ਜਲੰਧਰ, 22 ਫਰਵਰੀ : ਨਿਊਜ਼ਲਾਈਨ ਐਕਸਪ੍ਰੈਸ – ਖਨੌਰੀ ਬਾਰਡਰ ’ਤੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਗੋਲੀ ਲੱਗਣ ਨਾਲ ਮੌਤ ਹੋਣ ਤੋਂ ਭੜਕੇ ਕਿਸਾਨਾਂ ਨੇ ਜਲੰਧਰ-ਦਿੱਲੀ ਹਾਈਵੇਅ ਜਾਮ ਕਰ ਦਿੱਤਾ ਹੈ। ਇਹ ਹਾਈਵੇਅ ਸਵੇਰੇ 11.00 ਵਜੇ ਤੋਂ ਦੁਪਹਿਰ 2.00 ਵਜੇ ਤੱਕ ਜਾਮ ਰਹੇਗਾ। ਪੁਲਿਸ ਨੇ ਇਸ ਜਾਮ ਨੂੰ ਲੈ ਕੇ ਟ੍ਰੈਫਿਕ ਡਾਈਵਰਟ ਕੀਤਾ ਹੈ। ਫਿਲੌਰ ਤੋਂ ਨੂਰਮਹਿਲ ਅਤੇ ਫਿਲੌਰ ਤੋਂ ਨਵਾਂਸ਼ਹਿਰ ਜਾਣ ਲਈ ਟ੍ਰੈਫਿਕ ਡਾਈਵਰਟ ਕੀਤਾ ਗਿਆ ਹੈ। ਇਸੇ ਤਰੀਕੇ ਅੰਮ੍ਰਿਤਸਰ ਜਾਣ ਵਾਲਿਆਂ ਨੂੰ ਲਾਡੋਵਾਲ ਦੇ ਰਸਤੇ ਭੇਜਿਆ ਜਾ ਰਿਹਾ ਹੈ। ਇਹ ਹਾਈਵੇਅ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਕਾਰਕੁੰਨਾਂ ਨੇ ਜਾਮ ਕੀਤਾ ਹੈ, ਜੋ ਸ਼ੁਭਕਰਨ ਸਿੰਘ ਦੇ ਕਤਲ ਲਈ ਹਰਿਆਣਾ ਪੁਲਿਸ ’ਤੇ ਕੇਸ ਦਰਜ ਕਰਨ ਦੀ ਮੰਗ ਕਰ ਰਹੇ ਹਨ।
previous post
