????ਕੱਲ੍ਹ ਜੇਲ੍ਹ ‘ਚੋਂ ਬਾਹਰ ਆਉਣਗੇ ਮਨੀਸ਼ ਸਿਸੋਦੀਆ; 3 ਦਿਨਾਂ ਦੀ ਜ਼ਮਾਨਤ ਮਿਲੀ
ਨਵੀਂ ਦਿੱਲੀ, 12 ਫ਼ਰਵਰੀ – ਨਿਊਜ਼ਲਾਈਨ ਐਕਸਪ੍ਰੈਸ – ਦਿੱਲੀ ਦੇ ਕਥਿਤ ਸ਼ਰਾਬ ਘਪਲੇ ਵਿੱਚ ਕਰੀਬ ਇੱਕ ਸਾਲ ਤੋਂ ਜੇਲ੍ਹ ਵਿੱਚ ਬੰਦ AAP ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਡਿਪਟੀ CM ਮਨੀਸ਼ ਸਿਸੋਦੀਆ ਨੂੰ ਅੰਤਰਿਮ ਜ਼ਮਾਨਤ ਮਿਲ ਗਈ ਹੈ। ਉਹ ਤਿੰਨ ਦਿਨਾਂ ਲਈ ਜੇਲ੍ਹ ਤੋਂ ਬਾਹਰ ਰਹਿਣਗੇ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਨੂੰ ਉਨ੍ਹਾਂ ਦੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਇਹ ਰਾਹਤ ਦਿੱਤੀ ਗਈ ਹੈ। ਉਹ 13 ਤੋਂ 15 ਫਰਵਰੀ ਤੱਕ ਜੇਲ੍ਹ ਤੋਂ ਬਾਹਰ ਰਹਿਣਗੇ।
