Skip to main content

newslineexpres

Breaking News
🚩 31 ਅਗਸਤ ਤੱਕ ਅਣਅਧਿਕਾਰਿਤ ਮੱਛੀ ਵਿਕ੍ਰੇਤਾਵਾਂ ਨੂੰ ਨਵੀਂ ਮੱਛੀ ਮੰਡੀ ’ਚ ਸ਼ਿਫਟ ਕਰਵਾਉਣ ਲਈ ਡੀਸੀ ਦੇ ਨਗਰ ਨਿਗਮ ਨੂੰ ਨਿਰਦੇਸ਼ 🚩 ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਬਲੋਵਾਲ ਵਿਖੇ ਸੜਕ ਦਾ ਕੰਮ ਜਲਦ ਮੁਕੰਮਲ ਕਰਕੇ ਡੇਅਰੀ ਫਾਰਮਰਜ਼ ਨੂੰ ਸ਼ਿਫਟ ਕੀਤਾ ਜਾਵੇ : ਡਾ. ਹਿਮਾਂਸ਼ੂ ਅਗਰਵਾਲ 🚩 ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ ‘ਚ ਬਣਾਇਆ ਮੋਹਰੀ-ਬਲਤੇਜ ਸਿੰਘ ਪੰਨੂ 🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ
Joe Rogan Podcasts You Must Listen
Home Chandigarh ????35,000 ਰੁਪਏ ਰਿਸ਼ਵਤ ਲੈਂਦਾ ਮਾਲ ਵਿਭਾਗ ਦਾ ਤਕਨੀਕੀ ਸਹਾਇਕ ਵਿਜੀਲੈਂਸ ਵੱਲੋਂ ਕਾਬੂ 

????35,000 ਰੁਪਏ ਰਿਸ਼ਵਤ ਲੈਂਦਾ ਮਾਲ ਵਿਭਾਗ ਦਾ ਤਕਨੀਕੀ ਸਹਾਇਕ ਵਿਜੀਲੈਂਸ ਵੱਲੋਂ ਕਾਬੂ 

by Newslineexpres@1

ਚੰਡੀਗੜ੍ਹ, 28 ਫ਼ਰਵਰੀ: ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਬਰਨਾਲਾ ਜ਼ਿਲ੍ਹੇ ਦੇ ਤਹਿਸੀਲਦਾਰ ਮਹਿਲ ਕਲਾਂ ਦੇ ਦਫ਼ਤਰ ਵਿੱਚ ਤਕਨੀਕੀ ਸਹਾਇਕ ਵਜੋਂ ਤਾਇਨਾਤ ਕੁਲਬੀਰ ਸਿੰਘ ਨੂੰ 35,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਮਹਿਲ ਕਲਾਂ ਦੇ ਵਸਨੀਕ ਸੰਜੇ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਸਬੰਧਤ ਹਲਕਾ ਪਟਵਾਰੀ ਹਰਦੇਵ ਸਿੰਘ ਰਾਹੀਂ ਨਾਇਬ ਤਹਿਸੀਲਦਾਰ ਮਹਿਲ ਕਲਾਂ ਤੋਂ ਰਜਿਸਟਰੀ ਕਰਵਾਉਣ ਬਦਲੇ 40,000 ਰੁਪਏ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 35,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ।

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਲਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਜਾਂਚ ਦੌਰਾਨ ਹੋਰ ਅਧਿਕਾਰੀਆਂ/ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

Related Articles

Leave a Comment