newslineexpres

Breaking News
🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ 🚩न्यूज़लाईन एक्सप्रैस द्वारा साज़ और आवाज क्लब के सहयोग से प्रस्तुत: संगीतमयी प्रोग्राम 16 अगस्त को  🚩 ਵੀਰ ਹਕੀਕਤ ਰਾਏ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਆਜ਼ਾਦੀ ਦਿਹਾੜਾ  🚩ਐਨ ਐਸ ਐਨ ਆਈ ਐਸ ਵਿਖੇ ਫਾਲਸ ਸੀਲਿੰਗ ਡਿੱਗਣ ਦੇ ਮਾਮਲੇ ਵਿੱਚ ਕਿਸੇ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ-ਡਾਇਰੈਕਟਰ ਮਿਗਲਾਨੀ
Joe Rogan Podcasts You Must Listen
Home Chandigarh ????ਮੁੱਖ ਮੰਤਰੀ ਵੱਲੋਂ ਅਗਨੀਵੀਰ ਜਵਾਨ ਅਜੈ ਸਿੰਘ ਦੀ ਸ਼ਹਾਦਤ ‘ਤੇ ਦੁੱਖ ਦਾ ਪ੍ਰਗਟਾਵਾ

????ਮੁੱਖ ਮੰਤਰੀ ਵੱਲੋਂ ਅਗਨੀਵੀਰ ਜਵਾਨ ਅਜੈ ਸਿੰਘ ਦੀ ਸ਼ਹਾਦਤ ‘ਤੇ ਦੁੱਖ ਦਾ ਪ੍ਰਗਟਾਵਾ

by Newslineexpres@1

ਚੰਡੀਗੜ੍ਹ, 19 ਜਨਵਰੀ: ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 23 ਸਾਲਾ ਫੌਜੀ ਜਵਾਨ ਅਜੈ ਸਿੰਘ ਦੀ ਡਿਊਟੀ ਨਿਭਾਉਂਦੇ ਸਮੇਂ ਹੋਈ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਗਨੀਵੀਰ ਅਜੈ ਸਿੰਘ, ਜੋ ਖੰਨਾ ਨੇੜਲੇ ਪਿੰਡ ਰਾਮਗੜ੍ਹ ਸਰਦਾਰਾਂ ਦਾ ਰਹਿਣ ਵਾਲਾ ਸੀ, ਇਕ ਬਾਰੂਦੀ ਸੁਰੰਗ ਧਮਾਕੇ ਵਿੱਚ ਸ਼ਹੀਦ ਹੋ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਬਹਾਦਰ ਜਵਾਨ ਨੇ ਜੰਮੂ-ਕਸ਼ਮੀਰ ਵਿਖੇ ਡਿਊਟੀ ਨਿਭਾਉਂਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰਕੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਮੁੱਖ ਮੰਤਰੀ ਨੇ ਬਹਾਦਰ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਇਸ ਸ਼ਹੀਦ ਨੇ ਆਪਣੀ ਡਿਊਟੀ ਪੂਰੀ ਬਹਾਦਰੀ ਤੇ ਲਗਨ ਨਾਲ ਨਿਭਾਈ ਅਤੇ ਸ਼ਹੀਦ ਦੀ ਕੁਰਬਾਨੀ ਨੌਜਵਾਨਾਂ ਨੂੰ ਹਮੇਸ਼ਾ ਪ੍ਰੇਰਨਾ ਦਿੰਦੀ ਰਹੇਗੀ। ਭਗਵੰਤ ਸਿੰਘ ਮਾਨ ਨੇ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਪੀੜਤ ਪਰਿਵਾਰ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

Related Articles

Leave a Comment