ਚੰਡੀਗੜ੍ਹ, 24 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਹੁਕਮ ਦਿੱਤਾ ਹੈ ਕਿ ਨਗਰ ਨਿਗਮ ਚੋਣਾਂ 30 ਜਨਵਰੀ ਨੂੰ ਸਵੇਰੇ 10 ਵਜੇ ਹੋਣਗੀਆਂ। ਵੋਟ ਪਾਉਣ ਲਈ ਆਉਣ ਵਾਲੇ ਕੌਂਸਲਰ ਬਿਨਾਂ ਕਿਸੇ ਸੁਰੱਖਿਆ ਕਰਮਚਾਰੀ ਅਤੇ ਸਮਰਥਕ ਦੇ ਆਉਣਗੇ। ਕੌਂਸਲਰਾਂ ਦੀ ਸੁਰੱਖਿਆ ਚੰਡੀਗੜ੍ਹ ਪੁਲਿਸ ਦੀ ਜ਼ਿੰਮੇਵਾਰੀ ਹੈ। ਨਗਰ ਨਿਗਮ ਚੋਣਾਂ ਦੌਰਾਨ ਸੁਰੱਖਿਆ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਚੰਡੀਗੜ੍ਹ ਪੁਲਿਸ ਦੀ ਹੋਵੇਗੀ।
