newslineexpres

Home Elections *???? ਸ਼ਿਵ ਸੈਨਾ ਹਿੰਦੁਸਤਾਨ ਨੇ ਵਜਾਇਆ ਲੋਕ ਸਭਾ ਚੋਣਾਂ ਦਾ ਬਿਗੁਲ ; ਪੰਜਾਬ ਦੀਆਂ ਸਾਰੀਆਂ ਸੀਟਾਂ ਉੱਤੇ ਸ਼ਿਵ ਸੈਨਾ ਹਿੰਦੁਸਤਾਨ ਲੜੇਗੀ ਚੋਣ : ਪਵਨ ਗੁਪਤਾ

*???? ਸ਼ਿਵ ਸੈਨਾ ਹਿੰਦੁਸਤਾਨ ਨੇ ਵਜਾਇਆ ਲੋਕ ਸਭਾ ਚੋਣਾਂ ਦਾ ਬਿਗੁਲ ; ਪੰਜਾਬ ਦੀਆਂ ਸਾਰੀਆਂ ਸੀਟਾਂ ਉੱਤੇ ਸ਼ਿਵ ਸੈਨਾ ਹਿੰਦੁਸਤਾਨ ਲੜੇਗੀ ਚੋਣ : ਪਵਨ ਗੁਪਤਾ

by Newslineexpres@1
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਅਤੇ ਹੋਰ ਆਗੂ

*???? ਸ਼ਿਵ ਸੈਨਾ ਹਿੰਦੁਸਤਾਨ ਨੇ ਵਜਾਇਆ ਲੋਕ ਸਭਾ ਚੋਣਾਂ ਦਾ ਬਿਗੁਲ*

*???? ਉੱਚ ਪੱਧਰੀ ਮੀਟਿੰਗ ਤੋਂ ਬਾਅਦ ਲਿਆ ਫੈਸਲਾ*

*???? ਪੰਜਾਬ ਦੀਆਂ ਸਾਰੀਆਂ ਸੀਟਾਂ ਉੱਤੇ ਸ਼ਿਵ ਸੈਨਾ ਹਿੰਦੁਸਤਾਨ ਲੜੇਗੀ ਚੋਣ : ਪਵਨ ਗੁਪਤਾ*

     ਪਟਿਆਲਾ, 5 ਮਾਰਚ – ਰਮਨ ਰਜਵੰਤ, ਰਜਨੀਸ਼ ਸਕਸੈਨਾ –   ਸ਼ਿਵ ਸੈਨਾ ਹਿੰਦੁਸਤਾਨ ਨੇ ਵੀ ਆਗਾਮੀ ਲੋਕ ਸਭਾ ਚੋਣ ਦਾ ਬਿਗੁਲ ਵਜਾ ਦਿੱਤਾ ਹੈ। ਸ਼ਿਵ ਸੈਨਾ ਹਿੰਦੁਸਤਾਨ ਅਤੇ ਹਿੰਦੁਸਤਾਨ ਸ਼ਕਤੀ ਸੈਨਾ ਆਗਾਮੀ ਲੋਕ ਸਭਾ ਚੋਣਾਂ ਆਪਣੇ ਪ੍ਰਭਾਵ ਅਧੀਨ ਰਾਜਾਂ ਵਿੱਚ ਵੱਡੇ ਪੱਧਰ ’ਤੇ ਲੜਨ ਜਾ ਰਹੀਆਂ ਹਨ।  ਪਾਰਟੀ ਆਪਣੇ ਏਜੰਡੇ ‘ਤੇ ਲੋਕ ਸਭਾ ਚੋਣਾਂ ‘ਚ ਆਪਣੇ ਉਮੀਦਵਾਰ ਖੜ੍ਹੇ ਕਰੇਗੀ।

  ਇਸ ਸਬੰਧ ਵਿੱਚ ਸ਼ਿਵ ਸੈਨਾ ਹਿੰਦੁਸਤਾਨ ਅਤੇ ਹਿੰਦੁਸਤਾਨ ਸ਼ਕਤੀ ਸੇਨਾ ਦੇ ਕੌਮੀ ਪ੍ਰਧਾਨ ਸ਼੍ਰੀ ਪਵਨ ਗੁਪਤਾ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਦੇ ਸੀਨੀਅਰ ਆਗੂਆਂ ਨਾਲ ਹੰਗਾਮੀ ਮੀਟਿੰਗ ਕਰ ਰਹੇ ਹਨ।  ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਨਾਲ-ਨਾਲ ਸੰਭਾਵੀ ਉਮੀਦਵਾਰਾਂ ਦੇ ਨਾਵਾਂ ‘ਤੇ ਵੀ ਚਰਚਾ ਕੀਤੀ ਜਾ ਰਹੀ ਹੈ।

  ਇਸ ਮੁਹਿੰਮ ਤਹਿਤ ਕੱਲ੍ਹ ਖੰਨਾ ਵਿਖੇ ਇੱਕ ਮੀਟਿੰਗ ਕੀਤੀ ਗਈ ਅਤੇ ਅੱਜ ਪਟਿਆਲਾ ਵਿਖੇ ਸ਼ਿਵ ਸੈਨਾ ਹਿੰਦੁਸਤਾਨ ਦੇ ਸੀਨੀਅਰ ਆਗੂਆਂ ਦੀ ਵਿਸ਼ੇਸ਼  ਮੀਟਿੰਗ ਕੀਤੀ ਗਈ, ਜਿਸ ਵਿੱਚ ਪਾਰਟੀ ਦੇ ਕੌਮੀ ਸਲਾਹਕਾਰ ਹੇਮਰਾਜ ਗੋਇਲ ਸਮੇਤ ਵੱਡੀ ਗਿਣਤੀ ਵਿੱਚ ਸ਼ਿਵ ਸੈਨਾ ਹਿੰਦੁਸਤਾਨ ਦੇ ਸੀਨੀਅਰ ਆਗੂਆਂ ਨੇ ਸ਼ਮੂਲੀਅਤ ਕੀਤੀ। ਸਵਰਗੀ ਸ਼੍ਰੀ ਲਲਿਤ ਭਾਟੀਆ, ਸੇਵਾਮੁਕਤ ਡੀ.ਜੀ.ਪੀ. ਪੰਜਾਬ ਪੁਲਿਸ, ਦੀ ਧਰਮ ਪਤਨੀ ਸ਼੍ਰੀਮਤੀ ਸਵਰਾਜ ਘੁੰਮਣ ਭਾਟੀਆ, ਪ੍ਰਧਾਨ ਉੱਤਰੀ ਭਾਰਤ ਹਿੰਦੁਸਤਾਨ ਮਹਿਲਾ ਸੈਨਾ, ਕਾਂਤਾ ਬਾਂਸਲ ਉਪ ਪ੍ਰਧਾਨ ਉੱਤਰੀ ਭਾਰਤ ਹਿੰਦੁਸਤਾਨ ਮਹਿਲਾ ਸੈਨਾ, ਸ਼ਮਾਕਾਂਤ ਪਾਂਡੇ ਉਪ ਪ੍ਰਧਾਨ ਪੰਜਾਬ ਜ਼ਿਲਾ ਇੰਚਾਰਜ ਪਟਿਆਲਾ, ਕੇ.ਕੇ.ਗਾਬਾ ਪੰਜਾਬ ਪ੍ਰਧਾਨ ਹਿੰਦੁਸਤਾਨ ਵਪਾਰ ਸੈਨਾ, ਐਡਵੋਕੇਟ  ਪੰਕਜ ਗੌੜ ਪੰਜਾਬ ਪ੍ਰਧਾਨ ਹਿੰਦੁਸਤਾਨ ਐਡਵੋਕੇਟ ਕਾਨੂੰਨੀ ਸੈਨਾ, ਅਮਰਜੀਤ ਬੰਟੀ ਪੰਜਾਬ ਇੰਚਾਰਜ ਹਿੰਦੁਸਤਾਨ ਯੁਵਾ ਸੈਨਾ, ਹਿਤੇਸ਼ ਰਿੰਕੂ ਪੰਜਾਬ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ, ਰਵਿੰਦਰ ਸਿੰਗਲਾ ਉਪ ਪ੍ਰਧਾਨ ਪੰਜਾਬ, ਦੀਪਕ ਵਸ਼ਿਸ਼ਟ ਜਿਲ੍ਹਾ ਪ੍ਰਧਾਨ ਪਟਿਆਲਾ, ਰਿੰਕੂ ਸ਼ਰਮਾ ਜਿਲ੍ਹਾ ਮੀਤ ਪ੍ਰਧਾਨ ਪਟਿਆਲਾ, ਰਾਕੇਸ਼ ਕੁਮਾਰ ਜਿਲ੍ਹਾ ਮੀਤ ਪ੍ਰਧਾਨ ਪਟਿਆਲਾ ਹਾਜ਼ਰ ਸਨ।

 ਇਸ ਮੀਟਿੰਗ ਵਿੱਚ ਪਟਿਆਲਾ ਵਿਖੇ ਲੋਕ ਸਭਾ ਚੋਣਾਂ ਲਈ ਸਾਰੇ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਨਿਊਜ਼ਲਾਈਨ ਐਕਸਪ੍ਰੈਸ ਨੂੰ ਮਿਲੀ ਜਾਣਕਾਰੀ ਅਨੁਸਾਰ ਮੀਟਿੰਗ ਵਿੱਚ ਪਾਰਟੀ ਦੇ ਚਾਰ ਸੀਨੀਅਰ ਆਗੂਆਂ ਨੇ ਲੋਕ ਸਭਾ ਚੋਣਾਂ ਲੜਨ ਲਈ ਆਪਣੇ ਨਾਵਾਂ ਦਾ ਪ੍ਰਸਤਾਵ ਰੱਖਿਆ। ਇਨ੍ਹਾਂ ਪ੍ਰਸਤਾਵਿਤ ਨਾਵਾਂ ਵਿੱਚ ਪਹਿਲਾ ਨਾਮ ਕੇ ਕੇ ਗਾਬਾ ਪੰਜਾਬ ਪ੍ਰਧਾਨ ਹਿੰਦੁਸਤਾਨ ਵਪਾਰ ਸੈਨਾ ਦਾ ਹੈ, ਦੁੱਜਾ ਨਾਮ ਐਡਵੋਕੇਟ ਪੰਕਜ ਗੌੜ ਪੰਜਾਬ ਪ੍ਰਧਾਨ ਹਿੰਦੁਸਤਾਨ ਐਡਵੋਕੇਟ ਕਾਨੂੰਨੀ ਸੈਨਾ, ਤੀਸਰਾ ਨਾਮ ਸ਼ਮਾ ਕਾਂਤ ਪਾਂਡੇ ਪੰਜਾਬ ਮੀਤ ਪ੍ਰਧਾਨ ਅਤੇ ਜ਼ਿਲਾ ਇੰਚਾਰਜ ਪਟਿਆਲਾ ਦਾ ਹੈ ਜਦਕਿ ਚੌਥਾ ਨਾਮ ਦੀਪਕ ਵਸ਼ਿਸ਼ਟ

ਜ਼ਿਲ੍ਹਾ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ ਪਟਿਆਲਾ ਦਾ ਹੈ।

  ਇਸ ਸੰਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਪਾਰਟੀ ਦੀ ਮੀਟਿੰਗ ਵਿੱਚ ਮਤਾ ਪਾਸ ਕਰਕੇ ਜਿਸ ਆਗੂ ਨੂੰ ਪਾਰਟੀ ਦਾ ਅਧਿਕਾਰਤ ਉਮੀਦਵਾਰ ਐਲਾਨਿਆ ਜਾਵੇਗਾ, ਉਸ ਨੂੰ ਹੀ ਪਾਰਟੀ ਦੇ ਸਾਰੇ ਆਗੂ ਆਪਣਾ ਸਮਰਥਨ ਦੇਣਗੇ ਅਤੇ ਵੱਧ ਤੋਂ ਵੱਧ ਵੋਟਾਂ ਉਸ ਕੇ ਜਿਤਾਉਣ ਦੀ ਕੋਸ਼ਿਸ਼ ਕਰਨਗੇ।

 ਪਾਰਟੀ ਮੀਟਿੰਗ ਤੋਂ ਬਾਅਦ ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਨੇ ਐਲਾਨ ਕੀਤਾ ਕਿ ਪਾਰਟੀ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦੇ ਨਾਲ-ਨਾਲ ਦੇਸ਼ ਦੇ 10 ਰਾਜਾਂ ਵਿੱਚ ਵੱਧ ਤੋਂ ਵੱਧ ਉਮੀਦਵਾਰ ਖੜ੍ਹੇ ਕਰਨ ਜਾ ਰਹੀ ਹੈ। ਪਾਰਟੀ ਆਗਾਮੀ ਲੋਕ ਸਭਾ ਚੋਣਾਂ ਆਪਣੇ ਏਜੰਡੇ ‘ਤੇ ਲੜੇਗੀ।  ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਲਗਾਤਾਰ ਵਿਗੜਦਾ ਜਾ ਰਿਹਾ ਹੈ, ਹਰ ਪਾਸੇ ਗੁੰਡਾਗਰਦੀ ਤੇ ਭ੍ਰਿਸ਼ਟਾਚਾਰ ਦਾ ਰਾਜ ਹੈ ਅਤੇ ਹਸਪਤਾਲਾਂ ਦੇ ਐਮਰਜੈਂਸੀ ਵਾਰਡ ਵੀ ਸੁਰੱਖਿਅਤ ਨਹੀਂ ਹਨ, ਆਮ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਡੀਜੀਪੀ ਪੰਜਾਬ ਪੁਲਿਸ ਨੂੰ ਇਸ ਮਾਮਲੇ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।

  ਪਵਨ ਗੁਪਤਾ ਨੇ ਅੱਗੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਵਾਂਗ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਪੰਜਾਬ ਦੇ 45% ਹਿੰਦੂਆਂ ਦੇ ਜ਼ਖ਼ਮਾਂ ‘ਤੇ ਮੱਲ੍ਹਮ ਨਹੀਂ ਲਗਾਈ।  ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ 35000 ਅੱਤਵਾਦ ਪੀੜਤ ਹਿੰਦੂ ਪਰਿਵਾਰਾਂ ਲਈ ਕੇਂਦਰ ਸਰਕਾਰ ਵਲੋਂ ਪ੍ਰਵਾਨ ਕੀਤੇ 781 ਕਰੋੜ ਰੁਪਏ ਦਾ ਪੈਕੇਜ ਦੇਣ ਲਈ ਕੋਈ ਉਪਰਾਲਾ ਨਹੀਂ ਕੀਤਾ।

 ਗੜਜੋੜ ਵੀ ਕਰ ਸਕਦੀ ਹੈ ਸ਼ਿਵ ਸੈਨਾ ਹਿੰਦੁਸਤਾਨ

ਪਟਿਆਲਾ/ ਨਿਊਜ਼ਲਾਈਨ ਐਕਸਪ੍ਰੈਸ –   ਪੱਤਰਕਾਰਾਂ ਨਾਲ ਖੁੱਲ੍ਹ ਕੇ ਗੱਲ ਕਰਦਿਆਂ ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਨੇ ਸਪੱਸ਼ਟ ਕੀਤਾ ਕਿ ਫਿਲਹਾਲ ਸਾਰੀਆਂ ਸੀਟਾਂ ਉੱਤੇ ਸ਼ਿਵ ਸੈਨਾ ਹਿੰਦੁਸਤਾਨ ਦੇ ਆਪਣੇ ਉਮੀਦਵਾਰ ਖੜ੍ਹੇ ਕਰਨ ਦਾ ਪ੍ਰੋਗਰਾਮ ਹੈ, ਫੇਰ ਵੀ ਜੇਕਰ ਕੋਈ ਹਮਖਿਆਲੀ ਪਾਰਟੀ ਸ਼ਿਵ ਸੈਨਾ ਹਿੰਦੁਸਤਾਨ ਪਾਰਟੀ ਦੇ ਨਾਲ ਰਲ ਕੇ ਚੋਣ ਲੜਨ ਦੀ ਪੇਸ਼ਕਸ਼ ਕਰੇਗੀ ਤਾਂ ਹੋ ਸਕਦਾ ਹੈ ਕਿ ਉਹ ਗਠਜੋੜ ਕਰਕੇ ਵੀ ਲੋਕ ਸਭਾ ਚੋਣਾਂ ਲੜਨ ਦਾ ਵਿਚਾਰ ਕਰੇ।Newsline Express

Related Articles

Leave a Comment