*???? ਗੁੰਡਾ ਅਨਸਰਾਂ ਵੱਲੋਂ ਪੱਤਰਕਾਰਾਂ ਦੀ ਕੁੱਟਮਾਰ ਦਾ ਮਾਮਲਾ .……….*
*???? ਪੱਤਰਕਾਰਾਂ ਦਾ ਵੱਡਾ ਵਫਦ ਮਿਲਿਆ ਡੀਆਈਜੀ ਐੱਚ ਐੱਸ ਭੁੱਲਰ ਨੂੰ*
*???? ਡੀਆਈਜੀ ਭੁੱਲਰ ਨੇ ਦਿੱਤਾ ਇਨਸਾਫ਼ ਦਾ ਭਰੋਸਾ*
*???? ਸਪੈਸ਼ਲ ਅਫਸਰ ਰਹੀਂ ਹੋਵੇਗੀ ਮਾਮਲੇ ਦੀ ਪੜਤਾਲ*
ਪਟਿਆਲਾ, 5 ਫਰਵਰੀ – ਗਰੋਵਰ, ਸਕਸੈਨਾ, ਰਮਨ / ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਦੇ ਭਾਦਸੋਂ ਰੋਡ ਚੌਂਕ ਵਿਖੇ ਬੀਤੇ ਦਿਨੀਂ ਗੁੰਡਾ ਅਨਸਰਾਂ ਵੱਲੋਂ ਕੁਝ ਪੱਤਰਕਾਰਾਂ ਨਾਲ ਕੀਤੀ ਕੁੱਟਮਾਰ ਦੇ ਮਾਮਲੇ ਵਿੱਚ ਅੱਜ ਪਟਿਆਲਾ ਦੇ ਪੱਤਰਕਾਰਾਂ ਦਾ ਇਕ ਵੱਡਾ ਵਫਦ ਡਿਪਟੀ ਇੰਸਪੈਕਟਰ ਜਨਰਲ ਸ: ਹਰਚਰਨ ਸਿੰਘ ਭੁੱਲਰ ਨੂੰ ਮਿਲਿਆ ਅਤੇ ਗੁੰਡਾ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਮੰਗ ਪੱਤਰ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਨਸਾਫ਼ ਦੁਆਉਣ ਅਤੇ ਸਰਕਾਰਾਂ ਤੇ ਪ੍ਰਸ਼ਾਸਨ ਦਾ ਲੋਕਾਂ ਨਾਲ ਤਾਲਮੇਲ ਕਰਵਾਉਣ ਵਾਲਾ ਤੇ ਲੋਕਤੰਤਰ ਦਾ ਚੋਥਾ ਥੰਮ ਮੰਨਿਆਂ ਜਾਂਦਾ ਮੀਡੀਆ / ਪ੍ਰੈੱਸ ਹੀ ਸੁਰੱਖਿਅਤ ਨਹੀਂ ਹੈ ਤਾਂ ਆਮ ਲੋਕਾਂ ਦਾ ਕੀ ਬਣੂੰਗਾ। ਉਨ੍ਹਾਂ ਨੇ ਕਿਹਾ ਕਿ ਬੀਤੇ ਦਿਨੀਂ ਖ਼ਬਰ ਬਣਾਉਣ ਲਈ ਕਵਰੇਜ ਕਰਦੇ ਪੱਤਰਕਾਰਾਂ ਨੂੰ ਰੋਕਣ ਲਈ ਬਹੁਤ ਵੱਡੀ ਗਿਣਤੀ ਗੁੰਡਾ ਅਨਸਰਾਂ ਨੇ ਮੀਡੀਆ ਉਤੇ ਜਾਨਲੇਵਾ ਹਮਲਾ ਕਰ ਦਿੱਤਾ ਜੋਕਿ ਪ੍ਰੈੱਸ ਦੀ ਅਜ਼ਾਦੀ ਉੱਤੇ ਹਮਲਾ ਹੈ। ਸਮੂਹ ਪੱਤਰਕਾਰਾਂ ਵੱਲੋਂ ਉਕਤ ਘਿਣੌਨੀ ਹਰਕਤ ਦੀ ਨਿਖੇਧੀ ਕੀਤੀ ਗਈ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪਟਿਆਲਾ ਪ੍ਰੈੱਸ ਕਲੱਬ ਦੇ ਪ੍ਰਧਾਨ ਪਰਵੀਨ ਕੋਮਲ, ਇਲੈਕਟਰੋਨਿਕ ਮੀਡੀਆ ਵੈਲਫੇਅਰ ਕਲੱਬ ਪਟਿਆਲਾ ਦੇ ਪ੍ਰਧਾਨ ਅਨੁਰਾਗ ਸ਼ਰਮਾ ਅਤੇ ਚੇਅਰਮੈਨ ਅਸ਼ੋਕ ਵਰਮਾ ਸਮੇਤ ਭਰੀ ਗਿਣਤੀ ਪੱਤਰਕਾਰ ਤੇ ਹੋਰ ਮੀਡੀਆ ਕਰਮੀ ਵੀ ਹਾਜ਼ਰ ਸਨ।
ਡਿਪਟੀ ਇੰਸਪੈਕਟਰ ਜਨਰਲ ਸ: ਹਰਚਰਨ ਸਿੰਘ ਭੁੱਲਰ ਨੇ ਸਮੂਹ ਪੱਤਰਕਾਰਾਂ ਨੂੰ ਇਨਸਾਫ਼ ਦਾ ਭਰੋਸਾ ਦਿੱਤਾ ਅਤੇ ਇਸ ਘਟਨਾ ਦੀ ਜਾਂਚ ਸਪੈਸ਼ਲ ਅਧਿਕਾਰੀ ਰਾਹੀਂ ਕਰਵਾ ਕੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦਾ ਵਿਸ਼ਵਾਸ ਦੁਆਇਆ। ਉਨ੍ਹਾਂ ਨੇ ਕਿਹਾ ਕਿ ਪੱਤਰਕਾਰ ਹੀ ਨਹੀਂ, ਸਗੋਂ ਆਮ ਲੋਕਾਂ ਨੂੰ ਵੀ ਹੇਠਲੇ ਪੱਧਰ ਉਤੇ ਇਨਸਾਫ਼ ਨਹੀਂ ਮਿਲ ਰਿਹਾ ਤਾਂ ਉਹ ਵੀ ਆ ਕੇ ਉਨ੍ਹਾਂ ਨੂੰ ਮਿਲ ਸਕਦੇ ਹਨ।
*Newsline Express*
