newslineexpres

Joe Rogan Podcasts You Must Listen
Home Chandigarh ????ਮੁੱਖ ਮੰਤਰੀਆਂ ਵੱਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ

????ਮੁੱਖ ਮੰਤਰੀਆਂ ਵੱਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ

by Newslineexpres@1

????ਮੁੱਖ ਮੰਤਰੀਆਂ ਵੱਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ

????ਸੂਬੇ ਵਿੱਚ ਲਾਗੂ ਲੋਕ ਪੱਖੀ ਤੇ ਵਿਕਾਸਮੁਖੀ ਨੀਤੀਆਂ ਦੀ ਕੀਤੀ ਸਮੀਖਿਆ

????ਨਾਗਰਿਕ ਸੇਵਾਵਾਂ ਲਾਗੂ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ: ਮੁੱਖ ਮੰਤਰੀ

ਚੰਡੀਗੜ੍ਹ, 31 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ –ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਇੱਥੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਅਤੇ ਸੂਬੇ ਵਿੱਚ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਦੀ ਸਮੀਖਿਆ ਕੀਤੀ।

ਇੱਥੇ ਪੰਜਾਬ ਭਵਨ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਵਿੱਚ ਘਰ-ਘਰ ਸੇਵਾਵਾਂ ਸਕੀਮ ਨੂੰ ਲਾਗੂ ਕਰਨ ਉਤੇ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਉਤੇ ਤਸੱਲੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਇਸ ਵੱਡ ਆਕਾਰੀ ਸਕੀਮ ਦਾ ਮੰਤਵ 43 ਨਾਗਰਿਕ ਸੇਵਾਵਾਂ ਨੂੰ ਲੋਕਾਂ ਦੇ ਘਰ-ਘਰ ਤੱਕ ਪਹੁੰਚਾਉਣਾ ਹੈ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਲੋਕਾਂ ਦੀ ਭਲਾਈ ਲਈ ਇਸ ਸਕੀਮ ਨੂੰ ਮਿਸ਼ਨਰੀ ਉਤਸ਼ਾਹ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।

ਇਕ ਹੋਰ ਏਜੰਡੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੇਂ ਸੂਬੇ ਵਿੱਚ 664 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਅਤੇ ਹੁਣ ਤੱਕ ਇਨ੍ਹਾਂ ਕਲੀਨਿਕਾਂ ਵਿੱਚੋਂ 98 ਲੱਖ ਦੇ ਕਰੀਬ ਮਰੀਜ਼ ਇਲਾਜ ਸਹੂਲਤਾਂ ਦਾ ਲਾਭ ਲੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ 40.50 ਕਰੋੜ ਰੁਪਏ ਦੀਆਂ ਦਵਾਈਆਂ ਅਤੇ 5.77 ਕਰੋੜ ਰੁਪਏ ਦੇ ਲੈਬ ਟੈਸਟਾਂ ਦੀ ਸਹੂਲਤ ਦਾ ਲਾਭ ਮਰੀਜ਼ ਉਠਾ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 150 ਨਵੇਂ ਆਮ ਆਦਮੀ ਕਲੀਨਿਕ ਜਲਦੀ ਹੀ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ, ਜਿਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਇਨ੍ਹਾਂ ਕਲੀਨਿਕਾਂ ਦੀ ਬਾਕਾਇਦਾ ਜਾਂਚ ਯਕੀਨੀ ਬਣਾਉਣ ਲਈ ਆਖਿਆ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਵੱਲੋਂ ਲਿਖੀਆਂ ਜਾਣ ਵਾਲੀਆਂ ਸਾਰੀਆਂ ਦਵਾਈਆਂ ਮਰੀਜ਼ਾਂ ਨੂੰ ਹਸਪਤਾਲ ਦੇ ਅੰਦਰ ਹੀ ਉਪਲਬਧ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹਸਪਤਾਲਾਂ ਅਤੇ ਸਬ ਡਿਵੀਜ਼ਨਲ ਹਸਪਤਾਲਾਂ ਵਿੱਚ 276 ਦਵਾਈਆਂ ਪਹਿਲਾਂ ਹੀ ਲਾਜ਼ਮੀ ਦਵਾਈਆਂ ਦੀ ਸੂਚੀ ਵਿੱਚ ਸ਼ਾਮਲ ਕੀਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲਾਜ਼ਮੀ ਦਵਾਈਆਂ ਦੀ ਸੂਚੀ (ਈ.ਡੀ.ਐਲ.) ਤੋਂ ਇਲਾਵਾ ਹੋਰ ਦਵਾਈਆਂ ਦੀ ਖਰੀਦ ਲਈ ਕਾਰਜ ਵਿਧੀ (ਸਟੈਂਡਰਡ ਆਪਰੇਟਿੰਗ ਪ੍ਰੋਸੀਜ਼ਰ) ਜਾਰੀ ਕੀਤੀ ਗਈ ਹੈ ਅਤੇ ਡਿਪਟੀ ਕਮਿਸ਼ਨਰ ਇਹ ਯਕੀਨੀ ਬਣਾਉਣਗੇ ਕਿ ਦਵਾਈਆਂ ਮਰੀਜ਼ਾਂ ਲਈ ਉਪਲਬਧ ਹੋਣ।

ਸਾਰੇ ਜ਼ਿਲ੍ਹਿਆਂ ਲਈ 2,000 ਕਰੋੜ ਰੁਪਏ ਦੇ ਖਰਚੇ ਦਾ ਟੀਚਾ ਮਿੱਥਿਆ ਹੈ, ਜਿਸ ਨੂੰ ਸਾਰੇ ਜ਼ਿਲ੍ਹਿਆਂ ਲਈ 440 ਲੱਖ ਦਿਹਾੜੀਆਂ ਵਿੱਚ ਵੰਡਿਆ ਗਿਆ ਹੈ। ਉਨ੍ਹਾਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮੌਜੂਦਾ ਵਿੱਤੀ ਸਾਲ ਵਿੱਚ ਇਹ ਟੀਚਾ ਪ੍ਰਾਪਤ ਕਰਨਾ ਯਕੀਨੀ ਬਣਾਉਣ ਲਈ ਕਿਹਾ।

ਇਕ ਹੋਰ ਮੁੱਦੇ `ਤੇ ਧਿਆਨ ਦਿੰਦਿਆਂ, ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਦਿੱਲੀ-ਅੰਮ੍ਰਿਤਸਰ-ਕਟੜਾ ਰਾਸ਼ਟਰੀ ਰਾਜਮਾਰਗ ਦੇ ਨਿਰਮਾਣ ਕਾਰਜ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਅਭਿਲਾਸ਼ੀ ਪ੍ਰੋਜੈਕਟ ਦੇ ਮੁਕੰਮਲ ਹੋਣ `ਤੇ ਦਿੱਲੀ ਤੋਂ ਪੰਜਾਬ ਅਤੇ ਜੰਮੂ-ਕਸ਼ਮੀਰ ਜਾਣ ਵਾਲੇ ਯਾਤਰੀਆਂ ਖਾਸ ਕਰਕੇ ਮਾਤਾ ਵੈਸ਼ਨੋ ਦੇਵੀ ਤੀਰਥ ਸਥਾਨ `ਤੇ ਮੱਥਾ ਟੇਕਣ ਦੇ ਚਾਹਵਾਨ ਯਾਤਰੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਹੋਵੇਗੀ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ 254 ਕਿਲੋਮੀਟਰ ਲੰਬਾ ਇਹ ਹਾਈਵੇਅ 11,510 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ ਅਤੇ ਇਹ ਸੂਬੇ ਦੇ 9 ਜ਼ਿਲ੍ਹਿਆਂ ਜਲੰਧਰ, ਸੰਗਰੂਰ, ਮਾਲੇਰਕੋਟਲਾ, ਪਟਿਆਲਾ, ਕਪੂਰਥਲਾ, ਲੁਧਿਆਣਾ, ਅੰਮ੍ਰਿਤਸਰ, ਤਰਨ ਤਾਰਨ ਅਤੇ ਗੁਰਦਾਸਪੁਰ ਵਿੱਚੋਂ ਲੰਘੇਗਾ।

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਉਹ ਆਪਣੇ ਅਧਿਕਾਰ ਖ਼ੇਤਰ ਵਿੱਚ ਸੜਕਾਂ ਦੀ ਢੁਕਵੀਂ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸੜਕਾਂ ਦੀ ਸਾਂਭ-ਸੰਭਾਲ ਲਈ ਪੀ.ਡਬਲਯੂ.ਡੀ. ਅਧਿਕਾਰੀਆਂ ਨੂੰ ਪਹਿਲਾ ਹੀ ਫੰਡ ਅਲਾਟ ਕਰ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੜਕਾਂ ਉਤੇ ਯਾਤਰੀਆਂ ਦੀ ਆਵਾਜਾਈ ਸੁਚਾਰੂ ਬਣਾਈ ਰੱਖਣ ਲਈ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।

Related Articles

Leave a Comment