Skip to main content

newslineexpres

Breaking News
🚩 31 ਅਗਸਤ ਤੱਕ ਅਣਅਧਿਕਾਰਿਤ ਮੱਛੀ ਵਿਕ੍ਰੇਤਾਵਾਂ ਨੂੰ ਨਵੀਂ ਮੱਛੀ ਮੰਡੀ ’ਚ ਸ਼ਿਫਟ ਕਰਵਾਉਣ ਲਈ ਡੀਸੀ ਦੇ ਨਗਰ ਨਿਗਮ ਨੂੰ ਨਿਰਦੇਸ਼ 🚩 ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਬਲੋਵਾਲ ਵਿਖੇ ਸੜਕ ਦਾ ਕੰਮ ਜਲਦ ਮੁਕੰਮਲ ਕਰਕੇ ਡੇਅਰੀ ਫਾਰਮਰਜ਼ ਨੂੰ ਸ਼ਿਫਟ ਕੀਤਾ ਜਾਵੇ : ਡਾ. ਹਿਮਾਂਸ਼ੂ ਅਗਰਵਾਲ 🚩 ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ ‘ਚ ਬਣਾਇਆ ਮੋਹਰੀ-ਬਲਤੇਜ ਸਿੰਘ ਪੰਨੂ 🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ
Joe Rogan Podcasts You Must Listen
Home Chandigarh ????3,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ 

????3,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ 

by Newslineexpres@1

ਚੰਡੀਗੜ੍ਹ, 20 ਫ਼ਰਵਰੀ: ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੁਲਿਸ ਚੌਕੀ ਗ੍ਰੀਨ ਐਵੀਨਿਊ, ਅੰਮ੍ਰਿਤਸਰ ਸ਼ਹਿਰ ਵਿਖੇ ਤਾਇਨਾਤ ਸੀਨੀਅਰ ਸਿਪਾਹੀ ਨਿਸ਼ਾਨ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਰਜਿੰਦਰ ਸਿੰਘ ਵਾਸੀ ਨਵੀਂ ਅਬਾਦੀ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਚੋਰੀ ਦੇ ਇੱਕ ਕੇਸ ਵਿੱਚ ਉਸਦਾ ਵਾਹਨ ‘ਸੁਪਰਦਾਰੀ’ ‘ਤੇ ਛੱਡਣ ਬਦਲੇ 3,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਨੇ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਟੀਮ ਨੇ ਮੌਕੇ ‘ਤੇ ਉਸ ਦੇ ਕਬਜ਼ੇ ‘ਚੋਂ ਰਿਸ਼ਵਤ ਦੀ ਰਕਮ ਬਰਾਮਦ ਕੀਤੀ।

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਤਫਤੀਸ਼ ਜਾਰੀ ਹੈ।

Related Articles

Leave a Comment