Skip to main content

newslineexpres

Breaking News
🚩 31 ਅਗਸਤ ਤੱਕ ਅਣਅਧਿਕਾਰਿਤ ਮੱਛੀ ਵਿਕ੍ਰੇਤਾਵਾਂ ਨੂੰ ਨਵੀਂ ਮੱਛੀ ਮੰਡੀ ’ਚ ਸ਼ਿਫਟ ਕਰਵਾਉਣ ਲਈ ਡੀਸੀ ਦੇ ਨਗਰ ਨਿਗਮ ਨੂੰ ਨਿਰਦੇਸ਼ 🚩 ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਬਲੋਵਾਲ ਵਿਖੇ ਸੜਕ ਦਾ ਕੰਮ ਜਲਦ ਮੁਕੰਮਲ ਕਰਕੇ ਡੇਅਰੀ ਫਾਰਮਰਜ਼ ਨੂੰ ਸ਼ਿਫਟ ਕੀਤਾ ਜਾਵੇ : ਡਾ. ਹਿਮਾਂਸ਼ੂ ਅਗਰਵਾਲ 🚩 ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ ‘ਚ ਬਣਾਇਆ ਮੋਹਰੀ-ਬਲਤੇਜ ਸਿੰਘ ਪੰਨੂ 🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ
Joe Rogan Podcasts You Must Listen
Home Chandigarh ????ਸਰਕਾਰੀ ਸਕੂਲਾਂ ’ਚ ਦਾਖਲੇ ਲਈ ਪਟਿਆਲਾ ਜ਼ਿਲ੍ਹੇ ’ਚ ਚਲਾਈ ਦਾਖਲਾ ਮੁਹਿੰਮ

????ਸਰਕਾਰੀ ਸਕੂਲਾਂ ’ਚ ਦਾਖਲੇ ਲਈ ਪਟਿਆਲਾ ਜ਼ਿਲ੍ਹੇ ’ਚ ਚਲਾਈ ਦਾਖਲਾ ਮੁਹਿੰਮ

by Newslineexpres@1

????ਸਰਕਾਰੀ ਸਕੂਲਾਂ ਦੀਆਂ ਵਿਸ਼ੇਸ਼ਤਾਵਾਂ, ਪ੍ਰਾਪਤੀਆਂ ਤੇ ਮਿਆਰੀ ਸਿੱਖਿਆ ਬਾਰੇ ਦਿੱਤੀ ਜਾਣਕਾਰੀ

ਪਟਿਆਲਾ, 20 ਫਰਵਰੀ: ਨਿਊਜ਼ ਲਾਈਨ ਐਕਸਪ੍ਰੈਸ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਵਿੱਚ ਦਾਖਲਾ ਵਧਾਉਣ ਲਈ ਚੱਲ ਰਹੀ ਦਾਖਲਾ ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਗਿੰਨੀ ਦੁੱਗਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈ. ਸਿੱ . ਸੰਜੀਵ ਸ਼ਰਮਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ . ਸਿੱ) ਮਨਵਿੰਦਰ ਕੌਰ ਭੁੱਲਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ( ਸੈ . ਸਿੱ ) ਡਾ. ਰਵਿੰਦਰਪਾਲ ਦੀ ਅਗਵਾਈ ਹੇਠ ਤਿੰਨ ਰੋਜ਼ਾ ਦਾਖਲਾ ਮੁਹਿੰਮ ਚਲਾਈ ਗਈ।


  ਦਾਖਲਾ ਵੈਨ ਨੂੰ ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੈ ਦੁਆਰਾ ਹਰੀ ਝੰਡੀ ਦੇ ਕੇ ਡਿਪਟੀ ਕਮਿਸ਼ਨਰ ਦਫ਼ਤਰ ਪਟਿਆਲਾ ਤੋਂ ਰਵਾਨਾ ਕੀਤਾ ਗਿਆ। ਪਹਿਲੇ ਦਿਨ ਇਹ ਵੈਨ ਪਟਿਆਲਾ -1, ਰਾਜਪੁਰਾ -2, ਰਾਜਪੁਰਾ – 1, ਡਾਹਰੀਆਂ, ਘਨੌਰ  ਅਤੇ ਭੁਨਰਹੇੜੀ – 2 ਸਿੱਖਿਆ ਬਲਾਕਾਂ ਦੇ ਵੱਖ-ਵੱਖ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਵਿੱਚੋਂ ਹੁੰਦੀ ਹੋਈ ਬੱਸ ਸਟੈਂਡ, ਸਨੌਰ ਪਹੁੰਚੀ। ਦੂਸਰੇ ਦਿਨ ਇਸ ਵੈਨ ਦੁਆਰਾ ਪਟਿਆਲਾ – 2, ਪਟਿਆਲਾ – 3, ਭਾਦਸੋਂ – 2, ਬਾਬਰਪੁਰ ਅਤੇ ਭਾਦਸੋਂ -1 ਆਦਿ ਸਿੱਖਿਆ ਬਲਾਕਾਂ ਦੇ ਵੱਖ-ਵੱਖ ਪਿੰਡਾਂ-ਸ਼ਹਿਰਾਂ ਵਿੱਚ ਪਹੁੰਚ ਕੀਤੀ ਗਈ। ਤੀਸਰੇ ਦਿਨ ਇਸ ਵੈਨ ਨੇ ਭੁਨਰਹੇੜੀ -1, ਦੇਵੀਗੜ੍ਹ, ਸਮਾਣਾ -2, ਸਮਾਣਾ – 3 ਅਤੇ ਸਮਾਣਾ – 1 ਦੇ ਵੱਖ ਵੱਖ ਪਿੰਡਾਂ, ਕਸਬਿਆਂ ਅਤੇ ਤਹਿਸੀਲਾਂ ਵਿੱਚ ਦਾਖਲਾ ਮੁਹਿੰਮ ਤਹਿਤ ਪ੍ਰਚਾਰ ਕੀਤਾ।
  ਵੱਖ-ਵੱਖ ਪਿੰਡਾਂ-ਸ਼ਹਿਰਾਂ ਵਿੱਚ ਕੀਤੇ ਗਏ ਪੜਾਵਾਂ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਗਿੰਨੀ ਦੁੱਗਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈ. ਸਿੱ . ਸੰਜੀਵ ਸ਼ਰਮਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ . ਸਿੱ) ਮਨਵਿੰਦਰ ਕੌਰ ਭੁੱਲਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ . ਸਿੱ) ਡਾ. ਰਵਿੰਦਰਪਾਲ ਅਤੇ ਵੱਖ-ਵੱਖ ਬਲਾਕਾਂ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਵੱਲੋਂ ਲੋਕਾਂ ਨੂੰ ਸਰਕਾਰੀ ਸਕੂਲਾਂ ਦੀਆਂ ਵਿਸ਼ੇਸ਼ਤਾਵਾਂ, ਪ੍ਰਾਪਤੀਆਂ ਅਤੇ ਉੱਚ ਮਿਆਰੀ ਪੜ੍ਹਾਈ ਬਾਰੇ ਗੱਲਬਾਤ ਕਰਦਿਆਂ ਲੋਕਾਂ ਨੂੰ ਆਪਣੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਉਨ੍ਹਾਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਲਈ ਪ੍ਰੇਰਿਤ ਕੀਤਾ।
  ਇਸ ਮੌਕੇ ਜ਼ਿਲ੍ਹਾ ਦਾਖਲਾ ਟੀਮ ਦੀ ਅਗਵਾਈ ਵਿੱਚ ਵੱਖ-ਵੱਖ ਬਲਾਕਾਂ ਦੀਆਂ ਦਾਖਲਾ ਟੀਮਾਂ ਵੱਲੋਂ ਦਾਖਲਾ ਵੈਨ ਦੇ ਪੜਾਅ ਵਾਲੀਆਂ ਥਾਵਾਂ ਉੱਪਰ ਵਿਸ਼ੇਸ਼ ਦਾਖਲਾ ਬੂਥ ਲਗਾ ਕੇ ਦਾਖ਼ਲੇ ਕੀਤੇ ਗਏ ਅਤੇ ਲੋਕਾਂ ਨੂੰ ਆਨਲਾਈਨ ਅਤੇ ਆਫ਼ਲਾਈਨ ਦਾਖ਼ਲਿਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਸਮੇਂ ਸਟੇਟ ਕੋਰ ਕਮੇਟੀ ਮੈਂਬਰ ਜਗਜੀਤ ਸਿੰਘ ਵਾਲੀਆ, ਸਮਾਰਟ ਸਕੂਲ ਕੋਆਰਡੀਨੇਟਰ ਲਖਵਿੰਦਰ ਸਿੰਘ ਕੌਲੀ, ਰਾਜਵੰਤ ਸਿੰਘ, ਨਵਦੀਪ ਸਿੰਘ, ਅਵਤਾਰ ਸਿੰਘ, ਪਰਵਿੰਦਰ ਸਿੰਘ,  ਨਰਿੰਦਰ ਸਿੰਘ, ਕੁਲਦੀਪ ਸਿੰਘ ਅਤੇ ਹੋਰ ਹਾਜ਼ਰ ਸਨ |

Related Articles

Leave a Comment