Skip to main content

newslineexpres

Breaking News
🚩 31 ਅਗਸਤ ਤੱਕ ਅਣਅਧਿਕਾਰਿਤ ਮੱਛੀ ਵਿਕ੍ਰੇਤਾਵਾਂ ਨੂੰ ਨਵੀਂ ਮੱਛੀ ਮੰਡੀ ’ਚ ਸ਼ਿਫਟ ਕਰਵਾਉਣ ਲਈ ਡੀਸੀ ਦੇ ਨਗਰ ਨਿਗਮ ਨੂੰ ਨਿਰਦੇਸ਼ 🚩 ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਬਲੋਵਾਲ ਵਿਖੇ ਸੜਕ ਦਾ ਕੰਮ ਜਲਦ ਮੁਕੰਮਲ ਕਰਕੇ ਡੇਅਰੀ ਫਾਰਮਰਜ਼ ਨੂੰ ਸ਼ਿਫਟ ਕੀਤਾ ਜਾਵੇ : ਡਾ. ਹਿਮਾਂਸ਼ੂ ਅਗਰਵਾਲ 🚩 ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ ‘ਚ ਬਣਾਇਆ ਮੋਹਰੀ-ਬਲਤੇਜ ਸਿੰਘ ਪੰਨੂ 🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ
Joe Rogan Podcasts You Must Listen
Home Chandigarh ????ਪੰਜਾਬ ਸਰਕਾਰ ਵੱਲੋਂ ਵਾਜਬ ਦਰਾਂ ‘ਤੇ ਰੇਤ ਮੁਹੱਈਆ ਕਰਵਾਉਣ ਲਈ ਖੋਲ੍ਹੀਆਂ ਜਾਣਗੀਆਂ 12 ਹੋਰ ਜਨਤਕ ਖੱਡਾਂ

????ਪੰਜਾਬ ਸਰਕਾਰ ਵੱਲੋਂ ਵਾਜਬ ਦਰਾਂ ‘ਤੇ ਰੇਤ ਮੁਹੱਈਆ ਕਰਵਾਉਣ ਲਈ ਖੋਲ੍ਹੀਆਂ ਜਾਣਗੀਆਂ 12 ਹੋਰ ਜਨਤਕ ਖੱਡਾਂ

by Newslineexpres@1

????ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪੰਜ ਜ਼ਿਲ੍ਹਿਆਂ ਵਿੱਚ 28 ਫ਼ਰਵਰੀ ਨੂੰ ਜਨਤਕ ਰੇਤ ਖੱਡਾਂ ਕੀਤੀਆਂ ਜਾਣਗੀਆਂ ਲੋਕਾਂ ਨੂੰ ਸਮਰਪਿਤ

ਚੰਡੀਗੜ੍ਹ, 27 ਫ਼ਰਵਰੀ: ਨਿਊਜ਼ਲਾਈਨ ਐਕਸਪ੍ਰੈਸ – ਸੂਬਾ ਵਾਸੀਆਂ ਨੂੰ ਵਾਜਬ ਦਰਾਂ ‘ਤੇ ਰੇਤ ਮੁਹੱਈਆ ਕਰਾਉਣਾ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ 12 ਹੋਰ ਜਨਤਕ ਰੇਤ ਖੱਡਾਂ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ।

ਸਰਕਾਰੀ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਚੌਥੇ ਅਤੇ ਪੰਜਵੇਂ ਪੜਾਅ ਤਹਿਤ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ 28 ਫ਼ਰਵਰੀ ਨੂੰ ਪੰਜ ਜ਼ਿਲ੍ਹਿਆਂ ਫ਼ਿਰੋਜ਼ਪੁਰ, ਐਸ.ਬੀ.ਐਸ. ਨਗਰ, ਅੰਮ੍ਰਿਤਸਰ, ਮੋਗਾ ਅਤੇ ਜਲੰਧਰ ਵਿੱਚ 12 ਨਵੀਆਂ ਜਨਤਕ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ ਕਰਨਗੇ।

ਦੱਸ ਦੇਈਏ ਕਿ ਆਮ ਲੋਕਾਂ ਵੱਲੋਂ ਜਨਤਕ ਰੇਤ ਖੱਡਾਂ ਖੋਲ੍ਹਣ ਦੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ ਅਤੇ ਇਸ ਸਮੇਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੁੱਲ 60 ਜਨਤਕ ਖੱਡਾਂ ਚਲ ਰਹੀਆਂ ਹਨ। ਆਮ ਲੋਕਾਂ ਨੂੰ ਹੁਣ ਤੱਕ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ 15.90 ਲੱਖ ਮੀਟ੍ਰਿਕ ਟਨ ਰੇਤ ਪ੍ਰਦਾਨ ਕੀਤੀ ਜਾ ਚੁੱਕੀ ਹੈ, ਜੋ ਇਸ ਪਹਿਲਕਦਮੀ ਦੀ ਸ਼ਾਨਦਾਰ ਸਫ਼ਲਤਾ ਨੂੰ ਦਰਸਾਉਂਦੀ ਹੈ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਇਸ ਵੱਕਾਰੀ ਉਪਰਾਲੇ ਦਾ ਉਦੇਸ਼ ਲੋਕਾਂ ਨੂੰ ਕਿਫ਼ਾਇਤੀ ਦਰਾਂ ‘ਤੇ ਰੇਤ ਮੁਹੱਈਆ ਕਰਵਾਉਣਾ ਹੈ। ਖਣਨ ਅਤੇ ਭੂ-ਵਿਗਿਆਨ ਵਿਭਾਗ ਵੱਲੋਂ ਸ਼ਨਾਖ਼ਤ ਕੀਤੀਆਂ ਗਈਆਂ ਨਵੀਆਂ ਜਨਤਕ ਰੇਤ ਖੱਡਾਂ ਦੇ ਉਦਘਾਟਨ ਨਾਲ ਇਨ੍ਹਾਂ ਖੱਡਾਂ ਦੀ ਕੁੱਲ ਗਿਣਤੀ 72 ਹੋ ਜਾਵੇਗੀ, ਜਿਸ ਨਾਲ ਆਮ ਲੋਕਾਂ ਨੂੰ ਵਧੇਰੇ ਲਾਭ ਮਿਲੇਗਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਨ੍ਹਾਂ ਜਨਤਕ ਰੇਤ ਖੱਡਾਂ ਦੀ ਮਦਦ ਨਾਲ ਵੱਡੀ ਪੱਧਰ ‘ਤੇ ਆਮ ਲੋਕ ਖ਼ੁਦ ਰੇਤ ਦੀ ਖੁਦਾਈ ਕਰਕੇ ਵੇਚ ਸਕਦੇ ਹਨ, ਜਿਸ ਨਾਲ ਬਾਜ਼ਾਰ ਵਿੱਚ ਰੇਤ ਦੀ ਸਪਲਾਈ ਵਧੇਗੀ ਅਤੇ ਰੇਤ ਦੇ ਮਾਰਕੀਟ ਰੇਟ ਵੀ ਘਟਣਗੇ।

ਜ਼ਿਕਰਯੋਗ ਹੈ ਕਿ ਆਮ ਲੋਕਾਂ ਨੂੰ ਸਸਤੀਆਂ ਦਰਾਂ ‘ਤੇ ਰੇਤ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪਹਿਲੇ ਪੜਾਵਾਂ ਤਹਿਤ 10 ਜ਼ਿਲ੍ਹਿਆਂ ਵਿੱਚ ਜਨਤਕ ਰੇਤ ਖੱਡਾਂ ਦਾ ਉਦਘਾਟਨ ਕੀਤਾ ਜਾ ਚੁੱਕਾ ਹੈ।

Related Articles

Leave a Comment