newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home Chandigarh ????ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਕਾਨੂੰਗੋ ਗ੍ਰਿਫਤਾਰ

????ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਕਾਨੂੰਗੋ ਗ੍ਰਿਫਤਾਰ

by Newslineexpres@1

????ਮੁਲਜਮ ਮੰਗ ਰਿਹਾ ਸੀ ਲੱਖ ਰੁਪਈਆ ਹੋਰ

ਚੰਡੀਗੜ੍ਹ, 17 ਫਰਵਰੀ – ਨਿਊਜ਼ ਲਾਈਨ ਐਕਸਪ੍ਰੈਸ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਐਸ.ਬੀ.ਐਸ.ਨਗਰ ਜ਼ਿਲ੍ਹੇ ਦੇ ਕਸਬਾ ਰਾਹੋਂ ਦੇ ਇੱਕ ਸੇਵਾਮੁਕਤ ਕਾਨੂੰਗੋ ਸੁਤੰਤਰ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗਿਫਤਾਰ ਕੀਤਾ ਹੈ।
ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਤਹਿਸੀਲ ਨਵਾਂਸ਼ਹਿਰ ਦੇ ਪਿੰਡ ਛੋਕਰਾ ਦੇ ਵਸਨੀਕ ਹਰਮੇਲ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਉਸਦੇ ਪਰਿਵਾਰ ਦੀ ਜੱਦੀ ਜ਼ਮੀਨ ਦੀ ਵੰਡ ਸਬੰਧੀ ਚੱਲਦੇ ਇੱਕ ਕੇਸ ਵਿੱਚ ਮੱਦਦ ਕਰਨ ਬਦਲੇ ਇੱਕ ਲੱਖ ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ ਅਤੇ ਤਹਿਸੀਲਦਾਰ ਅਤੇ ਪਟਵਾਰੀ ਦੇ ਨਾਮ ਉੱਪਰ ਹੁਣ ਇੱਕ ਲੱਖ ਰੁਪਏ ਹੋਰ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਉਕਤ ਕਾਨੂੰਗੋ ਵੱਲੋਂ ਰਿਸ਼ਵਤ ਦੀ ਮੰਗ ਕਰਦਿਆਂ ਕੀਤੀ ਗਈ ਮੰਗ ਦੀ ਰਿਕਾਰਡਿੰਗ ਵੀ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।
ਇਸ ਸਬੰਧੀ ਵਿਜੀਲੈਂਸ ਰੇਂਜ ਜਲੰਧਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਦੋਸ਼ਾਂ ਨੂੰ ਸਹੀ ਤੇ ਦਰੁੱਸਤ ਪਾਇਆ ਤੇ ਇਸ ਪੜਤਾਲੀਆ ਰਿਪੋਰਟ ਦੇ ਆਧਾਰ ‘ਤੇ ਉਕਤ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Related Articles

Leave a Comment