????“ਪਿੰਡ ਚੱਲੋ ਅਭਿਆਨ” ਪ੍ਰੋਗਰਾਮ ਤਹਿਤ ਪਿੰਡ ਰੁੜਕੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਪੰਜਾਬ ਭਾਜਪਾ ਨੂੰ ਵੱਖ-ਵੱਖ ਸਕੀਮਾਂ ਤੋਂ ਜਾਣੂ ਕਰਵਾ ਕੇ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨਾ : ਕੈਂਥ
????ਸਕੀਮਾਂ ਨੂੰ ਗਰੀਬ ਪਰਿਵਾਰਾਂ ਤੱਕ ਪਹੁੰਚਾਉਣ ਵਿੱਚ ਭਗਵੰਤ ਮਾਨ ਸਰਕਾਰ ਟਾਲ-ਮੋਟਲ ਵਾਲੀ ਨੀਤੀ : ਭਾਜਪਾ
ਸਰਹਿੰਦ/ਫਤਹਿਗੜ੍ਹ ਸਾਹਿਬ, 11 ਫ਼ਰਵਰੀ – ਨਿਊਜ਼ਲਾਈਨ ਐਕਸਪ੍ਰੈਸ – ਭਾਰਤੀਆ ਜਨਤਾ ਪਾਰਟੀ ਐਸ.ਸੀ. ਮੋਰਚਾ ਪੰਜਾਬ ਵੱਲੋਂ ਭਾਰਤ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਦੇਸ਼ ਦੇ ਉੱਘੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਕੁਸ਼ਲ ਅਤੇ ਅਗਾਂਹਵਧੂ ਅਗਵਾਈ ਹੇਠ “ਪਿੰਡ ਚਲੋ ਅਭਿਆਨ” ਪ੍ਰੋਗਰਾਮ ਤਹਿਤ 10 ਫਰਵਰੀ ਨੂੰ ਪਿੰਡ ਰੁੜਕੀ (ਸਰਹਿੰਦ) ਫਤਹਿਗੜ੍ਹ ਸਾਹਿਬ ਵਿਖੇ ਮੋਰਚਾ ਸੂਬਾ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਆਪਣੇ ਟੀਮ ਨਾਲ ਪੁਹੰਚੇ । ਉਨਾਂ ਦੱਸਿਆ ਕਿ ਇਸ ਦਾ ਉਦੇਸ਼ ਆਗਾਮੀ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸ਼ਾਨਦਾਰ ਕਾਰਗੁਜ਼ਾਰੀ ਨੂੰ ਯਕੀਨੀ ਬਣਾਉਣਾ ਹੈ, ਨਾਲ ਹੀ ਅਨੁਸੂਚਿਤ ਜਾਤੀ ਭਾਈਚਾਰੇ ਦੀ ਭਲਾਈ ਅਤੇ ਕੇਂਦਰ ਦੀ ਭਾਜਪਾ ਸਰਕਾਰ ਅਧੀਨ ਇਸ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਸ੍ਰ ਕੈਂਥ ਨੇ ਅੱਗੇ ਕਿਹਾ ਕਿ ਦੇਸ਼ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਪੰਜਾਬ ਭਾਜਪਾ ਨੂੰ ਵੱਖ-ਵੱਖ ਸਕੀਮਾਂ ਤੋਂ ਜਾਣੂ ਕਰਵਾ ਕੇ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨਾ ਹੈ। ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਸਮਾਨਤਾ ਨੂੰ ਯਕੀਨੀ ਬਣਾ ਕੇ ਇੱਕ ਮਜ਼ਬੂਤ, ਸਵੈ-ਨਿਰਭਰ ਅਤੇ ਖੁਸ਼ਹਾਲ ਸਮਾਜ ਦਾ ਨਿਰਮਾਣ ਕਰਨਾ ਸਮੇਂ ਦੀ ਲੋੜ ਹੈ। ਸਾਬਕਾ ਸਰਪੰਚ ਬਲਵੀਰ ਸਿੰਘ ਰੁੜਕੀ ਨੇ ਮੀਟਿੰਗ ਦਾ ਪ੍ਰਬੰਧ ਕੀਤੀ। ਸ੍ਰ ਕੈਂਥ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਵੱਖ-ਵੱਖ ਸਕੀਮਾਂ ਨੂੰ ਗਰੀਬ ਪਰਿਵਾਰਾਂ ਤੱਕ ਪਹੁੰਚਾਉਣ ਵਿੱਚ ਟਾਲ- ਮੋਟਲ ਵਾਲੀ ਨੀਤੀ ਦੀ ਰਵਾਇਤ ਅਪਣਾਈ ਜਾ ਰਹੀ ਹੈ। ਪਿੰਡ ਵਾਸੀਆਨ ਨੇ ਦੱਸਿਆ ਕਿ ਉੱਜਵਲਾ ਯੋਜਨਾ,ਸਵੱਛ ਭਾਰਤ ਸਕੀਮ, ਪ੍ਰਧਾਨ ਮੰਤਰੀ ਆਵਾਸ ਯੋਜਨਾ,ਮਨਰੇਗਾ ਵਰਕਰਾਂ ਨੂੰ ਪੇਮੈਂਟ ਭੁਗਤਾਨ ਵਿਚ ਦੇਰੀ ਅਤੇ ਕਾਨਟੈਕਟ ਵਰਕਰ ਨੂੰ ਸਹੂਲਤਾਂ ਤੋਂ ਵਾਂਝਿਆ ਕੀਤਾ ਜਾ ਰਿਹਾ ਹੈ। ਸ੍ਰ ਕੈਂਥ ਨੇ ਭਰੋਸਾ ਦਿਵਾਇਆ ਕਿ ਤੁਹਾਡੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।ਪਿੰਡ ਵਾਸੀਆਂ ਨੂੰ ਨਮੋ ਐਪ ਨਾਲ ਜੁੜਨ ਲਈ ਉਤਸ਼ਾਹਿਤ ਕੀਤਾ ਗਿਆ।ਪਿੰਡ ਦੀਆਂ ਵੱਡੀ ਗਿਣਤੀ ਵਿੱਚ ਔਰਤ-ਮਰਦਾਂ ਨੇ “ਪਿੰਡ ਚੱਲੋ ਅਭਿਆਨ” ਪ੍ਰੋਗਰਾਮ ਦਾ ਨਿੱਘਾ ਸਵਾਗਤ ਕੀਤਾ ਅਤੇ ਪ੍ਰੋਗਰਾਮ ਵਿਚ ਸ਼ਾਮਿਲ ਹੋਏ।