????ਕਿਸਾਨਾਂ ਦੇ ਸਮਰਥਨ ‘ਚ ਆਈ ਐਸੋਸੀਏਸ਼ਨ
ਪਟਿਆਲਾ, 15 ਫ਼ਰਵਰੀ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਪੈਟਰੋਲ ਪੰਪ ਮਾਲਕ ਵੀ ਕਿਸਾਨਾਂ ਦੇ ਹੱਕ ਵਿੱਚ ਨਿੱਤਰ ਆਏ ਹਨ। ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਨੇ ਵੀ ਕਿਸਾਨਾਂ ਦਾ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ। ਪੈਟਰੋਲ ਪੰਪ ਮਾਲਕਾਂ ਨੇ ਅੱਜ ਪੂਰਾ ਦਿਨ ਕੰਪਨੀਆਂ ਤੋਂ ਪੈਟਰੋਲ ਨਾ ਖਰੀਦਣ ਦਾ ਫੈਸਲਾ ਕੀਤਾ ਹੈ, ਜਦਕਿ ਹੁਣ ਸ਼ੁੱਕਰਵਾਰ ਨੂੰ ਵੀ ਪੈਟਰੋਲ ਪੰਪ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਬੰਦ ਰਹਿਣਗੇ ਅਤੇ ਕਿਸੇ ਵੀ ਵਾਹਨ ‘ਚ ਪੈਟਰੋਲ ਨਹੀਂ ਪਾਇਆ ਜਾਵੇਗਾ।
