


???? ਵੀਰ ਹਕੀਕਤ ਰਾਏ ਦਾ ਸ਼ਹੀਦੀ ਦਿਵਸ ਤੇ ਮਾਂ ਸਰਸਵਤੀ ਜੀ ਦਾ ਪ੍ਰਗਟ ਦਿਵਸ ਬੜੀ ਸ਼ਰਧਾ ਤੇ ਉਤਸਾਹ ਨਾਲ ਮਨਾਇਆ
???? ਪ੍ਰਿੰਸੀਪਲ ਸਰਲਾ ਭਟਨਾਗਰ ਨੇ ਵਿਦਿਅਰਥੀਆਂ ਨੂੰ ਦੇਸ਼ ਤੇ ਧਰਮ ਦੀ ਸੇਵਾ ਤੇ ਰੱਖਿਆ ਲਈ ਹਮੇਸ਼ਾ ਤਿਆਰ ਰਹਿਣ ਲਈ ਕੀਤਾ ਪ੍ਰੇਰਿਤ
ਪਟਿਆਲਾ – ਸੁਨੀਤਾ ਵਰਮਾ / ਨਿਊਜ਼ਲਾਈਨ ਐਕਸਪ੍ਰੈਸ – ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ ਵੀਰ ਬਾਲਕ ਸ਼ਹੀਦ ਵੀਰ ਹਕੀਕਤ ਰਾਏ ਦਾ ਸ਼ਹੀਦੀ ਦਿਵਸ ਅਤੇ ਮਾਂ ਸਰਸਵਤੀ ਜੀ ਦਾ ਪ੍ਰਗਟ ਦਿਵਸ ਬੜੀ ਸ਼ਰਧਾ ਅਤੇ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਤੇ ਸਾਬਕਾ ਡੀਐਸਪੀ, ਪੰਜਾਬ ਪੁਲਿਸ, ਰਜਿੰਦਰ ਪਾਲ ਆਨੰਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਡਾਕਟਰ ਬੀ ਐਸ ਤੁਲੀ ਤੇ ਨੀਰਜ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਸਕੂਲ ਸਭਾ ਦੇ ਪ੍ਰਧਾਨ ਵਿਪਨ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਗਿਆਨ ਚੰਦ ਰਤਨ, ਮੀਤ ਪ੍ਰਧਾਨ ਸੁਰਿੰਦਰ ਮੋਦਗਿੱਲ, ਸਕੱਤਰ ਅਮਿਤ ਜਿੰਦਲ, ਫਾਈਨੈਂਸ ਸੈਕਟਰੀ ਹਰਿੰਦਰ ਗੁਪਤਾ, ਵੇਦ ਪ੍ਰਕਾਸ਼ ਸਿੰਗਲਾ, ਸੀਮਾ ਜੋਸ਼ੀ, ਦੀਪਕ ਸੇਠੀ ਸਮੂਹ ਮੈਂਬਰ ਸਾਹਿਬਾਨ ਸਮੇਤ ਸਕੂਲ ਪ੍ਰਿੰਸੀਪਲ ਸ੍ਰੀਮਤੀ ਸਰਲਾ ਭਟਨਾਗਰ ਤੇ ਸਟਾਫ ਮੈਂਬਰਾਂ ਵੱਲੋਂ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਮੁੱਖ ਮਹਿਮਾਨ ਸਾਬਕਾ ਡੀਐਸਪੀ ਰਾਜਿੰਦਰ ਪਾਲ ਅਨੰਦ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਮੁੱਖ ਮਹਿਮਾਨ ਦੇ ਨਾਲ ਸਕੂਲ ਸਭਾ ਦੇ ਪ੍ਰਧਾਨ ਵਿਪਨ ਸ਼ਰਮਾ, ਸਮੂਹ ਮੈਂਬਰ ਸਾਹਿਬਾਨਾਂ ਤੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਸਰਲਾ ਭਟਨਾਗਰ, ਸਕੂਲ ਅਧਿਆਪਕ ਤੇ ਵਿਦਿਆਰਥੀਆਂ ਵੱਲੋਂ ਵੀਰ ਬਾਲਕ ਸ਼ਹੀਦ ਵੀਰ ਹਕੀਕਤ ਰਾਏ ਜੀ ਨੂੰ ਫੁੱਲ ਮਾਲਾ ਭੇਂਟ ਕਰਕੇ ਸ਼ਰਧਾਂਜਲੀ ਦਿੱਤੀ ਗਈ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ, ਸਰਸਵਤੀ ਵੰਦਨਾ ਤੇ ਬਸੰਤ ਬਹਾਰ ਦੇ ਨਾਲ ਸੰਬੰਧਤ ਗੀਤਾਂ ਰਾਹੀਂ ਸਭ ਦਾ ਮਨ ਮੋਹਿਆ। ਮੁੱਖ ਮਹਿਮਾਨ ਸਾਹਿਬ ਸ੍ਰੀ ਆਨੰਦ ਨੇ ਵਿਦਿਆਰਥੀਆਂ ਨੂੰ ਆਪਣੀ ਕੌਮ ਦੇ ਸ਼ਹੀਦਾਂ ਨੂੰ ਸਦਾ ਯਾਦ ਰੱਖਣ ਦਾ ਸੰਦੇਸ਼ ਦਿੱਤਾ। ਡਾਕਟਰ ਬੀ ਐਸ ਤੂਲੀ ਨੇ ਵਿਦਿਆਰਥੀਆਂ ਨੂੰ ਆਪਣੇ ਧਰਮ ਦੀ ਰੱਖਿਆ ਤੇ ਦੂਜੇ ਧਰਮਾਂ ਦਾ ਸਨਮਾਨ ਕਰਨ ਦਾ ਸੰਦੇਸ਼ ਦਿੱਤਾ। ਸਭਾ ਦੇ ਉਘੇ ਮੈਂਬਰ ਸਾਹਿਬਾਨ ਵੇਦ ਪ੍ਰਕਾਸ਼ ਸਿੰਗਲਾ ਨੇ ਸਭ ਨੂੰ ਆਪਣੇ ਆਪਣੇ ਧਰਮ ਵਿੱਚ ਦ੍ਰਿੜ ਰਹਿਣ ਦਾ ਸੰਦੇਸ਼ ਦਿੱਤਾ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਸਰਲਾ ਭਟਨਾਗਰ ਨੇ ਆਏ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਤੇ ਵਿਦਿਆਰਥੀਆਂ ਨੂੰ ਆਪਣੇ ਦੇਸ਼ ਤੇ ਧਰਮ ਦੀ ਰੱਖਿਆ ਲਈ ਹਮੇਸ਼ਾ ਤਿਆਰ ਰਹਿਣ ਅਤੇ ਤਨ ਮਨ ਧਨ ਨਾਲ ਸੇਵਾ ਕਰਨ ਲਈ ਪ੍ਰੇਰਿਤ ਕੀਤਾ। Newsline Express

