newslineexpres

Home Chandigarh ????ਪੰਜਾਬ ਦੇ 7 ਜ਼ਿਲ੍ਹਿਆਂ ‘ਚ 24 ਫਰਵਰੀ ਤੱਕ ਬੰਦ ਰਹੇਗਾ ਇੰਟਰਨੈੱਟ; ਪਾਬੰਦੀ ਵਧਾਈ

????ਪੰਜਾਬ ਦੇ 7 ਜ਼ਿਲ੍ਹਿਆਂ ‘ਚ 24 ਫਰਵਰੀ ਤੱਕ ਬੰਦ ਰਹੇਗਾ ਇੰਟਰਨੈੱਟ; ਪਾਬੰਦੀ ਵਧਾਈ

by Newslineexpres@1

ਪਟਿਆਲਾ, 18 ਫ਼ਰਵਰੀ – ਨਿਊਜ਼ਲਾਈਨ ਐਕਸਪ੍ਰੈਸ – ਕਿਸਾਨ ਅੰਦੋਲਨ ਦਾ ਅੱਜ 6ਵਾਂ ਦਿਨ ਹੈ। ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ। ਕਿਸਾਨਾਂ ਦੀ ਅੱਜ ਕੇਂਦਰ ਸਰਕਾਰ ਨਾਲ ਚੌਥੇ ਗੇੜ ਦੀ ਮੀਟੰਗ ਸ਼ਾਮ 6 ਵਜੇ ਚੰਡੀਗੜ੍ਹ ਵਿਖੇ ਹੋਵੇਗੀ। ਇਸੇ ਵਿਚਾਲੇ ਪੰਜਾਬ ਵਿੱਚ ਇੰਟਰਨੈੱਟ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਇੰਟਰਨੈੱਟ ਸੇਵਾਵਾਂ ‘ਤੇ ਪਾਬੰਦੀ ਵਧਾ ਦਿੱਤੀ ਗਈ ਹੈ। ਦਰਅਸਲ, ਪੰਜਾਬ ਵਿੱਚ ਹਰਿਆਣਾ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਸੀ। ਹੁਣ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਇਹ ਪਾਬੰਦੀ 24 ਫਰਵਰੀ ਤੱਕ ਵਧਾ ਦਿੱਤੀ ਗਈ ਹੈ। ਸੂਬੇ ਦੇ 7 ਜ਼ਿਲ੍ਹਿਆਂ ਦੇ ਕਈ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਠੱਪ ਕਰ ਦਿੱਤੀਆਂ ਗਈਆਂ ਹਨ।

ਇੰਟਰਨੈੱਟ ਸੇਵਾਵਾਂ ਠੱਪ ਹੋਣ ਵਾਲੇ 7 ਜ਼ਿਲ੍ਹਿਆਂ ਵਿੱਚ ਪਟਿਆਲਾ, ਮੋਹਾਲੀ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਮਾਨਸਾ, ਸੰਗਰੂਰ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਦੇ ਕੁਝ ਇਲਾਕੇ ਸ਼ਾਮਲ ਹਨ।

Related Articles

Leave a Comment