newslineexpres

Home Himachal ਸ਼ਿਮਲਾ ‘ਚ 5 ਮੰਜ਼ਿਲਾ ਇਮਾਰਤ ਡਿੱਗੀ

ਸ਼ਿਮਲਾ ‘ਚ 5 ਮੰਜ਼ਿਲਾ ਇਮਾਰਤ ਡਿੱਗੀ

by Newslineexpres@1

ਸ਼ਿਮਲਾ, 20 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ – ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਇੱਕ ਪੰਜ ਮੰਜ਼ਿਲਾ ਇਮਾਰਤ ਡਿੱਗ ਗਈ। ਘਟਨਾ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਵਾਪਰੀ। ਇਮਾਰਤ ਡਿੱਗਣ ਦੀ ਵੀਡੀਓ ਵੀ ਸਾਹਮਣੇ ਆਈ ਹੈ। ਘਟਨਾ ਸਮੇਂ ਇਮਾਰਤ ਵਿੱਚ ਕੋਈ ਵੀ ਮੌਜੂਦ ਨਹੀਂ ਸੀ। ਸੂਚਨਾ ਮਿਲਣ ਤੋਂ ਬਾਅਦ ਪ੍ਰਸ਼ਾਸਨਿਕ ਟੀਮ ਮੌਕੇ ‘ਤੇ ਪਹੁੰਚ ਗਈ। ਇਹ ਘਟਨਾ ਸ਼ਿਮਲਾ ਤੋਂ ਕਰੀਬ 20 ਕਿਲੋਮੀਟਰ ਦੂਰ ਧਾਮੀ ‘ਚ ਵਾਪਰੀ। ਇੱਕ ਹਫ਼ਤਾ ਪਹਿਲਾਂ ਇਮਾਰਤ ਵਿੱਚ ਤਰੇੜਾਂ ਆ ਗਈਆਂ ਸਨ। ਖਤਰੇ ਨੂੰ ਦੇਖਦੇ ਹੋਏ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ। 

Related Articles

Leave a Comment