Skip to main content

newslineexpres

Breaking News
🚩 31 ਅਗਸਤ ਤੱਕ ਅਣਅਧਿਕਾਰਿਤ ਮੱਛੀ ਵਿਕ੍ਰੇਤਾਵਾਂ ਨੂੰ ਨਵੀਂ ਮੱਛੀ ਮੰਡੀ ’ਚ ਸ਼ਿਫਟ ਕਰਵਾਉਣ ਲਈ ਡੀਸੀ ਦੇ ਨਗਰ ਨਿਗਮ ਨੂੰ ਨਿਰਦੇਸ਼ 🚩 ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਬਲੋਵਾਲ ਵਿਖੇ ਸੜਕ ਦਾ ਕੰਮ ਜਲਦ ਮੁਕੰਮਲ ਕਰਕੇ ਡੇਅਰੀ ਫਾਰਮਰਜ਼ ਨੂੰ ਸ਼ਿਫਟ ਕੀਤਾ ਜਾਵੇ : ਡਾ. ਹਿਮਾਂਸ਼ੂ ਅਗਰਵਾਲ 🚩 ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ ‘ਚ ਬਣਾਇਆ ਮੋਹਰੀ-ਬਲਤੇਜ ਸਿੰਘ ਪੰਨੂ 🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ
Joe Rogan Podcasts You Must Listen
Home Chandigarh ????ਪੰਜਾਬ ਪੁਲਿਸ ਨੇ ਲੋਕਾਂ ਤੱਕ ਸੁਖਾਲੀ ਪਹੁੰਚ ਵਧਾਉਣ ਲਈ ਨਵੀਂ ਟਰੈਫਿਕ ਸਲਾਹਕਾਰ ਕਮੇਟੀ ਦਾ ਕੀਤਾ ਗਠਨ 

????ਪੰਜਾਬ ਪੁਲਿਸ ਨੇ ਲੋਕਾਂ ਤੱਕ ਸੁਖਾਲੀ ਪਹੁੰਚ ਵਧਾਉਣ ਲਈ ਨਵੀਂ ਟਰੈਫਿਕ ਸਲਾਹਕਾਰ ਕਮੇਟੀ ਦਾ ਕੀਤਾ ਗਠਨ 

by Newslineexpres@1

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ

– ਕਮੇਟੀ ਜਨਤਕ ਪਹੁੰਚ ਨੂੰ ਵਧਾਉਣ ਵਿੱਚ ਕਰੇਗੀ ਮਦਦ  ਅਤੇ ਟਰੈਫਿਕ ਪ੍ਰਬੰਧਨ ਵਿੱਚ ਨਿਭਾਏਗੀ ਅਹਿਮ ਸਹਿਯੋਗੀ ਭੂਮਿਕਾ : ਏ.ਡੀ.ਜੀ.ਪੀ. ਟਰੈਫਿਕ  ਏ.ਐਸ. ਰਾਏ

ਚੰਡੀਗੜ੍ਹ, 24 ਫਰਵਰੀ: ਨਿਊਜ਼ਲਾਈਨ ਐਕਸਪ੍ਰੈਸ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਭਰ ਵਿੱਚ ਜਨਤਕ ਸ਼ਮੂਲੀਅਤ ਨੂੰ ਮਜ਼ਬੂਤ ਕਰਨ ਅਤੇ ਟਰੈਫਿਕ ਪ੍ਰਬੰਧਨ ਵਿੱਚ ਸੁਧਾਰ ਲਿਆਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਇੱਕ ਨਵੀਂ ਸੂਬਾ ਪੱਧਰੀ ਟਰੈਫਿਕ ਸਲਾਹਕਾਰ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਬਣਾਈ ਗਈ ਹੈ।

ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਟਰੈਫਿਕ ਅਤੇ ਸੜਕ ਸੁਰੱਖਿਆ) ਏ.ਐਸ ਰਾਏ ਦੀ ਪ੍ਰਧਾਨਗੀ ਹੇਠ ਬਣਾਈ ਗਈ ਇਸ ਕਮੇਟੀ ਵਿੱਚ ਪੰਜਾਬ ਭਰ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਕਮਿਊਨਿਟੀ-ਅਧਾਰਿਤ ਸੰਸਥਾਵਾਂ (ਸੀਬੀਓਜ਼) ਦੇ ਨੁਮਾਇੰਦੇ ਅਤੇ ਨਿੱਜੀ ਵਿਅਕਤੀ ਮੈਂਬਰਾਂ ਵਜੋਂ  ਸ਼ਾਮਲ ਹਨ। ਵੱਖ-ਵੱਖ ਜ਼ਿਲਿ੍ਹਆਂ ਤੋਂ ਘੱਟੋ-ਘੱਟ 14 ਐਨਜੀਓ/ਸੀਬੀਓਜ਼ ਦੇ ਮੈਂਬਰਾਂ ਨੇ ਉਦਘਾਟਨੀ ਮੀਟਿੰਗ ਵਿੱਚ ਹਿੱਸਾ ਲਿਆ ਅਤੇ ਆਪਣੀ ਕੀਮਤੀ  ਜਾਣਕਾਰੀ ਸਾਂਝੀ ਕੀਤੀ ਅਤੇ ਸੁਝਾਅ ਦਿੱਤੇ।

ਏ.ਡੀ.ਜੀ.ਪੀ. ਏ.ਐਸ. ਰਾਏ ਨੇ ਕਿਹਾ ਕਿ ਇਸ ਕਮੇਟੀ ਦਾ ਮੁੱਢਲਾ ਉਦੇਸ਼ ਜਨਤਕ ਪਹੁੰਚ ਨੂੰ ਵਧਾਉਣਾ ਅਤੇ ਟਰੈਫਿਕ ਪ੍ਰਬੰਧਨ ਅਤੇ ਟਰੈਫਿਕ ਨਿਯਮ ਲਾਗੂ ਕਰਨ ਲਈ ਇੱਕ ਸਹਿਯੋਗੀ ਪਹੁੰਚ ਨੂੰ ਉਤਸ਼ਾਹਿਤ ਕਰਨਾ ਹੈ।  ਉਨ੍ਹਾਂ ਕਿਹਾ ਕਿ ‘‘ਸੀਬੀਓਜ਼ ਅਤੇ ਵੱਖੋ-ਵੱਖਰੀ ਵਿਚਾਰਧਾਰਾ ਵਾਲੇ ਵਿਅਕਤੀਆਂ ਨੂੰ ਸਰਗਰਮੀ ਨਾਲ ਸ਼ਾਮਲ ਕਰਕੇ, ਸਾਡਾ ਉਦੇਸ਼ ਪੰਜਾਬ ਵਿੱਚ ਇੱਕ ਵਧੇਰੇ ਪ੍ਰਭਾਵੀ ਅਤੇ ਟਿਕਾਊ ਟਰੈਫਿਕ ਵਾਤਾਵਰਣ ਦੀ ਸਿਰਜਣਾ ਕਰਨਾ ਹੈ’’। 

ਮੀਟਿੰਗ ਤੋਂ ਬਾਅਦ, ਕਮੇਟੀ ਮੈਂਬਰਾਂ ਨੂੰ ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ ਦਾ ਦੌਰਾ ਕਰਨ ਦਾ ਵੀ ਮੌਕਾ ਦਿੱਤਾ ਗਿਆ, ਜਿੱਥੇ ਉਨ੍ਹਾਂ ਨੇ ਰਾਜ ਦੀਆਂ ਨਵੀਨਤਮ ਟਰੈਫਿਕ ਪ੍ਰਬੰਧਨ ਪਹਿਲਕਦਮੀਆਂ ਅਤੇ ਤਕਨਾਲੋਜੀਆਂ ਬਾਰੇ ਚੋਖੀ ਜਾਣਕਾਰੀ ਪ੍ਰਾਪਤ ਕੀਤੀ।

ਜ਼ਿਕਰਯੋਗ ਹੈ ਕਿ ਇਹ ਨਵੀਂ ਬਣੀ ਕਮੇਟੀ ਪੰਜਾਬ ਪੁਲਿਸ ਦੀ ਕਮਿਊਨਿਟੀ-ਓਰੀਐਂਟਿਡ ਪੁਲਿਸਿੰਗ ਪ੍ਰਤੀ ਵਚਨਬੱਧਤਾ ਵਿੱਚ ਇੱਕ ਮਹੱਤਵਪੂਰਨ ਕਦਮ ਦੀ ਨਿਸ਼ਾਨਦੇਹੀ ਕਰਦੀ ਹੈ। ਜ਼ਮੀਨੀ ਪੱਧਰ ’ਤੇ ਭਾਈਵਾਲਾਂ ਨਾਲ ਸਾਂਝੇਦਾਰੀ ਕਰਕੇ, ਕਮੇਟੀ ਟਰੈਫਿਕ ਸੁਰੱਖਿਆ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ, ਜ਼ਿੰਮੇਵਾਰੀ ਨਾਲ ਡਰਾਈਵਿੰਗ ਕਰਨ ਲਈ ਪ੍ਰੇਰਨ, ਅਤੇ ਸਥਾਨਕ ਟਰੈਫਿਕ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।

Related Articles

Leave a Comment